ਪਿਓ ਪੁੱਤ ਦੇ ਝਗੜੇ 'ਚ ਪੁਲਸ ਬਣੀ ਖਲਨਾਇਕ (ਵੀਡੀਓ)

07/16/2018 9:55:19 AM

ਟਾਂਡਾ ਉੜਮੁੜ (ਵਰਿੰਦਰ ਪਡਿੰਤ)—ਆਪਣੇ ਮਹਾਨ ਕਾਰਨਾਮਿਆਂ ਤੋਂ ਪੰਜਾਬ ਪੁਲਸ ਦਾ ਇਕ ਹੋਰ ਕਾਰਨਾਮਾ ਸਾਹਮਣੇ ਆਇਆ ਹੈ, ਜਿਸ ਨੇ ਇਕ ਵਾਰ ਫਿਰ ਪੁਲਸ ਦੀ ਕਾਰਜਸ਼ੈਲੀ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਮਾਮਲਾ ਟਾਂਡੇ ਦੇ ਪਿੰਡ ਬੈਂਚਾ ਦਾ ਹੈ, ਜਿੱਥੇ ਘਰੇਲੂ ਝਗੜੇ ਨੂੰ ਲੈ ਕੇ ਪੁੱਤਰ ਨੇ ਆਪਣੇ ਪਿਤਾ ਰਵੀਨਾਥ ਖਿਲਾਫ ਸਰਾਂ ਪੁਲਸ ਚੌਂਕੀ 'ਚ ਸ਼ਿਕਾਇਤ ਦਰਜ ਕਰਵਾਈ ਸੀ। 
ਦੋਸ਼ ਹੈ ਕਿ ਪੁਲਸ ਨੇ ਮਾਮਲਾ ਸੁਲਝਾਉਣ ਦੀ ਬਜਾਏ ਰਵੀਨਾਥ ਦੀ ਘਰ ਪਹੁੰਚ ਕੇ ਬੁਰੀ ਤਰ੍ਹਾਂ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਦੀਆਂ ਧੀਆਂ ਨਾਲ ਵੀ ਬਦਸਲੂਕੀ ਕੀਤੀ। ਪੀੜਤ ਨੇ ਦੋਸ਼ ਲਾਇਆ ਹੈ ਕਿ ਘਰ 'ਚ ਕੁੱਟਮਾਰ ਕਰਨ ਤੋਂ ਬਾਅਦ ਪੁਲਸ ਉਸ ਨੂੰ ਥਾਣੇ ਲੈ ਗਈ ਅਤੇ ਉੱਥੇ ਵੀ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਤੇ ਫਿਰ ਉਸ ਨੂੰ ਘਰ ਛੱਡ ਗਏ। ਜ਼ਖਮੀ ਹਾਲਤ 'ਚ ਪਰਿਵਾਰ ਦੇ ਮੈਂਬਰਾਂ ਨੇ ਉਸ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਦਾਖਲ ਕਰਵਾਇਆ।
ਦੱਸਣਯੋਗ ਹੈ ਕਿ ਥਾਣੇ ਦੇ ਮੁਖੀ ਪ੍ਰਦੀਪ ਸਿੰਘ ਦਾ ਕਹਿਣਾ ਹੈ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ 'ਚ ਆ ਗਿਆ ਹੈ ਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਦੇ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇਗੀ।


Related News