ਫਾਇਨਾਂਸ ਕੰਪਨੀ ਦੇ ਕਰਿੰਦਿਆਂ ਕੋਲੋਂ ਕਾਰ ਸਵਾਰ ਲੁਟੇਰਿਆਂ ਨੇ ਪਿਸਟਲ ਦੀ ਨੋਕ ’ਤੇ ਲੁੱਟੇ ਢਾਈ ਲੱਖ ਰੁਪਏ

Tuesday, May 03, 2022 - 07:10 PM (IST)

ਫਾਇਨਾਂਸ ਕੰਪਨੀ ਦੇ ਕਰਿੰਦਿਆਂ ਕੋਲੋਂ ਕਾਰ ਸਵਾਰ ਲੁਟੇਰਿਆਂ ਨੇ ਪਿਸਟਲ ਦੀ ਨੋਕ ’ਤੇ ਲੁੱਟੇ ਢਾਈ ਲੱਖ ਰੁਪਏ

ਝਬਾਲ (ਨਰਿੰਦਰ) - ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਪਿੰਡ ਨੋਸਿਹਰਾ ਢਾਲਾ ਨੇੜੇ ਅੱਜ ਦਿਨ ਦਿਹਾੜੇ ਦੋ ਮੋਟਰਸਾਇਕਲ ਸਵਾਰ ਫਾਇਨਾਂਸ ਕੰਪਨੀ ਦੇ ਕਰਿੰਦਿਆਂ ਕੋਲੋਂ ਕਾਰ ਸਵਾਰ ਨੌਜਵਾਨ ਪਿਸਤੌਲ ਦੀ ਨੋਕ ’ਤੇ ਢਾਈ ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਇਨਾਂਸ ਕੰਪਨੀ ਛੇਹਰਟਾ ਨਰਾਇਣ ਗੜ ਦੇ ਕਰਿੰਦਿਆਂ ਲਵਪ੍ਰੀਤ ਸਿੰਘ ਪੁੱਤਰ ਗੁਰਮੇਜ ਸਿੰਘ ਅਤੇ ਕਮਲਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਫਾਇਨਾਂਸ ਕੰਪਨੀ ਵਿੱਚ ਕੰਮ ਕਰਦੇ ਹਨ।

ਪੜ੍ਹੋ ਇਹ ਵੀ ਖ਼ਬਰ: ਉੱਜੜਿਆ ਹੱਸਦਾ-ਵੱਸਦਾ ਪਰਿਵਾਰ ,ਪਹਿਲਾਂ ਪਤੀ ਫਿਰ ਪੁੱਤ ਮਗਰੋਂ ਹੁਣ ਦੂਜੇ ਪੁੱਤ ਦੀ ਵੀ ਹੋਈ ਮੌਤ

ਉਹ ਵੱਖ-ਵੱਖ ਪਿੰਡਾਂ ਵਿਚ ਜਨਾਨੀਆਂ ਦੀਆਂ ਕਮੇਟੀਆਂ ਬਣਾਕੇ ਉਨ੍ਹਾਂ ਨੂੰ ਕਿਸ਼ਤਾਂ ’ਤੇ ਪੈਸੇ ਦਿੰਦੇ ਹਨ। ਅੱਜ ਉਹ ਸਰਹੱਦੀ ਪਿੰਡ ਮਾਣਕਪੁਰਾ, ਨੌਸ਼ਿਹਰਾ ਬਾਲਾ ਅਤੇ ਚੀਮਾ ਕਲਾਂ ਤੋਂ ਪੈਸੇ ਉਗਰਾਹ ਕੇ ਨੋਸਿਹਰਾ ਤੋਂ ਰਾਜਾਤਾਲ ਸੜਕ ਵਾਪਸ ਆ ਰਹੇ ਸਨ। ਰਾਸਤੇ ’ਚ ਪਿਛੋਂ ਆਈ ਇਕ ਆਈ ਟਵੰਟੀ ਕਾਰ ਜਿਸ ਵਿੱਚੋਂ ਉਤਰੇ ਕੁਝ ਪਿਸਤੌਲਧਾਰੀ ਨੌਜਵਾਨਾਂ ਨੇ ਉਨ੍ਹਾਂ ਦੀ ਕੰਪਨੀ ’ਤੇ ਪਿਸਤੌਲ ਰੱਖ ਕੇ ਢਾਈ ਲੱਖ ਰੁਪਏ ਲੁੱਟ ਲਏ ਅਤੇ ਫ਼ਰਾਰ ਹੋ ਗਏ। 

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ

ਫਾਇਨਾਂਸ ਕੰਪਨੀ ਦੇ ਕਰਿੰਦਿਆਂ ਨੇ ਇਸ ਘਟਨਾ ਦੀ ਜਾਣਕਾਰੀ ਥਾਣਾ ਸਰਾਏ ਅਮਾਨਤ ਖ਼ਾਂ ਦੀ ਪੁਲਸ ਨੂੰ ਦੇ ਦਿੱਤੀ। ਪੁਲਸ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕਰਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਦਿਨ ਦਿਹਾੜੇ ਹੋਈ ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।


author

rajwinder kaur

Content Editor

Related News