ਵਿੱਤ ਮੰਤਰੀ ਚੀਮਾ ਦੇ ਆਰਥਿਕ ਹਾਲਤ ’ਚ ਸੁਧਾਰ ਦੇ ਬਿਆਨ ’ਤੇ ਭਾਜਪਾ ਨੇ ਵਿੰਨ੍ਹੇ ਤਿੱਖੇ ਨਿਸ਼ਾਨੇ

Monday, Aug 01, 2022 - 09:44 PM (IST)

ਵਿੱਤ ਮੰਤਰੀ ਚੀਮਾ ਦੇ ਆਰਥਿਕ ਹਾਲਤ ’ਚ ਸੁਧਾਰ ਦੇ ਬਿਆਨ ’ਤੇ ਭਾਜਪਾ ਨੇ ਵਿੰਨ੍ਹੇ ਤਿੱਖੇ ਨਿਸ਼ਾਨੇ

ਚੰਡੀਗੜ੍ਹ (ਬਿਊਰੋ) : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੰਜਾਬ ਦੀ ਆਰਥਿਕਤਾ ਦੀ ਹਾਲਤ ਸੁਧਾਰਨ ਸਬੰਧੀ ਕੀਤੇ ਗਏ ਦਾਅਵਿਆਂ ਨੂੰ ਸਿਰਫ਼ ਝੂਠ ਦਾ ਪੁਲੰਦਾ ਕਰਾਰ ਦਿੱਤਾ, ਜੋ ਅਸਲੀਅਤ ਤੋਂ ਕੋਹਾਂ ਦੂਰ ਹਨ। ਚੀਮਾ ਵੱਲੋਂ ਇਥੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਸੂਬੇ ਦੀ ਜੀ. ਐੱਸ. ਟੀ. ਦੀ ਉਗਰਾਹੀ ’ਚ ਭਾਰੀ ਵਾਧਾ ਹੋਣ ਦੇ ਦਾਅਵਿਆਂ ਦਾ ਜਵਾਬ ਦਿੰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਰਾਸ਼ਟਰੀ ਪੱਧਰ ’ਤੇ ਜੀ. ਐੱਸ. ਟੀ. ਦੀ ਉਗਰਾਹੀ ’ਚ ਵਾਧਾ ਹੋਇਆ ਹੈ ਅਤੇ ਪੰਜਾਬ ’ਚ ਕੋਈ ਖ਼ਾਸ ਗੱਲ ਨਹੀਂ ਹੋਈ | ਵਿੱਤ ਮੰਤਰੀ ਦੇ ਇਸ ਦਾਅਵੇ ਨੂੰ ਖਾਰਿਜ ਕਰਦਿਆਂ ਕਿ ਜੀ. ਐੱਸ. ਟੀ. ਕੁਲੈਕਸ਼ਨ ’ਚ 24.1 ਫੀਸਦੀ ਦਾ ਵਾਧਾ ਹੋਇਆ ਹੈ, ਨੂੰ ਰਾਸ਼ਟਰੀ ਗ੍ਰੋਥ ਮੁਕਾਬਲੇ ਬਹੁਤ ਛੋਟਾ ਦੱਸਦਿਆਂ, ਕਿਹਾ ਕਿ ਇਸ ਸਮੇਂ ਦੌਰਾਨ ਰਾਸ਼ਟਰੀ ਪੱਧਰ ’ਤੇ ਜੀ.ਐੱਸ.ਟੀ. ਦੀ ਕੁਲੈਕਸ਼ਨ ’ਚ 56 ਫੀਸਦੀ ਦਾ ਵਾਧਾ ਹੋਇਆ ਹੈ, ਜੋ ਪੰਜਾਬ ਤੋਂ ਲੱਗਭਗ ਦੋ ਗੁਣਾ ਹੈ। ਸੂਬਾ ਭਾਜਪਾ ਜਨਰਲ ਸਕੱਤਰ ਨੇ ਵਿੱਤ ਮੰਤਰੀ ਵੱਲੋਂ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਦੇ ਕੀਤੇ ਦਾਅਵਿਆਂ ’ਤੇ ਵੀ ਸਵਾਲ ਖੜ੍ਹੇ ਕੀਤੇ।

ਇਹ ਖ਼ਬਰ ਵੀ ਪੜ੍ਹੋ : ‘ਮਾਨ ਸਰਕਾਰ’ ਨੇ ਹੁਣ ਤਕ ਦੇ ਕਾਰਜਕਾਲ ਦੌਰਾਨ ਸਹੇੜੇ ਇਹ ਵੱਡੇ ਵਿਵਾਦ

ਉਨ੍ਹਾਂ ਕਿਹਾ ਕਿ ਕੀ ਉਹ ਚੀਮਾ ਸਾਹਿਬ ਤੋਂ ਪੁੱਛ ਸਕਦੇ ਹਨ ਕਿ ਸਰਕਾਰ ਨੇ ਕਿਹੜਾ ਵਾਅਦਾ ਪੂਰਾ ਕੀਤਾ ਹੈ, ਜਦਕਿ 'ਆਪ' ਸਰਕਾਰ ਸਾਰੇ ਵਾਅਦਿਆਂ ਤੋਂ ਭੱਜ ਗਈ ਹੈ, ਚਾਹੇ ਉਹ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਹੋਵੇ ਜਾਂ ਠੇਕੇ ’ਤੇ ਕੰਮ ਕਰਨ ਵਾਲੇ ਕਾਮਿਆਂ ਨੂੰ ਪੱਕਾ ਕਰਨਾ ਅਤੇ ਪੰਜਾਬ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਭੱਤਾ ਦੇਣ ਦਾ ਹੋਵੇ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਨਸ਼ਾ ਸਮੱਗਲਰਾਂ ਨੂੰ ਲੈ ਕੇ ਵੱਡੀ ਕਾਰਵਾਈ, IG ਗਿੱਲ ਨੇ ਕੀਤੇ ਅਹਿਮ ਖ਼ੁਲਾਸੇ


author

Manoj

Content Editor

Related News