ਪਾਣੀ ਦੀ ਵਾਰੀ ਨੂੰ ਲੈ ਕੇ ਦੋ ਧਿਰਾਂ ’ਚ ਹੋਈ ਲੜ੍ਹਾਈ, ਪਿਓ-ਪੁੱਤ ਸਮੇਤ 5 ਜ਼ਖ਼ਮੀ

Friday, May 17, 2024 - 05:20 PM (IST)

ਪਾਣੀ ਦੀ ਵਾਰੀ ਨੂੰ ਲੈ ਕੇ ਦੋ ਧਿਰਾਂ ’ਚ ਹੋਈ ਲੜ੍ਹਾਈ, ਪਿਓ-ਪੁੱਤ ਸਮੇਤ 5 ਜ਼ਖ਼ਮੀ

ਅਬੋਹਰ (ਸੁਨੀਲ) – ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਕਿੱਕਰਖੇੜਾ ਵਿਖੇ ਬੀਤੀ ਰਾਤ ਖੇਤ ਵਿਚ ਪਾਣੀ ਦੀ ਵਾਰੀ ਲਾਉਣ ਨੂੰ ਲੈ ਕੇ ਦੋ ਧਿਰਾਂ ’ਚ ਹੋਈ ਲੜ੍ਹਾਈ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਦੌਰਾਨ ਪਿਓ-ਪੁੱਤ ਸਮੇਤ ਪੰਜ ਵਿਅਕਤੀ ਜ਼ਖ਼ਮੀ ਹੋ ਗਏ। ਇਹ ਦੋਵੇਂ ਧਿਰਾਂ ਸਕੇ ਭਰਾ-ਭਤੀਜੇ ਹਨ। ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ’ਚ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਥਾਣਾ ਬਹਾਵਾਲਾ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ - ਫਾਜ਼ਿਲਕਾ 'ਚ ਵੱਡੀ ਵਾਰਦਾਤ: ਘਰ ਦੇ ਕਮਰੇ 'ਚ ਬੰਦ ਕਰ ਕੁੱਟ-ਕੁੱਟ ਕਤਲ ਕਰ 'ਤਾ ਵਿਅਕਤੀ, ਫੈਲੀ ਸਨਸਨੀ

ਜ਼ੇਰੇ ਇਲਾਜ ਬੂਟਾ ਸਿੰਘ ਪੁੱਤਰ ਭੂਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਸ ਦੀ ਆਪਣੇ ਖੇਤ ਨੂੰ ਪਾਣੀ ਦੀ ਵਾਰੀ ਸੀ ਤਾਂ ਉਹ ਕਰੀਬ 8 ਵਜੇ ਪਾਣੀ ਲਾਉਣ ਲਈ ਉਥੇ ਪਹੁੰਚਿਆ। ਉਸ ਦੇ ਭਤੀਜੇ, ਉਸ ਦੀ ਪਤਨੀ ਅਤੇ ਪੁੱਤਰ ਨੇ ਉਸ ’ਤੇ ਪਾਣੀ ਤੋੜਣ ਦਾ ਦੋਸ਼ ਲਾਉਂਦੇ ਹੋਏ ਕਿਰਪਾਨ ਨਾਲ ਹਮਲਾ ਕਰ ਦਿੱਤਾ। ਜਿਸ ਨਾਲ ਉਸ ਦੇ ਸਿਰ ’ਤੇ ਜ਼ਖ਼ਮ ਹੋ ਗਿਆ। ਜਦੋਂ ਉਸ ਦਾ ਮੁੰਡਾ ਦੁੱਲਾ ਸਿੰਘ ਉਸ ਨੂੰ ਬਚਾਉਣ ਲਈ ਆਇਆ ਤਾਂ ਉਕਤ ਵਿਅਕਤੀਆਂ ਨੇ ਉਸ 'ਤੇ ਹਮਲਾ ਕਰਕੇ ਉਸ ਨੂੰ ਵੀ ਜ਼ਖ਼ਮੀ ਕਰ ਦਿੱਤਾ।

ਇਹ ਵੀ ਪੜ੍ਹੋ - ਦੋਸਤਾਂ ਨਾਲ ਸ਼ਰਾਬ ਪੀਣ ਗਿਆ ਸੀ ਨੌਜਵਾਨ, ਦੇਰ ਰਾਤ ਖੇਤ ’ਚੋਂ ਮਿਲੀ ਲਾਸ਼

ਇਸੇ ਤਰ੍ਹਾਂ ਦੂਸਰੀ ਧਿਰ ਦੀ ਜਸਪ੍ਰੀਤ ਕੌਰ ਪਤਨੀ ਰੇਸ਼ਮ ਸਿੰਘ ਨੇ ਦੱਸਿਆ ਕਿ ਖੇਤ ਵਿਚ ਪਾਣੀ ਦੀਆਂ ਪਿਛਲੀਆਂ ਦੋ ਵਾਰੀਆਂ ਪਹਿਲੀ ਧਿਰ ਦੇ ਲੋਕਾਂ ਨੇ ਲਾਈਆਂ ਸੀ, ਜਦਕਿ ਹੁਣ ਦੋ ਪਾਣੀ ਦੀਆਂ ਵਾਰੀਆਂ ਲਾਉਣ ਦੀ ਉਨ੍ਹਾਂ ਦੀ ਵਾਰੀ ਸੀ। ਇਸ ਲਈ ਜਦ ਉਹ ਖੇਤ ਵਿਚ ਪਾਣੀ ਲਾਉਣ ਗਏ ਤਾਂ ਬੂਟਾ ਸਿੰਘ ਨੇ ਦਾਤਰ ਨਾਲ ਉਸ ਦੇ ਸਿਰ ’ਤੇ ਵਾਰ ਕਰ ਦਿੱਤਾ, ਜਿਸ ਨਾਲ ਉਹ ਲਹੂ-ਲੁਹਾਨ ਹੋ ਗਈ। ਜਦੋਂ ਉਸ ਦਾ ਪਤੀ ਰੇਸ਼ਮ ਸਿੰਘ, ਪੁੱਤਰ ਹਰਨੇਕ ਸਿੰਘ ਅਤੇ ਪੁੱਤਰ ਨਰਿੰਦਰ ਸਿੰਘ ਉਸ ਨੂੰ ਬਚਾਉਣ ਲਈ ਆਏ ਤਾਂ ਉਕਤ ਪਿਓ-ਪੁੱਤ ਨੇ ਉਨ੍ਹਾਂ ’ਤੇ ਵੀ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ। ਥਾਣਾ ਬਹਾਵਲਾ ਨਾਲ ਗੱਲ ਕਰਨ ’ਤੇ ਉਨ੍ਹਾਂ ਦੱਸਿਆ ਕਿ ਐੱਮ. ਐੱਲ. ਆਰ. ਦੀ ਕਾਪੀ ਉਨ੍ਹਾਂ ਕੋਲ ਪਹੁੰਚ ਗਈ ਹੈ ਅਤੇ ਜ਼ਖਮੀਆਂ ਦੇ ਬਿਆਨ ਦਰਜ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ - ਮੋਬਾਈਲ ਯੂਜ਼ਰਸ ਨੂੰ ਲੱਗੇਗਾ ਝਟਕਾ! ਜੂਨ ਦੇ ਮਹੀਨੇ ਮਹਿੰਗਾ ਹੋ ਸਕਦਾ ਹੈ 'ਰੀਚਾਰਜ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News