ਫਾਇਨਾਂਸ ਕੰਪਨੀ ਦੇ ਮਾਲਕ ਤੋਂ ਪਰੇਸ਼ਾਨ ਹੋ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਇਹ ਖ਼ੁਲਾਸਾ

07/21/2021 3:09:42 PM

ਤਰਨਤਾਰਨ (ਰਾਜੂ) - ਤਰਨਤਾਰਨ ਸ਼ਹਿਰ ਵਿਖੇ ਵਾਰਡ ਨੰਬਰ 16 ਦੇ ਵਸਨੀਕ ਵਿਅਕਤੀ ਵਲੋਂ ਪ੍ਰਾਈਵੇਟ ਫਾਇਨਾਂਸ ਕੰਪਨੀ ਦੇ ਮਾਲਕ ਵਲੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਕਰੇਕ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਦਲਜੀਤ ਸਿੰਘ (48 ਸਾਲ) ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਪੜ੍ਹੋ ਇਹ ਵੀ ਖ਼ਬਰ - ਪੰਜਾਬ ਕਾਂਗਰਸ ਪ੍ਰਧਾਨ ਬਣਨ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਨਵਜੋਤ ਸਿੰਘ ਸਿੱਧੂ (ਤਸਵੀਰਾਂ)

ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਪਰਮਜੀਤ ਕੌਰ ਪਤਨੀ ਦਲਜੀਤ ਸਿੰਘ ਵਾਸੀ ਨਜ਼ਦੀਕ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨਤਾਰਨ ਨੇ ਦੱਸਿਆ ਕਿ ਉਸ ਦੇ ਪਤੀ ਦਲਜੀਤ ਸਿੰਘ ਨੇ ਕੁਝ ਸਮਾਂ ਪਹਿਲਾਂ ਖਾਲਸਾ ਫਾਇਨਾਂਸ ਕੰਪਨੀ ਕੋਲੋਂ ਕਰਜ਼ਾ ਲਿਆ ਸੀ, ਜੋ ਉਸ ਦੇ ਪਤੀ ਨੇ ਵਾਪਸ ਵੀ ਕਰ ਦਿੱਤਾ। ਫਾਇਨਾਂਸ ਕੰਪਨੀ ਦਾ ਮਾਲਕ ਹਰਪ੍ਰੀਤ ਸਿੰਘ ਉਸ ਦੇ ਪਤੀ ਨੂੰ ਕਰਜ਼ਾ ਵਾਪਸ ਕਰਨ ਲਈ ਦਬਾਅ ਪਾਉਂਦਾ ਰਹਿੰਦਾ ਸੀ, ਜਿਸ ਤੋਂ ਦੁਖੀ ਹੋ ਕੇ ਉਸ ਦੇ ਪਤੀ ਨੇ 14 ਜੁਲਾਈ ਨੂੰ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਹਾਲਤ ਖ਼ਰਾਬ ਹੋਣ ਕਾਰਨ ਉਸ ਦਾ ਇਲਾਜ ਹਰਗੁਣ ਹਸਪਤਾਲ ਅੰਮ੍ਰਿਤਸਰ ਵਿੱਚ ਹੋ ਰਿਹਾ ਸੀ, ਜਿਥੇ ਉਸ ਦੀ ਮੌਤ ਹੋ ਗਈ। 

ਪੜ੍ਹੋ ਇਹ ਵੀ ਖ਼ਬਰ - ਕ੍ਰਿਕਟ ਦੇ ਗੁਰੂ ‘ਨਵਜੋਤ ਸਿੰਘ ਸਿੱਧੂ’ ਨੇ ਬਦਲੇ ਪੰਜਾਬ ਦੇ ਸਿਆਸੀ ਸਮੀਕਰਨ

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਜਦ ਅਲਮਾਰੀ ਖੋਲ੍ਹੀ ਤਾਂ ਉਸ ਵਿਚੋਂ ਇੱਕ ਸੁਸਾਇਡ ਨੋਟ ਮਿਲਿਆ, ਜਿਸ ਵਿੱਚ ਉਸ ਦੇ ਪਤੀ ਨੇ ਲਿਖਿਆ ਕਿ ਉਹ ਉਕਤ ਫਾਇਨਾਂਸ ਕੰਪਨੀ ਦੇ ਮਾਲਕ ਤੋਂ ਦੁਖੀ ਹੋ ਕੇ ਆਤਮ-ਹੱਤਿਆ ਕਰ ਰਿਹਾ ਹੈ। ਉਧਰ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਹਰਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਚੰਬਾ ਖ਼ਿਲਾਫ਼ ਮੁਕੱਦਮਾ ਨੰਬਰ 184 ਧਾਰਾ 306 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ


rajwinder kaur

Content Editor

Related News