2 ਕੁੜੀਆਂ ਦੀ ਲੜਾਈ ’ਚ ਮਾਂ-ਧੀ ਜ਼ਖਮੀ
Friday, Oct 18, 2024 - 02:06 PM (IST)

ਬਠਿੰਡਾ (ਸੁਖਵਿੰਦਰ) : ਸਥਾਨਕ ਅਮਰੀਕ ਸਿੰਘ ਰੋਡ ’ਤੇ ਦੋ ਕੁੜੀਆਂ ਦੀ ਲੜਾਈ ’ਚ ਮਾਂ-ਧੀ ਜ਼ਖਮੀ ਹੋ ਗਈਆਂ। ਜਾਣਕਾਰੀ ਅਨੁਸਾਰ ਅਮਰੀਕ ਸਿੰਘ ਰੋਡ ’ਤੇ ਦੋ ਕੁੜੀਆਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ, ਜਿਸ ’ਚ ਇਕ ਕੁੜੀ ਅਤੇ ਉਸ ਦੀ ਮਾਂ ਗੰਭੀਰ ਜ਼ਖਮੀ ਹੋ ਗਈ।
ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਸੰਦੀਪ ਗਿੱਲ ਹਾਦਸੇ ਵਾਲੀ ਥਾਂ ’ਤੇ ਪਹੁੰਚ ਗਈ ਅਤੇ ਜ਼ਖਮੀ ਮਾਂ-ਧੀ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾ ਕੇ ਇਲਾਜ ਕਰਵਾਇਆ ਗਿਆ। ਜ਼ਖਮੀਆਂ ਦੀ ਪਛਾਣ ਸਿਤਕਸੀ (21) ਅਤੇ ਰੇਨੂੰ (35) ਵਾਸੀ ਪਰਸਰਾਮ ਨਗਰ ਵਜੋਂ ਹੋਈ।