ਭਖ ਸਕਦੀ ਹੈ ਪੰਜਾਬ ਦੀ ਸਿਆਸਤ, ਅਕਾਲੀਆਂ ਵੇਲੇ ਹੋਏ ਕਰੋੜਾਂ ਦੇ ਸਿੰਚਾਈ ਘਪਲੇ ਦੀਆਂ ਵੀ ਖੁੱਲ੍ਹਣਗੀਆਂ ਫਾਈਲਾਂ

05/26/2022 6:09:30 PM

ਜਲੰਧਰ (ਧਵਨ)- ਅਕਾਲੀਆਂ ਦੇ ਰਾਜਕਾਲ ਦੌਰਾਨ ਹੋਏ ਬਹੁ-ਕਰੋੜੀ ਸਿੰਚਾਈ ਘਪਲੇ ਦੀਆਂ ਫਾਈਲਾਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਵੀ ਖੋਲ੍ਹੀਆਂ ਜਾ ਸਕਦੀਆਂ ਹਨ। ਮੁੱਖ ਮੰਤਰੀ ਨੇ ਵਿਜੀਲੈਂਸ ਮਹਿਕਮੇ ਨੂੰ ਭ੍ਰਿਸ਼ਟਾਚਾਰ ਨਾਲ ਸਬੰਧਤ ਸਾਰੀਆਂ ਫਾਈਲਾਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਿਸ ਤਰ੍ਹਾਂ ਮੁੱਖ ਮੰਤਰੀ ਨੇ ਬੀਤੇ ਦਿਨੀਂ ਆਪਣੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਬਰਖ਼ਾਸਤ ਕਰ ਦਿੱਤਾ ਸੀ, ਤੋਂ ਬਾਅਦ ਹੁਣ ਇਹ ਚਰਚਾ ਤੇਜ਼ ਹੋ ਗਈ ਹੈ ਕਿ ਪਿਛਲੀ ਕਾਂਗਰਸ ਸਰਕਾਰ ਅਤੇ ਉਸ ਤੋਂ ਪਹਿਲਾਂ ਅਕਾਲੀ ਸਰਕਾਰ ਦੌਰਾਨ ਹੋਏ ਕੁਝ ਘਪਲਿਆਂ ਨੂੰ ਵੀ ਸਰਕਾਰ ਵੱਲੋਂ ਵਿਚਾਰਿਆ ਜਾ ਸਕਦਾ ਹੈ। ਇਸ ਵਿੱਚ ਸਭ ਤੋਂ ਵੱਡਾ ਘਪਲਾ ਸਿੰਚਾਈ ਮਹਿਕਮੇ ਨਾਲ ਸਬੰਧਤ ਸੀ, ਜਿਸ ਵਿੱਚ ਕਈ ਵੱਡੇ ਠੇਕੇਦਾਰਾਂ ਅਤੇ ਕਈ ਵੱਡੇ ਅਧਿਕਾਰੀਆਂ ਦੇ ਨਾਲ-ਨਾਲ ਅਕਾਲੀ ਆਗੂ ਵੀ ਕਥਿਤ ਤੌਰ ’ਤੇ ਸ਼ਾਮਲ ਸਨ।

ਇਹ ਵੀ ਪੜ੍ਹੋ: ਮਾਂ ਨੂੰ ਆਇਆ ਫੋਨ, ਦੋਸਤਾਂ ਨਾਲ ਦਿੱਲੀ ਜਾ ਰਿਹੈ , ਬਾਅਦ ’ਚ ਲਾਸ਼ ਬਣ ਪਰਤੇ ਪੁੱਤ ਨੂੰ ਵੇਖ ਉੱਡੇ ਹੋਸ਼

ਇਸ ਘਪਲੇ ਦੀਆਂ ਫਾਈਲਾਂ ਵਿਜੀਲੈਂਸ ਮਹਿਕਮੇ ਕੋਲ ਪਈਆਂ ਹਨ ਪਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਫਾਈਲਾਂ ’ਤੇ ਕਾਰਵਾਈ ਨਹੀਂ ਕੀਤੀ। ਵਿਜੀਲੈਂਸ ਮਹਿਕਮੇ ਕੋਲ ਪਈਆਂ ਫਾਈਲਾਂ ’ਤੇ ਕਾਰਵਾਈ ਨਾ ਕਰਨ ਦੀਆਂ ਹਦਾਇਤਾਂ ਮੁੱਖ ਮੰਤਰੀ ਦਫ਼ਤਰ ਤੋਂ ਵਿਜੀਲੈਂਸ ਅਧਿਕਾਰੀਆਂ ਤੱਕ ਪਹੁੰਚੀਆਂ ਸਨ। ਹੁਣ ਭਗਵੰਤ ਮਾਨ ਸਰਕਾਰ ਇਨ੍ਹਾਂ ਫਾਈਲਾਂ ਨੂੰ ਦੋਬਾਰਾ ਖੋਲ੍ਹ ਸਕਦੀ ਹੈ।
ਬੀਤੇ ਦਿਨੀਂ ਅਰਵਿੰਦ ਕੇਜਰੀਵਾਲ ਨੇ ਵੀ ਬਿਆਨ ਦਿੱਤਾ ਸੀ ਕਿ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਦੌਰਾਨ ਭ੍ਰਿਸ਼ਟਾਚਾਰ ਦੇ ਕੇਸਾਂ ਨੂੰ ਦਬਾਇਆ ਗਿਆ ਅਤੇ ਇਕ-ਦੂਜੇ ਦਾ ਬਚਾਅ ਕੀਤਾ ਗਿਆ।
ਕਰੋੜਾਂ ਰੁਪਏ ਦੇ ਵਿਜੀਲੈਂਸ ਘਪਲੇ ਬਾਰੇ ਕਿਹਾ ਜਾਂਦਾ ਹੈ ਕਿ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਸਿੰਜਾਈ ਵਿਭਾਗ ਵਿੱਚ ਟੈਂਡਰਾਂ ਦੀ ਅਲਾਟਮੈਂਟ ਵਿੱਚ ਵੱਡੀ ਗੜਬੜੀ ਹੋਈ ਸੀ। ਉਸ ਤੋਂ ਬਾਅਦ ਕੈਪਟਨ ਸਰਕਾਰ ਬਣਨ ’ਤੇ ਵਿਜੀਲੈਂਸ ਨੇ ਵੀ ਮਾਮਲਾ ਦਰਜ ਕਰ ਲਿਆ ਸੀ।

ਇਹ ਵੀ ਪੜ੍ਹੋ: ਸਾਊਦੀ ਅਰਬ ’ਚ ਫਸੇ ਨੌਜਵਾਨਾਂ ਦੀ ਵੀਡੀਓ ਵਾਇਰਲ, ਹੱਡਬੀਤੀ ਦੱਸ CM ਮਾਨ ਤੋਂ ਲਾਈ ਮਦਦ ਦੀ ਗੁਹਾਰ

ਇਹ ਵੀ ਕਿਹਾ ਜਾ ਰਿਹਾ ਹੈ ਕਿ ਵਿਜੀਲੈਂਸ ਬਿਊਰੋ ਨੇ ਇਸ ਘਪਲੇ ਨਾਲ ਸਬੰਧਤ ਫਾਈਲ ਸਾਬਕਾ ਮੁੱਖ ਮੰਤਰੀ ਦੇ ਦਫ਼ਤਰ ਨੂੰ ਭੇਜ ਦਿੱਤੀ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਹੁਣ ਜੇ ਮੁੱਖ ਮੰਤਰੀ ਵੱਲੋਂ ਇਸ ਘਪਲੇ ਦੀ ਜਾਂਚ ਨੂੰ ਅੱਗੇ ਵਧਾਉਣ ਦੀਆਂ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ ਤਾਂ ਸੂਬੇ ਦੀ ਸਿਆਸਤ ਵਿੱਚ ਵੱਡਾ ਭੂਚਾਲ ਆਉਣਾ ਤੈਅ ਹੈ। ਆਪਣੇ ਹੀ ਸਿਹਤ ਮੰਤਰੀ ਖ਼ਿਲਾਫ਼ ਕਾਰਵਾਈ ਕਰਨ ਤੋਂ ਬਾਅਦ ਭਗਵੰਤ ਮਾਨ ਦਾ ਰੁਤਬਾ ਵਧ ਗਿਆ ਹੈ।

ਇਹ ਵੀ ਪੜ੍ਹੋ: ਹੈਰਾਨ ਕਰਦਾ ਖ਼ੁਲਾਸਾ: ਜਲੰਧਰ ਵਿਖੇ ਮੁਲਜ਼ਮ ਕਰ ਰਹੇ ਜੁਰਮ, ਪੁਲਸ ਵਾਲੇ ਦੇ ਰਹੇ ਸਰਪ੍ਰਸਤੀ, ਇੰਝ ਖੁੱਲ੍ਹਾ ਭੇਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News