ਆਬਜ਼ਰਵੇਸ਼ਨ ਹੋਮ 'ਚ ਕੈਦ ਨਾਬਾਲਗਾਂ ਦੀ ਕਰਤੂਤ! ਦਰਜ ਹੋਈ FIR
Wednesday, Aug 14, 2024 - 01:07 PM (IST)

ਲੁਧਿਆਣਾ (ਸਿਆਲ): ਸ਼ਿਮਲਾਪੁਰੀ ਆਬਜ਼ਰਵੇਸ਼ਨ ਹੋਮ 'ਚ ਕੈਦ ਨਾਬਾਲਗਾਂ ਵੱਲੋਂ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਮੁਲਾਜ਼ਮਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਹੋਮ ਦੇ ਸੁਪਰੀਡੰਟ ਨੇ ਪੁਲਸ ਨੂੰ ਪੱਤਰ ਭੇਜ ਕੇ ਸ਼ਿਕਾਇਤ ਦਰਜ ਕਰਵਾਈ ਹੈ।
ਇਹ ਖ਼ਬਰ ਵੀ ਪੜ੍ਹੋ - ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ
ਇਸ ਪੱਤਰ 'ਤੇ ਕਾਰਵਾਈ ਕਰਦਿਆਂ ਪੁਲਸ ਨੇ ਸ਼ਿਮਲਾਪੁਰੀ ਆਬਜ਼ਰੇਵਸ਼ਨ ਹੋਮ 'ਚ ਕੈਦ 10 ਨਾਬਾਲਗਾਂ ਖ਼ਿਲਾਫ਼ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਮੁਲਾਜ਼ਮਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8