ਟਰਾਂਸਪੋਰਟ ਮੰਤਰੀ ਵੱਲੋਂ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੇ ਬਕਾਏ ਦੇ ਸਥਾਈ ਹੱਲ ਲਈ ਵਿੱਤ ਮੰਤਰੀ ਨਾਲ ਮੀਟਿੰਗ

Thursday, Sep 15, 2022 - 05:04 AM (IST)

ਟਰਾਂਸਪੋਰਟ ਮੰਤਰੀ ਵੱਲੋਂ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੇ ਬਕਾਏ ਦੇ ਸਥਾਈ ਹੱਲ ਲਈ ਵਿੱਤ ਮੰਤਰੀ ਨਾਲ ਮੀਟਿੰਗ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਦਿੱਤੀ ਜਾਂਦੀ ਮੁਫ਼ਤ ਬੱਸ ਸਫ਼ਰ ਸਹੂਲਤ ਦੇ ਬਕਾਏ ਦੇ ਸਥਾਈ ਹੱਲ ਲਈ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੁੱਧਵਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ। ਟਰਾਂਸਪੋਰਟ ਮੰਤਰੀ ਵੱਲੋਂ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਔਰਤਾਂ ਦੀ ਭਲਾਈ ਵਾਲੀ ਇਸ ਸਕੀਮ ਲਈ ਫ਼ੰਡ ਸਮੇਂ ਸਿਰ ਨਾ ਜਾਰੀ ਨਾ ਹੋਣ ਕਾਰਨ ਵਿਭਾਗ ਨੂੰ ਤਨਖ਼ਾਹਾਂ ਸਮੇਤ ਹੋਰ ਦੇਣਦਾਰੀਆਂ ਵਿੱਚ ਦਿੱਕਤ ਆ ਰਹੀ ਹੈ। ਇਸ ਸਮੱਸਿਆ ਦਾ ਸਥਾਈ ਹੱਲ ਕੱਢਿਆ ਜਾਣਾ ਚਾਹੀਦਾ ਹੈ ਤਾਂ ਜੋ ਵਿਭਾਗ ਦਾ ਲੈਣ-ਦੇਣ ਸਮੇਂ ਸਿਰ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : BMW ਨੇ CM ਮਾਨ ਦੇ ਦਾਅਵੇ ਦਾ ਕੀਤਾ ਖੰਡਨ, ਕਿਹਾ- ਪੰਜਾਬ 'ਚ ਨਹੀਂ ਲੱਗੇਗਾ ਅਜੇ ਕੋਈ ਵੀ ਨਵਾਂ ਪਲਾਂਟ

ਵਿੱਤ ਮੰਤਰੀ ਚੀਮਾ ਨੇ ਭਰੋਸਾ ਦਿਵਾਇਆ ਕਿ ਇਸ ਸਕੀਮ ਲਈ ਫ਼ੰਡ ਛੇਤੀ ਜਾਰੀ ਕੀਤੇ ਜਾਣਗੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੇ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ, ਟਰਾਂਸਪੋਰਟ ਵਿਭਾਗ ਦੇ ਸਕੱਤਰ ਵਿਕਾਸ ਗਰਗ ਅਤੇ ਸਕੱਤਰ ਸਮਾਜਿਕ ਸੁਰੱਖਿਆ ਸੁਮੇਰ ਸਿੰਘ ਗੁਰਜਰ, ਪੀ.ਆਰ.ਟੀ.ਸੀ. ਦੇ ਐੱਮ.ਡੀ. ਪੂਨਮਦੀਪ ਕੌਰ ਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਇਸ ਸਮੱਸਿਆ ਨੂੰ ਛੇਤੀ ਤੋਂ ਛੇਤੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ : ਔਰਤ ਜਿਸ ਨਾਲ ਰਹਿ ਰਹੀ ਸੀ ਰਿਲੇਸ਼ਨ 'ਚ, ਉਸ ਦੀ ਹੀ ਕੀਤੀ ਕੁੱਟਮਾਰ, ਦੋਵੇਂ ਲੰਬੇ ਸਮੇਂ ਤੋਂ ਪੀ ਰਹੇ ਸਨ ਚਿੱਟਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News