ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਹੋਈ ਲੜਾਈ

Monday, Nov 04, 2024 - 01:54 PM (IST)

ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਹੋਈ ਲੜਾਈ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਪਿੰਡ ਮਸਤੇ ਕੇ ਵਿਚ ਹਾਲ ਹੀ ਵਿਚ ਹੋਈਆਂ ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਜ਼ਬਰਦਸਤ ਲੜਾਈ ਹੋਈ, ਜਿਸ ’ਚ ਮਨਜੀਤ ਸਿੰਘ, ਸ਼ਾਮਾਂ ਸਿੰਘ ਅਤੇ ਬਲਵਿੰਦਰ ਕੌਰ ਆਦਿ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਲਿਆਂਦਾ ਗਿਆ। ਇਸ ਘਟਨਾ ’ਚ ਜ਼ਖਮੀ ਹੋਏ ਵਿਅਕਤੀਆਂ ਨੇ ਦੂਜੀ ਧਿਰ ’ਤੇ ਗੰਭੀਰ ਦੋਸ਼ ਲਾਉਂਦੇ ਹੋਏ ਕਿਹਾ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਦੂਜੇ ਧੜੇ ਦੀ ਉਨ੍ਹਾਂ ਨਾਲ ਰੰਜਿਸ਼ ਸੀ ਅਤੇ ਜਦੋਂ ਉਹ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸਨ ਤਾਂ ਨਾਮਜ਼ਦ ਵਿਅਕਤੀਆਂ ਨੇ ਉਨ੍ਹਾਂ ਦੀ ਕਥਿਤ ਰੂਪ ’ਚ ਕੁੱਟਮਾਰ ਕੀਤੀ ਅਤੇ ਹਥਿਆਰਾਂ ਨਾਲ ਲੇਸ ਹਮਲਾਵਰਾਂ ਨੇ ਉਨ੍ਹਾਂ ਦੇ ਘਰ ਆ ਕੇ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

 ਉਸ ਦੇ ਘਰ ਨੂੰ ਸਾੜਨ ਦੀ ਕੋਸ਼ਿਸ਼ ਕੀਤੀ ਤੇ ਘਰੇਲੂ ਸਾਮਾਨ ਨੂੰ ਵੀ ਨੁਕਸਾਨ ਪਹੁੰਚਾਇਆ। ਇਸ ਖੂਨੀ ਲੜਾਈ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਸਬੰਧੀ ਸੰਪਰਕ ਕਰਨ ’ਤੇ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਘਟਨਾ ਸਬੰਧੀ ਹੁਣੇ ਹੀ ਸੂਚਨਾ ਮਿਲੀ ਹੈ, ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News