ਕੇਂਦਰੀ ਜੇਲ੍ਹ ’ਚ ਹੋਇਆ ਝਗੜਾ, ਇਕ ਹਵਾਲਾਤੀ ਜ਼ਖਮੀ
Monday, Sep 16, 2024 - 03:15 PM (IST)

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦੇ ਅੰਦਰ ਲੜਾਈ-ਝਗੜਾ ਹੋਇਆ ਹੈ, ਜਿਸ 'ਚ ਜ਼ਖਮੀ ਹੋਏ ਹਵਾਲਾਤੀ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਪਿੰਡ ਰੁਕਨੇਵਾਲਾ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਜ਼ਖਮੀਆਂ ਦਾ ਇਲਾਜ ਕਰ ਰਹੀ ਡਾਕਟਰ ਮੈਰੀ ਨੇ ਦੱਸਿਆ ਕਿ ਜ਼ਖਮੀ ਵਿਅਕਤੀ ਦੀ ਹਾਲਤ ਸਥਿਰ ਹੈ ਅਤੇ ਉਸ ਦੇ ਮਰਹੱਮ ਪੱਟੀ ਕਰ ਕੇ ਇਲਾਜ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਜ਼ਖਮੀ ਹਵਾਲਾਤੀ ਪਰਮਜੀਤ ਸਿੰਘ ਪੰਮਾ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੀ ਪੁਰਾਣੀ ਰੰਜਿਸ਼ ਚੱਲ ਰਹੀ ਹੈ ਅਤੇ ਦੂਜੀ ਧਿਰ ਦੇ ਲੋਕਾਂ ਨੇ ਪਰਮਜੀਤ ’ਤੇ ਜੇਲ੍ਹ ਅੰਦਰ ਹਮਲਾ ਕਰਵਾਇਆ ਹੈ। ਇਸ ਘਟਨਾ ਸਬੰਧੀ ਜੇਲ੍ਹ ਪ੍ਰਸ਼ਾਸਨ ਵੱਲੋਂ ਜਾਂਚ ਅਤੇ ਕਾਰਵਾਈ ਕੀਤੀ ਜਾ ਰਹੀ ਹੈ।