ਘਰੇਲੂ ਕਲੇਸ਼ ਦੇ ਚੱਲਦਿਆਂ ਗੁੱਸੇ ’ਚ ਆਏ ਵਿਅਕਤੀ ਨੇ ਨਿਗਲੀ ਜ਼ਹਿਰੀਲੀ ਦਵਾਈ
Thursday, May 12, 2022 - 10:51 AM (IST)
ਗੁਰਦਾਸਪੁਰ (ਹੇਮੰਤ) - ਘਰੇਲੂ ਕਲੇਸ਼ ਦੇ ਚੱਲਦਿਆਂ ਗੁੱਸੇ ’ਚ ਆਏ ਇਕ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਪੀ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਗੰਭੀਰ ਹਾਲਤ ’ਚ ਵਿਅਕਤੀ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਇਲਾਜ ਲਈ ਭਰਤੀ ਕਰਵਾ ਦਿੱਤਾ ਹੈ।
ਜੇਰੇ ਇਲਾਜ ਹਰਦੀਪ ਸਿੰਘ ਦੇ ਪਿਤਾ ਹੀਰਾ ਸਿੰਘ ਨਿਵਾਸੀ ਪਿੰਡ ਚੱਕ ਭੰਗਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦੇ ਪੁੱਤਰ ਹਰਦੀਪ ਸਿੰਘ ਦੀ ਕਿਸੇ ਗੱਲ ਨੂੰ ਲੈ ਕੇ ਪਰਿਵਾਰਕ ਮੈਂਬਰ ਨਾਲ ਲੜਾਈ ਹੋ ਗਈ ਸੀ। ਹਰਦੀਪ ਸਿੰਘ ਨੇ ਗੁੱਸੇ ਵਿਚ ਆ ਕੇ ਜ਼ਹਿਰੀਲੀ ਦਵਾਈ ਪੀ ਲਈ। ਜਿਵੇਂ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਪੁੱਤਰ ਨੇ ਦਵਾਈ ਪੀ ਲਈ ਹੈ ਤਾਂ ਉਸਨੂੰ ਹਸਪਤਾਲ ਵਿਚ ਇਲਾਜ਼ ਲਈ ਭਰਤੀ ਕਰਵਾਇਆ ਹੈ। ਇਸ ਸਬੰਧੀ ਜਦੋਂ ਐਮਰਜੈਂਸੀ ਵਿਚ ਤਾਇਨਾਤ ਡਾਕਟਰ ਲਵਪ੍ਰੀਤ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਵਿਅਕਤੀ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ ਹੈ ਪਰ ਹੁਣ ਉਸਦੀ ਹਾਲਤ ਠੀਕ ਹੈ ।