ਵਿੱਤ ਮੰਤਰੀ ਦਾ ਵਿਰੋਧ ਕਰਦੇ ਠੇਕਾ ਮੁਲਾਜ਼ਮ ਪਰਿਵਾਰ ਸਮੇਤ ਗ੍ਰਿਫ਼ਤਾਰ, ਔਰਤਾਂ ਅਤੇ ਬੱਚਿਆਂ ਨੂੰ ਵੀ ਨਹੀਂ ਬਖਸ਼ਿਆ

08/07/2021 5:39:47 PM

ਬਠਿੰਡਾ (ਵਰਮਾ): ਬਰਨਾਲਾ ਬਾਈਪਾਸ ਰੋਡ 'ਤੇ ਪੁਲ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਣ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਮੁਲਾਜਮਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੇ ਸਮਾਗਮ ਸਥਾਨ 'ਤੇ ਇਕੱਠੇ ਹੋ ਕਿ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਸੜਕ 'ਤੇ ਧਰਨਾ ਲਗਾ ਦਿੱਤਾ। ਵਿਰੋਧ ਨੂੰ ਵੇਖਦਿਆਂ ਪੁਲਸ ਨੂੰ ਪਹਿਲਾਂ ਹੀ ਤਾਇਨਾਤ ਕਰ ਦਿੱਤਾ ਸੀ। ਪੁਲਸ ਨੇ ਮੁਲਾਜਮਾਂ ਦੀਆਂ ਗ੍ਰਿਫ਼ਤਾਰੀਆਂ ਸ਼ੁਰੂ ਕਰ ਦਿੱਤੀਆਂ। ਜਿਸ ਦੌਰਾਨ ਪੁਲਸ ਅਤੇ ਮੁਲਾਜ਼ਮਾਂ ਦੇ ਦਰਮਿਆਨ ਧੱਕਾਮੁੱਕੀ ਵੀ ਹੋਈ।

ਪੁਲਸ ਨੇ 100 ਦੇ ਲਗਭਗ ਠੇਕਾ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰ ਨੂੰ ਗ੍ਰਿਫ਼ਤਾਰ ਕਰ ਲਿਆ ਜਦਕਿ ਹੋਰ ਪ੍ਰਦਰਸ਼ਨਕਾਰੀਆਂ ਨੂੰ ਖਦੇੜ ਦਿੱਤਾ ਗਿਆ। ਗ੍ਰਿਫ਼ਤਾਰੀਆਂ ਨੂੰ  ਦੇਖਦੇ ਹੋਏ ਮੁਲਾਜਮ ਸੜਕ 'ਤੇ ਹੀ ਮੁੜ ਗਏ ਅਤੇ ਪੁਲਸ ਨੇ ਮੁਲਾਜਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਚੁੱਕ ਕੇ ਗੱਡੀਆਂ ਵਿਚ ਪਾਕੇ ਲੈ ਗਏ।ਇਸ ਮੌਕੇ ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂ,ਵਰਿੰਦਰ ਸਿੰਘ, ਜਗਸੀਰ ਸਿੰਘ ਭੰਗੂ,ਸੇਵਕ ਸਿੰਘ ਦੰਦੀਵਾਲ,ਸੰਦੀਪ ਖਾਨ,ਜਗਜੀਤ ਸਿੰਘ, ਅਮਰੀਕ ਸਿੰਘ, ਹਰਜਿੰਦਰ ਸਿੰਘ ਅਤੇ ਹੋਰ ਨੇਤਾਵਾਂ ਨੇ ਸੰਬੋਧਨ ਕੀਤਾ। 

6 ਸਾਲਾ ਬੱਚੀ ਨੂੰ ਵੀ ਕੀਤਾ ਗ੍ਰਿਫ਼ਤਾਰ  : ਠੇਕਾ ਮੁਲਾਜਮਾਂ ਵਲੋਂ ਆਪਣੇ ਪਰਿਵਾਰਾਂ ਦੀਆ ਔਰਤਾਂ ਅਤੇ ਬੱਚਿਆਂ ਸਮੇਤ ਉਕਤ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੁਲਸ ਨੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵੀ ਹਿਰਾਸਤ ਵਿਚ ਲੈ ਲਿਆ ਗਿਆ। ਔਰਤਾਂ ਤੋਂ ਇਲਾਵਾ ਇਕ 6 ਸਾਲਾ ਬੱਚੀ ਨੂੰ ਵੀ ਪੁਲਸ ਨੇ ਨਹੀ ਬਖਸ਼ਿਆਂ ਅਤੇ ਉਸ ਨੂੰ ਵੀ ਪਰਿਵਾਰਾਂ ਨਾਲ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਇਸ ਰਵੱਈਏ ਦੀ ਲੋਕਾਂ ਨੇ ਜ਼ੋਰਦਾਰ ਨਿੰਦਾ ਕੀਤੀ।

Shyna

This news is Content Editor Shyna