ਵਿੱਤ ਮੰਤਰੀ ਮਨਪ੍ਰੀਤ ਦੇ ਪਿਤਾ ਗੁਰਦਾਸ ਬਾਦਲ ਦਾ ਦਿਹਾਂਤ

05/15/2020 2:01:01 AM

ਮੋਹਾਲੀ, 14 ਮਈ (ਬਿਊਰੋ)- ਪੰਜਾਬ ਦੀ ਰਾਜਨੀਤੀ 'ਚ ਦਾਸ ਜੀ ਦੇ ਨਾਂ ਨਾਲ ਮਸ਼ਹੂਰ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦਾ ਵੀਰਵਾਰ ਦੇਰ ਰਾਤ ਦਿਹਾਂਤ ਹੋ ਗਿਆ। ਉਹ ਫੋਰਟਿਸ ਹਸਪਤਾਲ ਵਿਚ ਤਕਰੀਬਨ 15 ਦਿਨਾਂ ਤੋਂ ਦਾਖਲ ਸਨ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਸ਼ੂਗਰ ਦੀ ਬੀਮਾਰੀ ਸੀ, ਜੋ ਦਿਲ ਅਤੇ ਗੁਰਦੇ 'ਤੇ ਵੀ ਅਸਰ ਪਾਉਣ ਲੱਗੀ ਸੀ।
ਜ਼ਿਕਰਯੋਗ ਹੈ ਕਿ ਲਗਭਗ ਇਕ ਮਹੀਨਾ ਪਹਿਲਾਂ ਉਨ੍ਹਾਂ ਦੀ ਪਤਨੀ ਦਾ ਵੀ ਦਿਹਾਂਤ ਹੋ ਗਿਆ ਸੀ। ਵੱਡੇ ਭਰਾ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਪੰਜਾਬ ਦਾ 5 ਵਾਰ ਮੁੱਖ ਮੰਤਰੀ ਬਣਾਉਣ ਵਿਚ ਉਨ੍ਹਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ।


Sunny Mehra

Content Editor

Related News