ਫੋਨ ''ਤੇ ਅਸ਼ਲੀਲ ਮੈਸੇਜ ਕਰਨ ਅਤੇ ਦਾਜ ਲਈ ਤੰਗ ਕਰਨ ਦੇ ਦੋਸ਼ ''ਚ ਕੇਸ ਦਰਜ

Friday, Jun 30, 2017 - 02:12 PM (IST)


ਹੁਸ਼ਿਆਰਪੁਰ(ਅਸ਼ਵਨੀ)-ਥਾਣਾ ਹਰਿਆਣਾ ਅਧੀਨ ਆਉਂਦੇ ਪਿੰਡ ਨੰਗਲ ਦੀ ਇਕ ਵਿਆਹੁਤਾ ਬਲਵਿੰਦਰ ਕੌਰ ਪੁੱਤਰੀ ਗੁਰਮੇਲ ਸਿੰਘ ਦੀ ਸ਼ਿਕਾਇਤ 'ਤੇ ਪੁਲਸ ਨੇ ਉਸ ਦੇ ਪਤੀ ਮਨਜਿੰਦਰਜੀਤ ਸਿੰਘ ਪੁੱਤਰ ਮੋਹਣ ਸਿੰਘ ਤੇ ਉਸ ਦੀ ਮਾਂ ਮਹਿੰਦਰ ਕੌਰ ਵਾਸੀ ਪਿੰਡ ਕਡਿਆਣਾ ਥਾਣਾ ਬੁਲ੍ਹੋਵਾਲ ਖਿਲਾਫ਼ ਕੇਸ ਦਰਜ ਕੀਤਾ ਹੈ। ਦਾਜ ਲਈ ਤੰਗ ਕਰਨ ਦੇ ਦੋਸ਼ 'ਚ ਤੇ ਇਨਫਾਰਮੇਸ਼ਨ ਐਂਡ ਟੈਕਨਾਲੋਜੀ ਐਕਟ ਦੀ ਧਾਰਾ 66-ਬੀ ਤਹਿਤ ਦਰਜ ਕੇਸ ਦੀ ਜਾਂਚ ਸਪੈਸ਼ਲ ਬ੍ਰਾਂਚ ਦੇ ਜ਼ਿਲਾ ਇੰਸਪੈਕਟਰ ਹਰਨੀਲ ਸਿੰਘ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। 
ਵਰਨਣਯੋਗ ਹੈ ਕਿ ਬਲਵਿੰਦਰ ਕੌਰ ਨੇ ਜ਼ਿਲਾ ਪੁਲਸ ਮੁਖੀ ਹਰਚਰਨ ਸਿੰਘ ਭੁੱਲਰ ਨੂੰ ਦਿੱਤੀ ਸ਼ਿਕਾਇਤ 'ਚ ਕਿਹਾ ਸੀ ਕਿ ਉਸ ਦਾ ਪਤੀ ਤੇ ਸੱਸ ਉਸ ਨੂੰ ਹੋਰ ਦਾਜ ਦੀ ਮੰਗ ਕਰ ਕੇ ਤੰਗ-ਪ੍ਰੇਸ਼ਾਨ ਕਰਦੇ ਰਹੇ ਤੇ ਕਈ ਵਾਰ ਕੁੱਟਮਾਰ ਵੀ ਕੀਤੀ। ਇਸ ਤੋਂ ਇਲਾਵਾ ਵਟਸਐਪ 'ਤੇ ਅਸ਼ਲੀਲ ਮੈਸੇਜ ਵੀ ਭੇਜੇ। 
ਜ਼ਿਲਾ ਪੁਲਸ ਮੁਖੀ ਦੇ ਆਦੇਸ਼ਾਂ 'ਤੇ ਸ਼ਿਕਾਇਤ ਦੀ ਜਾਂਚ ਥਾਣਾ ਹਰਿਆਣਾ ਦੇ ਇੰਚਾਰਜ ਐੱਸ. ਐੱਚ. ਓ. ਯਾਦਵਿੰਦਰ ਸਿੰਘ ਵੱਲੋਂ ਕੀਤੇ ਜਾਣ ਤੋਂ ਬਾਅਦ ਪੁਲਸ ਨੇ ਦੋਸ਼ੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ।


Related News