ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ! ਜਾਣੋ ਕਦੋਂ ਹੋ ਸਕਦੈ ਰਸਮੀ ਐਲਾਨ

Tuesday, Nov 03, 2026 - 10:40 AM (IST)

ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ! ਜਾਣੋ ਕਦੋਂ ਹੋ ਸਕਦੈ ਰਸਮੀ ਐਲਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ, ਹਾਲਾਂਕਿ ਚੋਣਾਂ ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਅਜੇ ਤੱਕ ਸਸਪੈਂਸ ਬਰਕਰਾਰ ਹੈ। ਹੁਣ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਦੀਵਾਲੀ ਤੋਂ ਬਾਅਦ ਗਠਜੋੜ ਦਾ ਐਲਾਨ ਹੋ ਸਕਦਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਦੋਹਾਂ ਪਾਰਟੀਆਂ ਵਿਚਕਾਰ ਸੀਟਾਂ ਦੀ ਸ਼ੇਅਰਿੰਗ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ।

ਇਹ ਵੀ ਪੜ੍ਹੋ : ਮੁਲਾਜ਼ਮਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ, ਫ਼ੈਸਲੇ ਨੂੰ ਅੰਤਿਮ ਮਨਜ਼ੂਰੀ ਲਈ ਪੰਜਾਬ ਸਰਕਾਰ ਕੋਲ ਭੇਜਿਆ ਗਿਆ

ਸੂਤਰਾਂ ਦੇ ਮੁਤਾਬਕ ਗਠਜੋੜ ਨੂੰ ਅੰਤਿਮ ਰੂਪ ਦੇਣ ਲਈ ਪ੍ਰਧਾਨ ਮੰਤਰੀ ਮੋਦੀ ਬਠਿੰਡਾ ਦਾ ਦੌਰਾ ਕਰ ਸਕਦੇ ਹਨ, ਜਿੱਥੇ ਇਕ ਵੱਡੀ ਰੈਲੀ 'ਚ ਗਠਜੋੜ ਦਾ ਐਲਾਨ ਹੋ ਸਕਦਾ ਹੈ। ਦੱਸ ਦੇਈਏ ਕਿ ਅਮਿਤ ਸ਼ਾਹ ਵੀ ਆਪਣੇ ਪੰਜਾਬ ਦੌਰੇ ਦੌਰਾਨ ਇਹ ਗੱਲ ਆਖ ਚੁੱਕੇ ਹਨ ਕਿ ਪੰਜਾਬ 'ਚ ਐੱਨ. ਡੀ. ਏ. ਦੀ ਸਰਕਾਰ ਬਣੇਗੀ। ਉੱਥੇ ਹੀ ਬੀਤੇ ਦਿਨ ਸੁਖਬੀਰ ਬਾਦਲ ਨੇ ਵੀ ਗਠਜੋੜ ਬਾਰੇ ਬਿਆਨ ਦਿੰਦਿਆਂ ਕਿਹਾ ਸੀ ਕਿ ਥੋੜ੍ਹੇ ਦਿਨਾਂ 'ਚ ਸਭ ਕੁੱਝ ਸਾਫ ਹੋ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ ਅਸਤੀਫ਼ਾ ਦੇਣ ਵਾਲੇ 3 ਵਿਧਾਇਕ ਭਾਜਪਾ 'ਚ ਸ਼ਾਮਲ

ਉਨ੍ਹਾਂ ਕਿਹਾ ਸੀ ਕਿ ਅਕਾਲੀ ਦਲ ਪੰਜਾਬ ਦਾ ਹਿੱਤ ਸੋਚਣ ਵਾਲੀਆਂ ਪਾਰਟੀਆਂ ਨਾਲ ਹੀ ਗਠਜੋੜ ਕਰੇਗਾ। ਇਨ੍ਹਾਂ ਸਭ ਤੋਂ ਬਾਅਦ ਹੁਣ ਇਹ ਕਿਆਸ ਲਾਏ ਜਾ ਰਹੇ ਹਨ ਕਿ ਚੋਣਾਂ ਤੋਂ ਪਹਿਲਾਂ ਦੋਵੇਂ ਪਾਰਟੀਆਂ ਗਠਜੋੜ ਕਰਕੇ ਹੀ ਮੈਦਾਨ 'ਚ ਉਤਰਨਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170


author

Babita

Content Editor

Related News