ਹਵਾਲਾਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 5 ਕੈਦੀਆਂ ਖ਼ਿਲਾਫ਼ ਮਾਮਲਾ ਦਰਜ

Tuesday, Jun 10, 2025 - 02:43 PM (IST)

ਹਵਾਲਾਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 5 ਕੈਦੀਆਂ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਬਰਨਾਲਾ ਦੀ ਕੇਂਦਰੀ ਜੇਲ ’ਚ ਕੈਦੀਆਂ ਵੱਲੋਂ ਹਵਾਲਾਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ’ਚ ਦੋ ਹਵਾਲਾਤੀ ਜ਼ਖਮੀ ਹੋ ਗਏ, ਜਿਨ੍ਹਾਂ ’ਚੋਂ ਇਕ ਦੇ ਬਿਆਨ ’ਤੇ ਪੁਲਸ ਨੇ ਪੰਜ ਕੈਦੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਿਟੀ ਬਰਨਾਲਾ ਵਿਖੇ ਮੁੱਦਈ ਬੱਬੂ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਸ਼ੇਰ ਮਾਜਰਾ, ਜ਼ਿਲਾ ਪਟਿਆਲਾ ਨੇ ਪੁਲਸ ਨੂੰ ਦੱਸਿਆ ਕਿ ਬੀਤੀ 7 ਜੂਨ 2025 ਨੂੰ ਸ਼ਾਮ ਕਰੀਬ 6:30 ਵਜੇ ਉਹ ਅਤੇ ਹਵਾਲਾਤੀ ਸਰਵਨ ਸਿੰਘ ਪੁੱਤਰ ਜੈਲ ਸਿੰਘ ਵਾਸੀ ਕਲਾਲਾ, ਜ਼ਿਲਾ ਪਟਿਆਲਾ, ਦੋਵੇਂ ਜਣੇ ਬੈਰਕ ਨੰਬਰ 4 ’ਚ ਖੜ੍ਹੇ ਸਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਦਲਿਆ ਜਾਵੇਗਾ ਇਹ ਕਾਨੂੰਨ! ਅਗਲੇ ਮਹੀਨੇ ਵਿਧਾਨ ਸਭਾ ਸੈਸ਼ਨ 'ਚ ਹੋਵੇਗੀ ਸੋਧ

ਇਸੇ ਦੌਰਾਨ ਬੈਰਕ ਨੰਬਰ 5 ਅਤੇ 6 ’ਚ ਬੰਦ ਕੈਦੀ ਰਵੀ ਕੁਮਾਰ ਵਾਸੀ ਭਦੌੜ, ਦੀਪੂ ਕੁਮਾਰ ਵਾਸੀ ਬਰਨਾਲਾ, ਜਸਪ੍ਰੀਤ ਸਿੰਘ ਵਾਸੀ ਬਰਨਾਲਾ, ਦਿਲਪ੍ਰੀਤ ਸਿੰਘ ਵਾਸੀ ਬੁਰਜ ਮਾਜਰਾ, ਜ਼ਿਲ੍ਹਾ ਰੋਪੜ ਅਤੇ ਗੁਰਦੀਪ ਸਿੰਘ ਵਾਸੀ ਸ਼ਹਿਣਾ ਹੱਥਾਂ ’ਚ ਤੇਜ਼ਧਾਰ ਲੋਹੇ ਦੀਆਂ ਪੱਤੀਆਂ ਅਤੇ ਸੂਏ ਲੈ ਕੇ ਬੈਰਕ ਨੰਬਰ 4 ’ਚ ਦਾਖਲ ਹੋ ਗਏ। ਬੱਬੂ ਸਿੰਘ ਨੇ ਦੱਸਿਆ ਕਿ ਉਕਤ ਕੈਦੀਆਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟ-ਮਾਰ ਕੀਤੀ, ਜਿਸ ਕਾਰਨ ਉਨ੍ਹਾਂ ਨੂੰ ਕਈ ਸੱਟਾਂ ਲੱਗੀਆਂ। ਜਦੋਂ ਸਰਵਨ ਸਿੰਘ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਕੈਦੀਆਂ ਨੇ ਉਸ ਦੀ ਵੀ ਕੁੱਟਮਾਰ ਕੀਤੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ ਨੇ ਖਿੱਚੀ 2027 ਚੋਣਾਂ ਦੀ ਤਿਆਰੀ! 117 ਲੀਡਰਾਂ ਦੀ List ਜਾਰੀ, ਸੌਂਪੀ ਅਹਿਮ ਜ਼ਿੰਮੇਵਾਰੀ

ਇਸ ਘਟਨਾ ਤੋਂ ਬਾਅਦ, ਪੁਲਸ ਨੇ ਬੱਬੂ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਪੰਜ ਕੈਦੀਆਂ ਖਿਲਾਫ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਜੇਲ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਕੈਦੀਆਂ ਕੋਲ ਤੇਜ਼ਧਾਰ ਹਥਿਆਰ ਕਿੱਥੋਂ ਆਏ ਅਤੇ ਇਸ ਹਮਲੇ ਪਿੱਛੇ ਕੀ ਮਕਸਦ ਸੀ। ਜੇਲ੍ਹ ਅੰਦਰ ਸੁਰੱਖਿਆ ਪ੍ਰਬੰਧਾਂ ’ਤੇ ਵੀ ਸਵਾਲ ਖੜ੍ਹੇ ਹੋ ਗਏ ਹਨ। ਪੁਲਸ ਦਾ ਕਹਿਣਾ ਹੈ ਕਿ ਜਾਂਚ ਉਪਰੰਤ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News