ਆਜ਼ਾਦੀ ਦਿਹਾੜੇ ਦਾ ਜਸ਼ਨ: ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ
Saturday, Aug 15, 2026 - 10:15 AM (IST)
ਲੁਧਿਆਣਾ (ਵੈੱਬ ਡੈਸਕ)- ਲੁਧਿਆਣਾ ਵਿਖੇ ਆਜ਼ਾਦੀ ਦਿਹਾੜੇ ਦਾ ਜ਼ਿਲ੍ਹਾ ਪੱਧਰੀ ਸਮਾਰੋਹ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਐਥਲੈਟਿਕਸ ਗਰਾਊਂਡ ਵਿਚ ਆਯੋਜਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਪਰੇਡ ਦੀ ਸਲਾਮੀ ਵੀ ਲਈ। ਇਸ ਦੇ ਨਾਲ ਹੀ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਕਈ ਪੁਲਸ ਮੁਲਾਜ਼ਮਾਂ ਨੂੰ ਸਨਮਾਨਤ ਵੀ ਕੀਤਾ।
ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ ਮੌਕੇ CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਵਿਰਾਸਤੀ ਕੰਪਲੈਕਸ ਬਣਾਉਣ ਦਾ ਐਲਾਨ
ਵੱਖ-ਵੱਖ ਸਰਕਾਰੀ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਸ ਖ਼ਾਸ ਮੌਕੇ ਵਿਧਇਕ ਦਲਜੀਤ ਗਰੇਵਾਲ ਭੋਲਾ ਵੀ ਸਮਾਰੋਹ ਵਿਚ ਪਹੁੰਚੇ। ਪ੍ਰੋਗਰਾਮ ਵਿਚ ਵੱਖ-ਵੱਖ ਸਿੱਖਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਸੰਸਕ੍ਰਿਤੀ ਅਤੇ ਦੇਸ਼ ਭਗਤੀ ਨਾਲ ਜੁੜੀਆਂ ਪੇਸ਼ਕਾਰੀਆਂ ਦਿੱਤੀਆਂ। ਉਥੇ ਹੀ ਪੁਲਸ ਅਤੇ ਐੱਨ. ਸੀ. ਸੀ. ਦੀਆਂ ਟੁਕੜੀਆਂ ਨੇ ਮਾਰਚ ਪਾਸਟ ਵਿਚ ਹਿੱਸਾ ਲਿਆ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਸਮਾਜਿਕ ਖੇਤਰ ਵਿਚ ਯੋਗਦਾਨ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਤ ਕੀਤਾ। ਦਿਵਿਆਂਦਾ ਨੂੰ ਟਰਾਈ ਸਾਈਕਲ ਵੀ ਵੰਡੇ ਗਏ।
ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert, ਮੌਸਮ ਦੀ ਤਾਜ਼ਾ ਅਪਡੇਟ ਜਾਰੀ
ਚੱਪੇ-ਚੱਪੇ 'ਤੇ ਪੁਲਸ ਦੀ ਤਾਇਨਾਤੀ
ਲੁਧਿਆਣਾ 'ਚ ਪੁਲਸ ਪ੍ਰਸ਼ਾਸਨ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੂਰੀ ਤਰ੍ਹਾਂ ਅਲਰਟ 'ਤੇ ਹੈ। ਸ਼ਹਿਰ ਭਰ 'ਚ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕੀਤੀ ਗਈ ਹੈ ਅਤੇ ਸਖ਼ਤ ਜਾਂਚ ਕੀਤੀ ਜਾ ਰਹੀ ਹੈ। ਡੀ. ਸੀ. ਪੀ. ਹਰਪਾਲ ਸਿੰਘ ਨੇ ਕਿਹਾ ਕਿ 15 ਅਗਸਤ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਸ ਟੀਮਾਂ ਲਗਾਤਾਰ ਗਸ਼ਤ ਕਰ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸ਼ਹਿਰ ਭਰ ਵਿੱਚ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਸ਼ੱਕੀ ਵਾਹਨਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਪ੍ਰਬੰਧਾਂ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ ਨੇ ਬੱਸ ਸਟੈਂਡ 'ਤੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
