ਗੁਆਂਢੀਆਂ ਦੀ ਲੜਾਈ ''ਚ ਦਖ਼ਲ ਦੇਣਾ ਪਿਆ ਮਹਿੰਗਾ ; ਛੁਡਵਾਉਣ ਗਈ ਕੁੜੀ ਨਾਲ ਹੀ ਹੋ ਗਿਆ ਕਾਂਡ
Monday, Sep 16, 2024 - 08:34 PM (IST)

ਹਰਸ਼ਾ ਛੀਨਾ (ਰਾਕੇਸ਼ ਭੱਟੀ)- ਬੀਤੀ ਰਾਤ ਤਹਿਸੀਲ ਅਜਨਾਲਾ ਦੇ ਅਧੀਨ ਆਉਂਦੇ ਪਿੰਡ ਜਸਤਰਵਾਲ ਵਿਖੇ ਪੁਰਾਣੀ ਰੰਜਿਸ਼ ਦੇ ਚਲਦਿਆਂ ਦੋ ਧਿਰਾਂ ਦਰਮਿਆਨ ਹੋਈ ਲੜਾਈ ਵਿਚ ਗੋਲ਼ੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੌਰਾਨ ਹੋਈ ਫਾਇਰਿੰਗ 'ਚ ਇਕ ਕੁੜੀ ਰਾਜ ਰਾਣੀ (29) ਪੁੱਤਰੀ ਸਤਪਾਲ ਸਿੰਘ ਦੇ ਗੋਲੀ ਲੱਗਣ ਕਾਰਨ ਉਸ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਸ ਦੀ ਦੂਜੀ ਧਿਰ ਦੇ ਵੀ ਦੋ ਲੋਕਾਂ ਦੇ ਇਸ ਲੜਾਈ ਵਿੱਚ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਜਾਣਕਾਰੀ ਅਨੁਸਾਰ ਬੀਤੀ ਰਾਤ ਪਿੰਡ ਜਸਤਰਵਾਲ ਦੇ ਕਾਲਾ ਪੁੱਤਰ ਤਰਸੇਮ ਅਤੇ ਦੂਜੀ ਧਿਰ ਦੇ ਦਲਜੀਤ ਸਿੰਘ ਪੁੱਤਰ ਅਵਤਾਰ ਸਿੰਘ ਦਾ ਪੁਰਾਣੀ ਰੰਜਿਸ਼ ਦੇ ਚਲਦਿਆਂ ਕਿਸੇ ਗੱਲ ਤੋਂ ਝਗੜਾ ਹੋ ਗਿਆ ਤੇ ਦੋਹਾਂ ਧਿਰਾਂ ਨੇ ਇੱਕ ਦੂਜੇ ਉੱਤੇ ਜੰਮ ਕੇ ਇੱਟਾਂ ਰੋੜੇ ਚਲਾਏ ਅਤੇ ਇੱਕ ਦੂਜੇ ਨਾਲ ਗਾਲੀ-ਗਲੋਚ ਕੀਤਾ। ਜਦੋਂ ਕਾਲਾ ਪੁੱਤਰ ਤਰਸੇਮ ਦੇ ਗੁਆਂਢ ਰਹਿੰਦੇ ਸਤਪਾਲ ਦੀ ਕੁੜੀ ਰਾਜ ਰਾਣੀ ਤੇ ਉਸ ਦੀ ਮਾਤਾ ਗੁਆਂਢੀ ਹੋਣ ਕਰ ਕੇ ਉਨ੍ਹਾਂ ਨੂੰ ਛੁਡਵਾਉਣ ਲਈ ਗਏ ਤਾਂ ਦੋਹਾਂ ਧਿਰਾਂ ਦੇ ਕੋਈ 15-20 ਬੰਦਿਆਂ ਵਿੱਚੋਂ ਕਿਸੇ ਅਣਪਛਾਤੇ ਵਿਅਕਤੀ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ, ਜਿਨ੍ਹਾਂ 'ਚੋਂ ਇਕ ਗੋਲ਼ੀ ਰਾਜ ਰਾਣੀ ਨੂੰ ਲੱਗ ਗਈ।
ਇਹ ਵੀ ਪੜ੍ਹੋ- ਡੇਰਾ ਬਿਆਸ ਜਾਣ ਵਾਲੀਆਂ ਸੰਗਤਾਂ ਲਈ ਜ਼ਰੂਰੀ ਖ਼ਬਰ ; ਮੁਲਤਵੀ ਹੋਇਆ ਨਾਮਦਾਨ ਪ੍ਰੋਗਰਾਮ
ਗੋਲ਼ੀ ਲੱਗਣ ਕਾਰਨ ਰਾਜ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ ਤੇ ਉਸ ਨੂੰ ਇਲਾਜ ਲਈ ਅਜਨਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਇਸ ਵਾਰਦਾਤ ਸਬੰਧੀ ਜਦੋਂ ਵਿਰੋਧੀ ਧਿਰ ਦਿਲਜੀਤ ਸਿੰਘ ਪੁੱਤਰ ਅਵਤਾਰ ਸਿੰਘ ਦੇ ਘਰ ਜਾ ਕੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵਿੱਚੋਂ ਕੋਈ ਘਰ ਨਹੀਂ ਮਿਲਿਆ। ਇਸ ਸਬੰਧੀ ਜਦੋਂ ਪੁਲਸ ਥਾਣਾ ਅਜਨਾਲਾ ਵਿਖੇ ਐੱਸ.ਐੱਚ.ਓ. ਸਤਨਾਮ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਦੋ ਧਿਰਾਂ ਦੇ ਵਿਚਕਾਰ ਹੋਏ ਝਗੜੇ ਦੀ ਪੁਲਸ ਵੱਲੋਂ ਬੜੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਉਪਰੰਤ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਆਟੇ ਨੂੰ ਤਰਸਦੇ ਪਾਕਿਸਤਾਨ ’ਚ ਸਜਦੀ ਹੈ ਹਥਿਆਰਾਂ ਦੀ ਮੰਡੀ, ਗੈਸ ਸਿਲੰਡਰ ਦੇ ਰੇਟ ’ਤੇ ਮਿਲ ਜਾਂਦੀ ਹੈ AK-47
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e