ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਮੋਗਾ 'ਚ ਲਹਿਰਾਇਆ ਤਿਰੰਗਾ

Thursday, Aug 15, 2019 - 05:09 PM (IST)

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਮੋਗਾ 'ਚ ਲਹਿਰਾਇਆ ਤਿਰੰਗਾ

ਮੋਗਾ (ਗੋਪੀ ਰਾਊਕੇ, ਵਿਪਨ)—ਅੱਜ ਪੂਰੇ ਦੇਸ਼ 'ਚ 73ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਉੱਥੇ ਹੀ ਅੱਜ ਮੋਗਾ 'ਚ ਵੀ ਇਸ ਦਿਨ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਮੋਗਾ 'ਚ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਵਿੱਤ ਮੰਤਰੀ ਸਰਦਾਰ ਮਨਪ੍ਰੀਤ ਸਿੰਘ ਬਾਦਲ ਨੇ ਕੀਤੀ ਅਤੇ ਪਰੇਡ ਦੀ ਸਲਾਮ ਲਈ।

PunjabKesariਇਸ ਮੌਕੇ ਪੁਲਸ ਅਤੇ ਐੱਨ.ਸੀ.ਸੀ. ਦੇ ਜਵਾਨਾਂ ਵਲੋਂ ਪਰੇਡ ਕੀਤੀ ਗਈ ਅਤੇ ਸਕੂਲੀ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਅਤੇ ਸੁੰਦਰ-ਸੁੰਦਰ ਝਾਕੀਆਂ ਵੀ ਕੱਢੀਆਂ ਗਈਆਂ। ਵਿੱਤ ਮੰਤਰੀ ਵਲੋਂ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀਆਂ ਸਕੀਮਾਂ ਦੇ ਬਾਰੇ 'ਚ ਜਾਣਕਾਰੀ ਦਿੱਤੀ ਗਈ। ਮਨਪ੍ਰੀਤ ਬਾਦਲ ਵਲੋਂ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਕ ਮੌਕੇ ਕੁਝ ਅਪਾਹਜਾਂ ਨੂੰ ਟਰਾਈ ਸਾਈਕਲ ਅਤੇ ਔਰਤਾਂ ਨੂੰ ਸਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ।

PunjabKesari


author

Shyna

Content Editor

Related News