ਫਾਇਨਾਂਸ ਕੰਪਨੀ ਦੇ ਕਰਿੰਦੇ ਤੋਂ ਲੁੱਟ ਦੇ ਮਾਮਲੇ ''ਚ ਪੁਲਸ ਦਾ ਵੱਡਾ ਖੁਲਾਸਾ

Sunday, Jan 12, 2020 - 02:31 PM (IST)

ਫਾਇਨਾਂਸ ਕੰਪਨੀ ਦੇ ਕਰਿੰਦੇ ਤੋਂ ਲੁੱਟ ਦੇ ਮਾਮਲੇ ''ਚ ਪੁਲਸ ਦਾ ਵੱਡਾ ਖੁਲਾਸਾ

ਫਰੀਦਕੋਟ (ਜਗਤਾਰ) : ਬੀਤੇ ਦਿਨੀਂ ਫਰੀਦਕੋਟ ਦੇ ਪਿੰਡ ਵੀਰੇਵਾਲਾ ਨੇੜੇ ਇਕ ਨਿੱਜੀ ਮਾਈਕਰੋ ਫਾਇਨਾਂਸ ਕੰਪਨੀ ਦੇ ਕਰਿੰਦੇ ਤੋਂ ਹੋਈ 1 ਲੱਖ 30 ਹਜ਼ਾਰ ਰੁਪਏ ਦੀ ਲੁੱਟ ਦੇ ਮਾਮਲੇ ਨੂੰ ਪੁਲਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਸ ਮੁਤਾਬਕ ਇਸ ਮਾਮਲੇ ਵਿਚ 3 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਲੁੱਟ ਦੇ 91 ਹਜ਼ਾਰ 200 ਰੁਪਏ ਬਰਾਮਦ ਕਰ ਲਏ ਗਏ ਹਨ। 

ਜਾਣਕਾਰੀ ਦਿੰਦਿਆਂ ਐੱਸ. ਜੀ. ਇਨਵੈਸਟੀਗੇਸ਼ਨ ਸੇਵਾ ਸਿੰਘ ਮੱਲ੍ਹੀ ਨੇ ਦੱਸਿਆ ਕਿ ਇਸ ਕਾਂਡ ਦਾ ਮਾਸਟਰਮਾਈਂਡ ਇਸੇ ਕੰਪਨੀ 'ਚ ਕੰਮ ਕਰਨ ਵਾਲਾ ਸਾਬਕਾ ਕਰਿੰਦਾ ਹੈ, ਫਿਲਹਾਲ ਅਜੇ ਉਹ ਫਰਾਰ ਹੈ ਜਿਸ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੀ. ਆਈ. ਏ. ਸਟਾਫ ਫਰੀਦਕੋਟ ਨੇ ਇਸ ਵਾਰਦਾਤ ਨੂੰ ਸੁਲਝਾਉਂਦਿਆਂ 3 ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਲੁੱਟ ਦੇ 91200 ਰੁਪਏ ਬਰਾਮਦ ਕਰ ਲਏ ਹਨ ਅਤੇ ਵਾਰਦਾਤ ਵਿਚ ਵਰਤੀ ਗਈ ਕਾਰ ਵੀ ਬਰਾਮਦ ਕਰ ਲਈ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਵਾਰਦਾਤ ਦਾ ਮਾਸਟਰ ਮਾਈਂਡ ਹਾਲੇ ਫਰਾਰ ਹੈ, ਜਿਸ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨਾਲ ਹੀ ਦੱਸਿਆ ਕਿ ਫਾਇਨਾਂਸ ਕੰਪਨੀ ਵਲੋਂ 1 ਲੱਖ 30 ਹਜ਼ਾਰ ਰੁਪਏ ਦੀ ਲੁੱਟ ਦੀ ਦਰਖ਼ਾਸਤ ਦਿੱਤੀ ਗਈ ਸੀ, ਜੋ ਕੇ ਤਫਤੀਸ਼ ਵਿਚ ਸਾਹਮਣੇ ਆਇਆ ਕਿ ਸਿਰਫ 91200 ਰੁਪਏ ਹੀ ਲੁਟੇ ਗਏ ਸਨ ਜੋ ਪੂਰੇ ਬਰਾਮਦ ਕਰ ਲਏ ਗਏ ਹਨ।


author

Gurminder Singh

Content Editor

Related News