ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਦਾ ਦਿਹਾਂਤ

Thursday, Mar 19, 2020 - 08:23 AM (IST)

ਮੁਕਤਸਰ, (ਕੁਲਦੀਪ ਰਿਨੀ)— ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮੰਦਰ ਕੌਰ ਦਾ ਅੱਜ ਪਿੰਡ ਬਾਦਲ ਵਿਖੇ ਤੜਕੇ ਸਾਢੇ ਤਿੰਨ ਵਜੇ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ ਇੱਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਸਵਰਗੀ ਹਰਮੰਦਰ ਕੌਰ ਧਾਰਮਿਕ ਬਿਰਤੀ ਵਾਲੇ ਅਤੇ ਪੂਜਾ ਪਾਠ 'ਚ ਵਿਸ਼ਵਾਸ ਰੱਖਣ ਵਾਲੀ ਔਰਤ ਸਨ। ਉਨ੍ਹਾਂ ਦਾ ਅੱਜ ਬਾਅਦ ਦੁਪਹਿਰ ਤਿੰਨ ਵਜੇ ਪਿੰਡ ਬਾਦਲ ਵਿਖੇ ਅੰਤਿਮ ਸੰਸਕਾਰ ਹੋਵੇਗਾ।


Related News