ਵਿਆਹੁਤਾ ਨੂੰ ਮਾਰਨ ਦੀ ਕੋਸ਼ਿਸ਼ ਕਰਨ ''ਤੇ ਸੱਸ ਵਿਰੁੱਧ ਮਾਮਲਾ ਦਰਜ
Monday, Oct 30, 2017 - 02:48 AM (IST)
ਜਾਜਾ/ਟਾਂਡਾ, (ਸ਼ਰਮਾ, ਜਸਵਿੰਦਰ, ਕੁਲਦੀਸ਼)- ਪਿੰਡ ਮਿਆਣੀ ਵਿਖੇ ਇਕ ਵਿਆਹੁਤਾ ਨੂੰ ਮਾਰਨ ਦੀ ਕੋਸ਼ਿਸ਼ ਕਰਨ ਵਾਲੀ ਉਸ ਦੀ ਸੱਸ ਖਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਪੀੜਤ ਵਿਆਹੁਤਾ ਪਰਵਿੰਦਰ ਕੌਰ ਪਤਨੀ ਰਵਿੰਦਰ ਸਿੰਘ ਮਿਆਣੀ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੀ ਸੱਸ ਨਿਰਮਲ ਕੌਰ ਖਿਲਾਫ਼ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਪੀੜਤਾ ਨੇ ਦੱਸਿਆ ਕਿ ਉਸ ਦੀ ਸੱਸ ਉਸ ਨਾਲ ਅਕਸਰ ਝਗੜਾ ਕਰਦੀ ਰਹਿੰਦੀ ਸੀ ਅਤੇ 28 ਅਕਤੂਬਰ ਦੀ ਸ਼ਾਮ ਨੂੰ ਉਸ ਨੇ ਉਸ ਨੂੰ ਕੋਈ ਜ਼ਹਿਰੀਲੀ ਦਵਾਈ ਪਿਆ ਦਿੱਤੀ, ਜਿਸ ਉਪਰੰਤ ਉਸ ਨੂੰ ਸਰਕਾਰੀ ਹਸਪਤਾਲ ਟਾਂਡਾ ਵਿਖੇ ਦਾਖਲ ਕਰਵਾਇਆ ਗਿਆ। ਪੁਲਸ ਨੇ ਇਸ ਸਬੰਧੀ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
