ਕੇਂਦਰੀ ਜੇਲ੍ਹ 'ਚ ਭਿੜੇ ਮੂਸੇਵਾਲਾ ਕਤਲਕਾਂਡ ਦੇ ਦੋਸ਼ੀ, ਇਸ ਗੈਂਗਸਟਰ ਸਣੇ 4 ਜ਼ਖ਼ਮੀ

Sunday, Jan 08, 2023 - 10:50 PM (IST)

ਕੇਂਦਰੀ ਜੇਲ੍ਹ 'ਚ ਭਿੜੇ ਮੂਸੇਵਾਲਾ ਕਤਲਕਾਂਡ ਦੇ ਦੋਸ਼ੀ, ਇਸ ਗੈਂਗਸਟਰ ਸਣੇ 4 ਜ਼ਖ਼ਮੀ

ਤਰਨਤਾਰਨ (ਰਮਨ ਚਾਵਲਾ) : ਬੀਤੀ ਦੇਰ ਸ਼ਾਮ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ’ਚ ਬੰਦ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਨਾਮਜ਼ਦ ਗੈਂਗਸਟਰਾਂ ਅਤੇ ਹੋਰ ਗੈਂਗਸਟਰਾਂ ਦੇ ਧੜੇ ਆਪਸ ’ਚ ਭਿੜ ਗਏ, ਜਿਸ ’ਚ ਕਰੀਬ 3 ਗੈਂਗਸਟਰ ਅਤੇ ਇਕ ਸੁਰੱਖਿਆ ਮੁਲਾਜ਼ਮ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ’ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਜੇਲ੍ਹ ਸੁਪਰਡੈਂਟ ਵੱਲੋਂ ਇਸ ਲੜਾਈ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਲੜਾਈ ਦੌਰਾਨ ਮੂਸੇਵਾਲਾ ਕਤਲ ਕਾਂਡ ’ਚ ਦੋਸ਼ੀ ਦੀਪਕ ਟੀਨੂ ਵੀ ਜ਼ਖ਼ਮੀ ਹੋ ਗਿਆ ਹੈ।

ਇਹ ਵੀ ਪੜ੍ਹੋ : UP 'ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ, ਪੈਟਰੋਮੈਕਸ ਗੈਸ ਚੜ੍ਹਨ ਕਾਰਨ ਪਤੀ-ਪਤਨੀ ਤੇ 2 ਬੱਚਿਆਂ ਦੀ ਮੌਤ

ਮਿਲੀ ਜਾਣਕਾਰੀ ਅਨੁਸਾਰ ਐਤਵਾਰ ਦੇਰ ਸ਼ਾਮ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬੰਦ ਹਵਾਲਾਤੀ, ਜਿਨ੍ਹਾਂ ’ਚ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਨਾਮਜ਼ਦ ਗੈਂਗਸਟਰ ਦੀਪਕ ਟੀਨੂ, ਮਨਪ੍ਰੀਤ ਮੰਨਾ ਅਤੇ ਉਸ ਦੇ ਸਾਥੀ ਸ਼ਾਮਲ ਸਨ ਦਾ ਇਕ ਹੋਰ ਗੈਂਗਸਟਰ ਧੜੇ ਨਾਲ ਮਮੂਲੀ ਗੱਲ ਨੂੰ ਲੈ ਝਗੜਾ ਹੋ ਗਿਆ |

ਇਹ ਵੀ ਪੜ੍ਹੋ : ਰੈਸਟੋਰੈਂਟ ਤੋਂ ਖਾਣਾ ਲੈਣ ਗਏ ਨੌਜਵਾਨ 'ਤੇ ਵਰ੍ਹਾਈਆਂ ਗੋਲ਼ੀਆਂ

ਇਸ ਬਾਬਤ ਜਾਣਕਾਰੀ ਦਿੰਦੇ ਹੋਏ ਜੀਵਨ ਦੇ ਸੁਪਰਡੈਂਟ ਲਲਿਤ ਕੁਮਾਰ ਕੋਹਲੀ ਨੇ ਦੱਸਿਆ ਕਿ ਇਸ ਹੋਏ ਝਗੜੇ ਸਬੰਧੀ ਪੁਲਸ ਨੂੰ ਸੂਚਨਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਇਲਾਜ ਲਈ ਭਰਤੀ ਕਰਵਾਇਆ ਜਾ ਰਿਹਾ ਹੈ। ਕੋਹਲੀ ਨੇ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਦੀਪਕ ਟੀਨੂ ਗੈਂਗਸਟਰ, ਮਨਪ੍ਰੀਤ ਮੰਨਾ ਅਤੇ ਸੁਰੱਖਿਆ ਮੁਲਾਜ਼ਮ ਸਣੇ ਚਾਰ ਵਿਅਕਤੀ ਜ਼ਖ਼ਮੀ ਹੋਏ ਹਨ।


author

Mandeep Singh

Content Editor

Related News