ਪੁਰਾਣੀ ਰੰਜਿਸ਼ ਦੇ ਤਹਿਤ 2 ਧੜਿਆਂ ’ਚ ਹੋਈ ਲੜਾਈ, ਪੱਥਰਬਾਜ਼ੀ ਕਰਨ ਤੋਂ ਬਾਅਦ ਚਲਾਈਆਂ ਗੋਲੀਆਂ

10/17/2022 10:25:21 AM

ਮਜੀਠਾ (ਪ੍ਰਿਥੀਪਾਲ)- ਪੁਲਸ ਥਾਣਾ ਮਜੀਠਾ ਅਧੀਨ ਆਉਂਦੇ ਪਿੰਡ ਨਾਗ ਕਲਾਂ ਵਿਖੇ ਦੋ ਗਰੁੱਪਾਂ ਵਿਚ ਪੁਰਾਣੀ ਰੰਜਿਸ਼ ਦੇ ਚਲਦਿਆਂ ਲੜਾਈ-ਝਗੜਾ ਹੋਣ ਦੀ ਸੂਚਨਾ ਮਿਲੀ ਹੈ। ਲੜਾਈ ਦੌਰਾਨ ਦੋਹਾਂ ਧਿਰਾਂ ਦੇ ਲੋਕਾਂ ਵਲੋਂ ਪੱਥਰਬਾਜ਼ੀ ਦੇ ਨਾਲ-ਨਾਲ ਫਾਇਰਿੰਗ ਵੀ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਨਾਗ ਕਲਾਂ ਦੇ ਦੋ ਗਰੁੱਪਾਂ ਦੀ ਪੁਰਾਣੀ ਰੰਜਿਸ਼ ਨੂੰ ਲੈ ਕੇ ਤਕਰਾਰਬਾਜ਼ੀ ਹੋਣੀ ਸ਼ੁਰੂ ਹੋ ਗਈ। ਉਨ੍ਹਾਂ ਨੇ ਇਕ ਦੂਸਰੇ ’ਤੇ ਇੱਟਾਂ ਰੋੜੇ ਮਾਰਨੇ ਸ਼ੁਰੂ ਕਰ ਦਿੱਤੇ, ਜਿਸ ਨਾਲ ਕਰੀਬ ਅੱਧਾ ਦਰਜਨ ਦੋ ਪਹੀਆ ਵਾਹਨ ਨੁਕਸਾਨੇ ਗਏ। 

ਪੜ੍ਹੋ ਇਹ ਵੀ ਖ਼ਬਰ : ਬਠਿੰਡਾ ਮਗਰੋਂ ਗੁਰਦਾਸਪੁਰ ਦੇ ਇਸ ਕਸਬੇ ਦੀਆਂ ਹੱਦਾਂ ’ਤੇ ਲੱਗੇ ਨਸ਼ੇ ਸੰਬੰਧੀ ਬੋਰਡ, ਕਿਹਾ ਬਣਾਵਾਂਗੇ 'ਬੰਦੇ ਦਾ ਪੁੱਤ’

ਦੇਖਦੇ ਹੀ ਦੇਖਦੇ ਲੜਾਈ ਦੌਰਾਨ ਦੋਵਾਂ ਧਿਰਾਂ ਦੇ ਲੋਕਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਪਰ ਖੁਸ਼ਕਿਸਮਤੀ ਨਾਲ ਦੋਹਾਂ ਧਿਰਾਂ ਦਾ ਕੋਈ ਵੀ ਵਿਅਕਤੀ ਜ਼ਖ਼ਮੀ ਨਹੀਂ ਹੋਇਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਜੀਠਾ ਦੇ ਐੱਸ. ਐੱਚ. ਓ. ਮਨਮੀਤਪਾਲ ਸਿੰਘ ਭਾਰੀ ਸੁਰੱਖਿਆ ਬਲ ਸਮੇਤ ਘਟਨਾ ਸਥਾਨ ’ਤੇ ਪੁੱਜੇ, ਜਿਨ੍ਹਾਂ ਨੇ ਪ੍ਰਭਾਵਿਤ ਇਲਾਕੇ ਦੀ ਘੇਰਾਬੰਦੀ ਕਰ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਇੱਟਾਂ ਰੋੜੇ ਮਾਰਨ ਵਾਲੇ ਅਤੇ ਗੋਲੀਆਂ ਚਲਾਉਣ ਵਾਲੇ ਲੋਕ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਨੇ ਨੁਕਸਾਨੇ ਗਏ ਵਾਹਨਾਂ ਨੂੰ ਕਬਜ਼ੇ ’ਚ ਲੈ ਲਿਆ ਅਤੇ ਸਾਰੀ ਵਾਰਦਾਤ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ। 

ਪੜ੍ਹੋ ਇਹ ਵੀ ਖ਼ਬਰ : ਪਾਕਿ ਡਰੋਨਾਂ ਰਾਹੀਂ ਪੰਜਾਬ ’ਚ ਪੁੱਜੇ ਵਿਦੇਸ਼ੀ ਹਥਿਆਰ ਦੇ ਰਹੇ ਨੇ ਖ਼ਤਰਨਾਕ ਸੰਕੇਤ, ਵਾਪਰ ਸਕਦੀ ਹੈ ਕੋਈ ਵਾਰਦਾਤ

ਪੁਲਸ ਵੱਲੋਂ ਅਧਿਕਾਰਤ ਤੌਰ ’ਤੇ ਗੋਲੀ ਚੱਲਣ ਦੀ ਪੁਸ਼ਟੀ ਨਹੀਂ ਕੀਤੀ ਪਰ ਮੌਕੇ ’ਤੇ ਹਾਜ਼ਰ ਵਿਅਕਤੀਆਂ ਦੇ ਦੱਸਣ ਅਨੁਸਾਰ ਦਰਜਨ ਦੇ ਕਰੀਬ ਫਾਇਰ ਦੋਹਾਂ ਪਾਸਿਆਂ ਤੋਂ ਹੋਏ ਹਨ। ਪੁਲਸ ਨੇ ਰਾਤ ਭਰ ਸਾਰੇ ਇਲਾਕੇ ਨੂੰ ਸੀਲ ਕਰਨ ਤੋਂ ਬਾਅਦ ਇਸ ਮਾਮਲੇ ਦੀ ਤਫਤੀਸ਼ ਕਰਨੀ ਸ਼ੁਰੂ ਕਰ ਦਿੱਤੀ। ਝਗੜੇ ਦੇ ਠੋਸ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਇਸ ਮੌਕੇ ਐੱਸ. ਐੱਚ. ਓ. ਮਜੀਠਾ ਮਨਮੀਤਪਾਲ ਸਿੰਘ ਨੇ ਕਿਹਾ ਕਿ ਹੁਣ ਤੱਕ ਕਿਸੇ ਵੀ ਧਿਰ ਵੱਲੋਂ ਕੋਈ ਲਿਖਤੀ ਦਰਖ਼ਸਤ ਨਹੀਂ ਦਿੱਤੀ ਗਈ।

ਪੜ੍ਹੋ ਇਹ ਵੀ ਖ਼ਬਰ : ਗੈਂਗਸਟਰ ਲੰਡਾ ਨੇ ਲਈ ਤਰਨਤਾਰਨ ਦੇ ਕੱਪੜਾ ਵਪਾਰੀ ਦੇ ਕਤਲ ਦੀ ਜ਼ਿੰਮੇਵਾਰੀ, ਨਾਲ ਹੀ ਦਿੱਤੀ ਇਹ ਧਮਕੀ


rajwinder kaur

Content Editor

Related News