ਖਜਾਨਾ ਮੰਤਰੀ ਹਰਪਾਲ ਚੀਮਾ ਦੀ ਪ੍ਰੈੱਸ ਕਾਨਫ਼ਰੰਸ, 16ਵੇਂ ਵਿੱਤ ਕਮਿਸ਼ਨ ਦੇ ਸਾਹਮਣੇ ਰੱਖੀਆਂ ਮੰਗਾਂ ਦਾ ਕੀਤਾ ਜ਼ਿਕਰ
Wednesday, Jul 24, 2024 - 04:45 PM (IST)
ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਚੀਮਾ ਵੱਲੋਂ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ 16ਵੇਂ ਵਿੱਤ ਕਮਿਸ਼ਨ ਦੇ ਸਾਹਮਣੇ ਰੱਖੀਆਂ ਗਈਆਂ ਮੰਗਾਂ ਦਾ ਜ਼ਿਕਰ ਕੀਤਾ ਗਿਆ ਹੈ। ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਖਜਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਨੂੰ ਹੋਰ ਉੱਚਾਈ 'ਤੇ ਲੈ ਕੇ ਜਾਣ ਲਈ 1 ਲੱਖ 32 ਹਜ਼ਾਰ 247 ਕਰੋੜ ਰੁਪਏ ਦੇ ਫੰਡਾਂ ਦੀ ਮੰਗ 16ਵੇਂ ਵਿੱਤ ਕਮਿਸ਼ਨ ਦੇ ਸਾਹਮਣੇ ਕੀਤੀ ਗਈ ਹੈ। ਇਸ ਦੇ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਲੈ ਕੇ ਆਉਣ ਲਈ ਡਾਇਵਰਸੀਫਿਕੇਸ਼ਨ ਦੀ ਮੰਗ ਕੀਤੀ ਗਈ ਹੈ। 16ਵੇਂ ਵਿੱਤ ਕਮਿਸ਼ਨ ਦੇ ਸਾਹਮਣੇ ਪੰਜਾਬ ਦੀ ਆਰਥਿਤਾ ਕਿੱਥੇ ਖੜ੍ਹੀ ਹੈ, ਕਿੰਨੇ-ਕਿੰਨੇ ਸਾਨੂੰ ਫੰਡ ਮਿਲ ਰਹੇ ਹਨ ਜਾਂ ਮਿਲਣੇ ਚਾਹੀਦੇ ਹਨ, ਇਸ ਬਾਰੇ ਵਿੱਤ ਕਮਿਸ਼ਨ ਦੇ ਸਾਹਮਣੇ ਮੰਗਾਂ ਰੱਖੀਆਂ ਗਈਆਂ ਹਨ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਬਿਜਲੀ ਸਬੰਧੀ ਸ਼ਾਰਟੇਜ ਨੂੰ ਲੈ ਕੇ ਪਾਵਰਕਾਮ ਲੈਣ ਜਾ ਰਿਹੈ ਵੱਡਾ ਫ਼ੈਸਲਾ, ਭਰਤੀ ਦੀ ਤਿਆਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।