ਮਾਮੂਲੀ ਗੱਲ ਤੇ ਹੋਈ ਬਹਿਸ ਨੇ ਧਾਰਿਆ ਖ਼ੂਨੀ ਰੂਪ, ਸੜਕ ਵਿਚਕਾਰ ਸ਼ਰੇਆਮ ਵੱਢ''ਤਾ ਨੌਜਵਾਨ

Wednesday, Jul 24, 2024 - 12:03 AM (IST)

ਬੰਗਾ (ਰਾਕੇਸ਼)- ਬੀਤੀ ਦੇਰ ਸ਼ਾਮ ਬੰਗਾ ਦੇ ਮੁਹੱਲਾ ਬੇਦੀਆਂ ਵਿਖੇ ਮੁਹੱਲੇ ਦੇ ਚੌਕ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਭਿਆਨਕ ਲੜਾਈ ਹੋ ਗਈ। ਇਸ ਦੌਰਾਨ ਦੋਹਾਂ ਧਿਰਾਂ ਵੱਲੋਂ ਇਕ ਦੂਜੇ ’ਤੇ ਰੱਜ ਕੇ ਤਲਵਾਰਾਂ ਅਤੇ ਹੋਰ ਹਥਿਆਰਾਂ ਨਾਲ ਹਮਲੇ ਕੀਤੇ ਗਏ। ਮੌਕੇ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਕ ਸਕਾਰਪਿਓ ਗੱਡੀ ਵਿਚ ਦੋ ਨੌਜਵਾਨ ਉਕਤ ਮੁਹੱਲੇ ਵਿਚ ਆਏ ਸਨ।

ਇਹ ਵੀ ਪੜ੍ਹੋ- ਤਾਏ ਨਾਲ ਜਾਂਦੇ ਸਮੇਂ ਟਰੈਕਟਰ ਤੋਂ ਡਿੱਗ ਕੇ ਰੋਟਾਵੇਟਰ 'ਚ ਆਇਆ ਬੱਚਾ, ਤੜਫ਼-ਤੜਫ਼ ਨਿਕਲੀ ਮਾਸੂਮ ਦੀ ਜਾਨ

ਜਦੋਂ ਉਹ ਉਕਤ ਮੁਹੱਲੇ ਦੀ ਇਕ ਗਲੀ ਵਿਚ ਮੁੜਨ ਲੱਗੇ ਤਾਂ ਉਨ੍ਹਾਂ ਦੀ ਗੱਡੀ ਇਕ ਦੋਪਹੀਆ ਵਾਹਨ ’ਤੇ ਸਵਾਰ ਤਿੰਨ ਵਿਅਕਤੀਆਂ ਨਾਲ ਟਕਰਾ ਗਈ ਜਿਸ ਤੋਂ ਬਾਅਦ ਉਕਤ ਦੋਨਾਂ ਧਿਰਾਂ ਵਿਚ ਤਕਰਾਰ ਖੂਨੀ ਰੂਪ ਧਾਰਨ ਕਰ ਗਈ ਅਤੇ ਉਨ੍ਹਾਂ ਨੇ ਇਕ-ਦੂਜੇ 'ਤੇ ਹਥਿਆਰਾਂ ਨਾਲ ਹੱਲਾ ਬੋਲ ਦਿੱਤਾ। ਉਕਤ ਸਾਰੀ ਘਟਨਾ ਨਜ਼ਦੀਕੀ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ।

ਇਹ ਵੀ ਪੜ੍ਹੋ- ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਜੀਜਾ-ਸਾਲੇ ਨੇ ਰੋਲ਼ੀ ਕੁੜੀ ਦੀ ਪੱਤ, ਉੱਤੋਂ ਮੁਲਜ਼ਮ ਦੇ ਪਿਓ ਨੇ ਚੜ੍ਹਾਇਆ ਵੱਖਰਾ ਚੰਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News