ਵਿਆਹ ਸਮਾਰੋਹ 'ਚ ਅਚਾਨਕ ਪਈਆਂ ਭਾਜੜਾਂ ਤੇ ਚੱਲੇ ਇੱਟਾਂ-ਪੱਥਰ, ਜਾਨ ਬਚਾਉਣ ਲਈ ਭੱਜੇ ਬਰਾਤੀ (ਤਸਵੀਰਾਂ)

Friday, Mar 03, 2023 - 10:01 AM (IST)

ਵਿਆਹ ਸਮਾਰੋਹ 'ਚ ਅਚਾਨਕ ਪਈਆਂ ਭਾਜੜਾਂ ਤੇ ਚੱਲੇ ਇੱਟਾਂ-ਪੱਥਰ, ਜਾਨ ਬਚਾਉਣ ਲਈ ਭੱਜੇ ਬਰਾਤੀ (ਤਸਵੀਰਾਂ)

ਲੁਧਿਆਣਾ (ਰਾਜ) : ਇੱਥੇ ਟਿੱਬਾ ਰੋਡ ’ਤੇ ਸਥਿਤ ਇਕ ਧਰਮਸ਼ਾਲਾ ਅੰਦਰ ਚੱਲ ਰਹੇ ਵਿਆਹ ਸਮਾਰੋਹ ’ਚ ਅਚਾਨਕ ਮਾਹੌਲ ਹਿੰਸਕ ਹੋ ਗਿਆ। ਅਚਾਨਕ ਵਿਆਹ ’ਚ ਆਈਆਂ ਦੋ ਧਿਰਾਂ ਆਪਸ 'ਚ ਭਿੜ ਪਈਆਂ। ਦੋਵੇਂ ਧਿਰਾਂ ਵਲੋਂ ਇਕ-ਦੂਜੇ ’ਤੇ ਕੁਰਸੀਆਂ, ਇੱਟਾਂ-ਪੱਥਰ ਵਰ੍ਹਾਉਣੇ ਸ਼ੁਰੂ ਕਰ ਦਿੱਤੇ ਗਏ। ਮਾਹੌਲ ਇੰਨਾ ਤਣਾਅਪੂਰਨ ਹੋ ਗਿਆ ਕਿ ਬਰਾਤੀ ਅਤੇ ਬਾਕੀ ਇੱਧਰ-ਉੱਧਰ ਜਾਨ ਬਚਾਉਣ ਲਈ ਭੱਜਣ ਲੱਗੇ।

ਇਹ ਵੀ ਪੜ੍ਹੋ : ਗੋਲਡੀ ਬਰਾੜ ਦੇ ਭਰਾ ਦਾ ਚੰਡੀਗੜ੍ਹ 'ਚ ਹੋਇਆ ਸੀ ਕਤਲ, ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਖ਼ਿਲਾਫ਼ ਚਾਰਜਸ਼ੀਟ

PunjabKesari

ਝਗੜਾ ਧਰਮਸ਼ਾਲਾ ਦੇ ਬਾਹਰ ਤੱਕ ਪੁੱਜ ਗਿਆ, ਜਿਸ ਨਾਲ ਧਰਮਸ਼ਾਲਾ ਦੇ ਬਾਹਰ ਖੜ੍ਹੇ ਵਾਹਨ ਨੁਕਸਾਨੇ ਗਏ। ਕਈ ਗੱਡੀਆਂ ਦੇ ਸ਼ੀਸ਼ੇ ਟੁੱਟ ਗਏ। ਸੂਚਨਾ ਤੋਂ ਬਾਅਦ ਥਾਣਾ ਟਿੱਬਾ ਦੀ ਪੁਲਸ ਮੌਕੇ ’ਤੇ ਪੁੱਜੀ। ਪੁਲਸ ਨੇ ਮਾਹੌਲ ਸ਼ਾਂਤ ਕਰਵਾਇਆ।

ਇਹ ਵੀ ਪੜ੍ਹੋ : ਮਨੁੱਖੀ ਅਧਿਕਾਰ ਕਮਿਸ਼ਨ ਨੇ ਜੇਲ੍ਹ ’ਚ ਕੈਦੀ ਦੀ ਖ਼ੁਦਕੁਸ਼ੀ ਮਾਮਲੇ ਦਾ ਲਿਆ ਨੋਟਿਸ

PunjabKesari

ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। ਝਗੜੇ ਦੌਰਾਨ ਦੋਵਾਂ ਧਿਰਾਂ ਦੇ ਵਿਅਕਤੀ ਜ਼ਖਮੀ ਹੋਏ ਹਨ। ਪੁਲਸ ਦਾ ਕਹਿਣਾ ਹੈ ਕਿ ਦੋਵੇਂ ਧਿਰਾਂ ਵਲੋਂ ਸ਼ਿਕਾਇਤਾਂ ਆਈਆਂ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News