ਫਾਇਨਾਂਸ ਕੰਪਨੀ ਦੇ ਕਰਮਚਾਰੀਆਂ ਤੋਂ ਪਰੇਸ਼ਾਨ ਨੌਜਵਾਨ ਵਲੋਂ ਖੁਦਕੁਸ਼ੀ, ਸੁਸਾਈਡ ਨੋਟ ’ਚ ਕਹੀ ਇਹ ਗੱਲ

Tuesday, Feb 16, 2021 - 04:43 PM (IST)

ਫਾਇਨਾਂਸ ਕੰਪਨੀ ਦੇ ਕਰਮਚਾਰੀਆਂ ਤੋਂ ਪਰੇਸ਼ਾਨ ਨੌਜਵਾਨ ਵਲੋਂ ਖੁਦਕੁਸ਼ੀ, ਸੁਸਾਈਡ ਨੋਟ ’ਚ ਕਹੀ ਇਹ ਗੱਲ

ਅਬੋਹਰ (ਜ. ਬ.) - ਬੀਤੇ ਦਿਨੀਂ ਸਥਾਨਕ ਬਸੰਤ ਨਗਰ ਵਾਸੀ ਤੇ ਮਲੋਟ ਦੀ ਇਕ ਫਾਇਨਾਂਸ ਕੰਪਨੀ ’ਚ ਕੰਮ ਕਰਦੇ ਇਕ ਨੌਜਵਾਨ ਨੇ ਫਾਇਨਾਂਸ ਕੰਪਨੀ ਦੇ ਕਰਮਚਾਰੀਆਂ ਤੋਂ ਪ੍ਰੇਸ਼ਾਨ ਹੋ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਕਤ ਨੌਜਵਾਨ ਦੀ ਲਾਸ਼ ਨੂੰ ਥਾਣਾ ਨੰ. 1 ਦੀ ਪੁਲਸ ਨੇ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਹੈ। ਇੱਧਰ ਪੁਲਸ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਅਤੇ ਮ੍ਰਿਤਕ ਕੋਲੋਂ ਮਿਲੇ ਸੁਸਾਈਡ ਨੋਟ ਦੇ ਆਧਾਰ ’ਤੇ ਕੰਪਨੀ ਸੰਚਾਲਕ ਦੋ ਭਰਾਵਾਂ ਸਮੇਤ ਇਕ ਹੋਰ ਵਿਰੁੱਧ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਦਿਲ ਕੰਬਾਊ ਵਾਰਦਾਤ : 12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ  

ਜਾਣਕਾਰੀ ਅਨੁਸਾਰ ਬਸੰਤ ਨਗਰੀ ਗਲੀ ਨੰ. 2 ਵਾਸੀ ਜੁਗਰਾਜ ਸਿੰਘ ਦੇ ਤਿੰਨ ਪੁੱਤਰ ਹਨ ਅਤੇ ਉਨ੍ਹਾਂ ਦਾ ਦੂਜੇ ਨੰਬਰ ਦਾ ਪੁੱਤਰ ਸਿਮਰਜੀਤ ਸਿੰਘ (27) ਆਸਥਾ ਮਾਈਕ੍ਰੋਫਾਇਨਾਂਸ ਪ੍ਰਾਈਵੇਟ ਲਿਮਿਟਡ ਮਲੋਟ ’ਚ ਕੰਮ ਕਰਦਾ ਸੀ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਫਾਇਨਾਂਸ ਕੰਪਨੀ ਵਾਲੇ ਉਸਦੇ ਪੁੱਤਰ ਨੂੰ ਪੈਸਿਆਂ ਦੇ ਭੁਗਤਾਨ ਲਈ ਪਿਛਲੇ ਕੁਝ ਸਮੇਂ ਤੋਂ ਪ੍ਰੇਸ਼ਾਨ ਕਰ ਰਹੇ ਸੀ, ਜਦਕਿ ਉਨ੍ਹਾਂ ਦਾ ਪੁੱਤਰ ਉਕਤ ਰੁਪਏ ਪਹਿਲਾਂ ਹੀ ਅਦਾ ਕਰ ਚੁੱਕਿਆ ਸੀ। ਇਸੇ ਤੋਂ ਪ੍ਰੇਸ਼ਾਨ ਹੋ ਕੇ ਸਿਮਰਜੀਤ ਨੇ ਬੀਤੇ ਦਿਨੀ ਘਰ ’ਚ ਹੀ ਫਾਹਾ ਲੈ ਲਿਆ। ਨੌਜਵਾਨ ਨੂੰ ਫਾਹੇ ਨਾਲ ਲਟਕਿਆ ਦੇਖ ਉਨ੍ਹਾਂ ਨੇ ਜਲਦ ਹੇਠਾਂ ਲਾਹ ਪ੍ਰਾਈਵੇਟ ਹਸਪਤਾਲ ’ਚ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਪੜ੍ਹੋ ਇਹ ਵੀ ਖ਼ਬਰ - Basant Panchami 2021: ਬਸੰਤ ਪੰਚਮੀ ’ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ, ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਖ਼ਿਆਲ

ਘਟਨਾ ਦੀ ਸੂਚਨਾ ਮਿਲਣ ’ਤੇ ਨਗਰ ਥਾਣਾ ਨੰ. 1 ਦੇ ਸਹਾਇਕ ਸਬ-ਇੰਸਪੈਕਟਰ ਭੁਪਿੰਦਰ ਸਿੰਘ ਮੌਕੇ ’ਤੇ ਪਹੁੰਚੇ ਅਤੇ ਜਾਂਚ-ਪੜਤਾਲ ਕਰਦੇ ਹੋਏ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ। ਪੁਲਸ ਨੂੰ ਮ੍ਰਿਤਕ ਕੋਲੋਂ ਇਕ ਸੁਸਾਈਡ ਨੋਟ ਮਿਲਿਆ ਹੈ, ਜਿਸ ’ਚ ਉਸਨੇ ਆਪਣੀ ਹੱਡਬੀਤੀ ਦੱਸਦੇ ਹੋਏ ਪੁਲਸ ਤੋਂ ਉਕਤ ਲੋਕਾਂ ਵਿਰੁੱਧ ਕੜੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ -ਪਤੀ-ਪਤਨੀ ਦੇ ਰਿਸ਼ਤੇ ‘ਚ ਕਦੇ ਨਾ ਆਉਣ ਦਿਓ ਕੜਵਾਹਟ, ਇਸੇ ਲਈ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

ਸੁਸਾਈਡ ਨੋਟ ’ਚ ਉਸ ਨੇ ਕਿਹਾ ਕਿ ਇਨ੍ਹਾਂ ਤੋਂ ਪ੍ਰੇਸ਼ਾਨ ਹੋ ਕੇ ਉਹ ਫਾਹਾ ਲੈ ਰਿਹਾ ਹੈ ਅਤੇ ਪੁਲਸ ਤੋਂ ਉਸਦੀ ਮੰਗ ਹੈ ਕਿ ਪੁਲਸ ਇਨ੍ਹਾਂ ਵਿਰੁੱਧ ਕੜੀ ਕਾਰਵਾਈ ਕਰਨ, ਤਾਂ ਕਿ ਕੋਈ ਹੋਰ ਪੁੱਤਰ ਇਨ੍ਹਾਂ ਕਾਰਣ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਮੌਤ ਨੂੰ ਗਲੇ ਨਾ ਲਾਵੇ। ਪੁਲਸ ਨੇ ਮ੍ਰਿਤਕ ਦੇ ਨਾਨਾ ਜਗਤਾਰ ਸਿੰਘ ਦੇ ਬਿਆਨ ਦੇ ਆਧਾਰ ’ਤੇ ਕੰਪਨੀ ਕਰਮਚਾਰੀਆਂ ਨੀਰਜ ਸ਼ਰਮਾ ਪੁੱਤਰ ਸੁਭਾਸ਼ ਸ਼ਰਮਾ, ਪੰਕਜ ਸ਼ਰਮਾ ਪੁੱਤਰ ਸੁਭਾਸ਼ ਸ਼ਰਮਾ ਵਾਸੀ ਸੁੰਦਰ ਨਗਰੀ ਗਲੀ ਨੰ. 5 ਅਬੋਹਰ ਅਤੇ ਮਲੋਟ ਵਾਸੀ ਪ੍ਰੀਤਮ ਅਰੋੜਾ ਵਿਰੁੱਧ ਮਾਮਲਾ ਦਰਜ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਸਾਵਧਾਨ ! ਭੋਜਨ ਕਰਨ ਤੋਂ ਬਾਅਦ ਇਨ੍ਹਾਂ ਕੰਮਾਂ ਤੋਂ ਬਣਾ ਕੇ ਰੱਖੋ ਦੂਰੀ, ਨਹੀਂ ਤਾਂ ਹੋ ਸਕਦੈ ਨੁਕਸਾਨ


author

rajwinder kaur

Content Editor

Related News