ਜਲੰਧਰ ਜ਼ਿਮਨੀ ਚੋਣਾਂ ''ਚ ਮੋਹਿੰਦਰ ਭਗਤ ਦੀ ਜਿੱਤ ਮਗਰੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ

Saturday, Jul 13, 2024 - 06:19 PM (IST)

ਜਲੰਧਰ- ਜਲੰਧਰ ਪੱਛਮੀ ਜ਼ਿਮਨੀ ਚੋਣਾਂ 'ਚ ਆਪ ਦੇ ਉਮੀਦਵਾਰ ਮੋਹਿੰਦਰ ਦੀ ਜਿੱਤ 'ਤੇ  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ  ਆਮ ਆਦਮੀ ਪਾਰਟੀ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਦੇ ਕੀਤੇ ਕੰਮਾਂ 'ਤੇ ਮੋਹਰ ਲਾਈ ਹੈ। ਉਨ੍ਹਾਂ ਕਿਹਾ ਕਿ 2 ਸਾਲਾਂ 'ਚ ਜੋ ਕੰਮ ਕੀਤੇ ਹਨ ਉਸ ਦਾ ਹੀ ਲੋਕਾਂ ਨੇ ਸਾਨੂੰ ਫਤਵਾ ਦਿੱਤਾ ਹੈ ਅਤੇ  ਇਸ ਤੋਂ ਪਤਾ ਲਗਦਾ ਹੈ ਕਿ ਵਿਰੋਧੀ ਪਾਰਟੀਆਂ ਪੰਜਾਬ ਅੰਦਰ ਆਪਣਾ ਸਿਆਸੀ ਆਦਾਰ ਖੋਹ ਚੁੱਕੀਆਂ ਹਨ।

ਇਹ ਵੀ ਪੜ੍ਹੋ-  ਫੌਜੀ ਦੀ ਘਰਵਾਲੀ ਨੇ ਆਸ਼ਕ ਨਾਲ ਮਿਲ ਕੇ ਕਰ 'ਤਾ ਵੱਡਾ ਕਾਂਡ, ਖ਼ਬਰ ਜਾਣ ਕੇ ਖੜ੍ਹੇ ਹੋ ਜਾਣਗੇ ਰੌਂਗਟੇ (ਵੀਡੀਓ)

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪਤਾ ਹੈ ਕਿ ਪਿਛਲੇ ਪੰਜ ਸਾਲਾਂ 'ਚ ਕਾਂਗਰਸ ਪਾਰਟੀ ਦੀ ਸਰਕਾਰ ਰਹੀ ਹੈ। ਕਾਂਗਰਸ ਨੇ ਪੰਜਾਬ ਨੂੰ ਬਰਬਾਦ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ ਅਤੇ ਅਕਾਲੀ ਅਤੇ ਬਸਪਾ ਦੀ ਤਾਂ ਗੱਲ ਹੀ ਛੱਡ ਦਿਓ। ਇਸ ਦੌਰਾਨ ਉਨ੍ਹਾਂ ਨੇ ਦਲ ਬਦਲੂ ਬਾਰੇ ਗੱਲ ਕਰਦਿਆਂ ਕਿਹਾ ਕਿ ਦਲ ਬਦਲੂ ਜੋ ਹੁੰਦੇ ਹਨ ਮੈਨੂੰ ਲਗਦਾ ਸਿਆਸਤ 'ਚ ਉਨ੍ਹਾਂ ਦੀ ਕੋਈ ਵੱਡੀ  ਥਾਂ ਨਹੀਂ ਹੁੰਦੀ ਹਮੇਸ਼ਾ ਆਪਣੀ ਪਾਰਟੀ ਨਾਲ ਖੜ੍ਹਣਾ ਚਾਹੀਦਾ ਹੈ। ਜੋ ਹਮੇਸ਼ਾ ਪਰਿਵਾਰ ਅਤੇ ਪਾਰਟੀ ਨਾਲ ਖੜ੍ਹਦੇ ਹਨ ਉਨ੍ਹਾਂ ਦੀ ਹੀ ਜਿੱਤ ਹੁੰਦੀ ਹੈ।

ਇਹ ਵੀ ਪੜ੍ਹੋ-  ਜੰਮੂ-ਕਸ਼ਮੀਰ ’ਚ ਦਿਨੋਂ-ਦਿਨ ਵੱਧ ਰਹੀ ਹੈ ਪੰਜਾਬੀ ਸੈਲਾਨੀਆਂ ਦੀ ਗਿਣਤੀ, ਪਿਛਲੇ ਸਾਲ ਨਾਲੋਂ 96 ਫੀਸਦੀ ਹੋਇਆ ਵਾਧਾ

ਦੱਸ ਦੇਈਏ 'ਆਪ' ਦੇ ਮੋਹਿੰਦਰ ਭਗਤ ਨੇ ਅੱਜ ਜਲੰਧਰ ਪੱਛਮੀ ਜ਼ਿਮਨੀ ਚੋਣਾਂ 'ਚ 55,246 ਹਜ਼ਾਰ ਵੋਟਾਂ ਹਾਸਲ ਕਰਕੇ ਵੱਡੀ ਜਿੱਤ ਹਾਸਲ ਕਰ ਲਈ ਹੈ। ਮੋਹਿੰਦਰ ਭਗਤ 37,325 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤੇ ਹਨ। ਇਸ ਦੇ ਨਾਲ ਹੀ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਦੂਜੇ ਨੰਬਰ 'ਤੇ ਚੱਲ ਰਹੇ ਹਨ ਅਤੇ ਭਾਜਪਾ ਉਮੀਦਵਾਰ ਸ਼ੀਤਲ ਅੰਗੂਰਾਲ ਤੀਜੇ ਤੇ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਚੌਥੇ ਨੰਬਰ 'ਤੇ ਚੱਲ ਰਹੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Shivani Bassan

Content Editor

Related News