ਦੋ ਗੁੱਟਾਂ ''ਚ ਹੋਈ ਲੜਾਈ, ਨੌਜਵਾਨਾਂ ਨੇ ਕਾਰਾਂ ਦੀ ਕੀਤੀ ਭੰਨ-ਤੋੜ, ਇਕ ਦਰਜਨ ਮੁਲਜ਼ਮ ਗ੍ਰਿਫ਼ਤਾਰ

05/09/2024 3:44:28 PM

ਬਠਿੰਡਾ (ਵਰਮਾ) - ਬੀਤੀ ਸ਼ਨੀਵਾਰ ਨੂੰ ਸ਼ਹਿਰ ਦੀ ਪਾਸ਼ ਕਮਲਾ ਨਹਿਰੂ ਕਾਲੋਨੀ ਵਿਚ ਅੱਧੀ ਰਾਤ ਨੂੰ ਦੋ ਗੁੱਟ ਆਪਸ ’ਚ ਭਿੜ ਗਏ, ਜਿਸ ਦੌਰਾਨ ਇਨ੍ਹਾਂ ਨੇ ਗਲੀ ਵਿਚ ਖੜੀਆਂ ਦਰਜਨਾਂ ਕਾਰਾਂ, ਦੋਪਹੀਆ ਵਾਹਨਾਂ ਅਤੇ ਘਰਾਂ ਨੂੰ ਵੀ ਨੁਕਸਾਨ ਪਹੁੰਚਾਇਆ। ਪੁਲਸ ਨੇ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਦਿਆਂ ਇਕ ਦਰਜਨ ਦੇ ਕਰੀਬ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਾਮਲੇ ’ਚ ਐੱਸ. ਐੱਸ. ਪੀ. ਸਿਟੀ ਨਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਕਮਲਾ ਨਹਿਰੂ ਕਾਲੋਨੀ ਵਿਚ ਕੁਝ ਸ਼ਰਾਰਤੀ ਅਨਸਰਾਂ ਨੇ ਹੰਗਾਮਾ ਕੀਤਾ ਹੈ, ਜਿੱਥੇ ਉਨ੍ਹਾਂ ਨੇ ਲੋਕਾਂ ਦੀ ਜਾਇਦਾਦ ਦਾ ਨੁਕਸਾਨ ਵੀ ਕੀਤਾ ਹੈ। 

ਇਹ ਵੀ ਪੜ੍ਹੋ - Air India Express ਦੀਆਂ 90 ਉਡਾਣਾਂ ਰੱਦ, ਹਵਾਈ ਅੱਡੇ 'ਤੇ ਫਸੇ ਕਈ ਯਾਤਰੀ, ਅੱਖਾਂ 'ਚੋਂ ਨਿਕਲੇ ਹੰਝੂ

ਇਸ ਸਬੰਧੀ ਥਾਣਾ ਕੈਂਟ ਵਿਚ ਕੇਸ ਵੀ ਦਰਜ ਕੀਤਾ ਗਿਆ ਹੈ। ਪੁਲਸ ਨੇ ਹਮਲਾਵਰਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਜਾਰੀ ਹੈ। ਜ਼ਿਕਰਯੋਗ ਹੈ ਕਿ ਦੋ ਦਰਜਨ ਦੇ ਕਰੀਬ ਨੌਜਵਾਨਾਂ ਵਿਚਾਲੇ ਪੁਰਾਣੀ ਰੰਜਿਸ਼ ਚੱਲ ਰਹੀ ਸੀ ਅਤੇ ਦੋਵੇਂ ਧੜੇ ਆਪਸ ਵਿਚ ਲਲਕਾਰੇ ਮਾਰਦੇ ਹੋਏ ਉੱਥੇ ਪੁੱਜੇ ਸਨ। ਦੋਵਾਂ ਧੜਿਆਂ ਨੇ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕੀਤੀ ਅਤੇ ਸੈਂਕੜੇ ਪਟਾਕੇ ਚਲਾਏ, ਜੋ ਘਰਾਂ ਵਿਚ ਸੁੱਟੇ ਗਏ। ਪੁਲਸ ਨੂੰ ਉਥੋਂ ਪਟਾਕਿਆਂ ਦੇ ਸੜੇ ਹੋਏ ਗੋਲੇ ਵੀ ਮਿਲੇ ਹਨ। 

ਇਹ ਵੀ ਪੜ੍ਹੋ - ਖੇਤੀ ਕਰਜ਼ੇ ਦਾ ਬੋਝ ਨਾ ਸਹਾਰ ਸਕਿਆ ਕਿਸਾਨ, ਜ਼ਹਿਰੀਲੀ ਚੀਜ਼ ਨਿਗਲ ਕੀਤੀ ਖ਼ੁਦਕੁਸ਼ੀ

ਦੱਸ ਦੇਈਏ ਕਿ ਇਹ ਲੜਾਈ ਰੈੱਡ ਕੁਆਟਰ ਦੇ ਕੋਲ ਹੋਈ ਜਿੱਥੇ ਸੈਂਕੜੇ ਗੁਜਰਾਤੀ ਪਰਿਵਾਰ ਰਹਿੰਦੇ ਹਨ। ਇਨ੍ਹਾਂ ਪਰਿਵਾਰਾਂ ’ਚ ਅਵੀ ਨਾਂ ਦਾ ਨੌਜਵਾਨ ਵੀ ਹੈ, ਜੋ ਇੰਸਟਾਗ੍ਰਾਮ ’ਤੇ ਵੀਡੀਓ ਬਣਾਉਂਦਾ ਹੈ ਅਤੇ ਉਸ ਦੇ ਵੱਡੀ ਗਿਣਤੀ ’ਚ ਫਾਲੋਅਰਜ਼ ਹਨ, ਜੋ ਝਗੜੇ ਦਾ ਮੁੱਖ ਕਾਰਨ ਵੀ ਹੈ। ਹਾਲਾਂਕਿ ਪੁਲਸ ਨੇ ਇਕ ਦਰਜਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ। ਪੁਲਸ ਇਨ੍ਹਾਂ ਨੌਜਵਾਨਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰ ਕੇ ਅਗਲੇਰੀ ਕਾਰਵਾਈ ਕਰੇਗੀ।

ਇਹ ਵੀ ਪੜ੍ਹੋ - 'ਸੋਨੇ' ਤੋਂ ਜ਼ਿਆਦਾ ਰਿਟਰਨ ਦੇਵੇਗੀ 'ਚਾਂਦੀ', 1 ਲੱਖ ਰੁਪਏ ਪ੍ਰਤੀ ਕਿਲੋ ਤੱਕ ਹੋ ਸਕਦੀ ਹੈ 'ਕੀਮਤ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News