ਵਿੱਤ ਮੰਤਰੀ ਚੀਮਾ ਵਲੋਂ ਅੰਕੜਿਆਂ ’ਤੇ ਆਧਾਰਤ ਕਿਤਾਬ ‘ਪੰਜਾਬ ਸਟੇਟ ਐਟ ਏ ਗਲਾਂਸ 2022’ ਜਾਰੀ

Tuesday, Apr 11, 2023 - 01:33 PM (IST)

ਵਿੱਤ ਮੰਤਰੀ ਚੀਮਾ ਵਲੋਂ ਅੰਕੜਿਆਂ ’ਤੇ ਆਧਾਰਤ ਕਿਤਾਬ ‘ਪੰਜਾਬ ਸਟੇਟ ਐਟ ਏ ਗਲਾਂਸ 2022’ ਜਾਰੀ

ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਥੇ ਯੋਜਨਾ ਵਿਭਾਗ ਦੇ ਅੰਕੜਾ ਡਾਇਰੈਕਟੋਰੇਟ ਵਲੋਂ ਵੱਖ-ਵੱਖ ਵਿਭਾਗਾਂ ਦੇ ਮਹੱਤਵਪੂਰਨ ਅੰਕੜਿਆਂ ਦਾ ਸੰਗ੍ਰਹਿ ‘ਪੰਜਾਬ ਸਟੇਟ ਐਟ ਏ ਗਲਾਂਸ 2022’ ਜਾਰੀ ਕੀਤਾ। ਇਸ ਕਿਤਾਬ ਵਿਚ ਪੰਜਾਬ ਦੀ ਆਰਥਿਕਤਾ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸਾਰੀਆਂ ਮਹੱਤਵਪੂਰਨ ਵਸਤੂਆਂ ਬਾਰੇ ਪ੍ਰਮਾਣਿਕ ਅੰਕੜੇ ਦਿੱਤੇ ਗਏ ਹਨ ਅਤੇ ਇਸ ਵਿਚ ਪੰਜਾਬ ਦੀ ਆਰਥਿਕਤਾ ਦੇ ਮਹੱਤਵਪੂਰਨ ਸਮਾਜਿਕ-ਆਰਥਿਕ ਸੂਚਕਾਂ ਬਾਰੇ ਤਾਜ਼ਾ ਉਪਲਬਧ ਅੰਕੜਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇੱਥੇ ਪੰਜਾਬ ਭਵਨ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੋਜਨਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਲਾਇਬ੍ਰੇਰੀਆਂ ਵਿਚ ਇਸ ਪੁਸਤਕ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ। ਇਸ ਮੌਕੇ ਐਡਵੋਕੇਟ ਚੀਮਾ ਨੇ ਕਿਤਾਬ ਵਿਚ ਸ਼ਾਮਲ ਕੁਝ ਅੰਕੜਿਆਂ ਨੂੰ ਸਾਂਝਾ ਕਰਦਿਆਂ ਕਿਹਾ ਕਿ 2022-23 ਦੇ ਅਗਾਊਂ ਅਨੁਮਾਨਾਂ ਅਨੁਸਾਰ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਵਿਚ 3.70 ਫੀਸਦੀ, ਉਦਯੋਗ ਵਿਚ 4.33 ਫੀਸਦੀ ਅਤੇ ਸੇਵਾ ਖੇਤਰ ਵਿਚ 6.78 ਫੀਸਦੀ ਵਾਧਾ ਹੋਣ ਦਾ ਅੰਦਾਜ਼ਾ ਹੈ। ਪਸ਼ੂ ਪਾਲਣ ਖੇਤਰ ਤੇਜ਼ੀ ਨਾਲ ਵਿਕਸਤ ਹੁੰਦਿਆਂ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾ ਰਿਹਾ ਹੈ।

ਇਹ ਵੀ ਪੜ੍ਹੋ : ਕਾਂਗਰਸ ਭਵਨ ’ਚ ਲੱਗੇ ਹੋਰਡਿੰਗਾਂ ’ਤੇ ਸੁਸ਼ੀਲ ਰਿੰਕੂ ਦੀਆਂ ਤਸਵੀਰਾਂ ’ਤੇ ਚਿਪਕਾਏ ਚਿੱਟੇ ਸਟਿੱਕਰ

ਉਨ੍ਹਾਂ ਕਿਹਾ ਕਿ 2022-23 ਵਿਚ ਪਸ਼ੂ ਧਨ ਦੇ ਖੇਤਰ ਵਿਚ 4.18 ਫੀਸਦੀ ਵਾਧਾ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੌਰਾਨ ਪੰਜਾਬ ਦੀ ਗਰੌਸ ਸਟੇਟ ਵੈਲਿਊ ਐਡਿਡ (ਜੀ. ਐੱਸ. ਵੀ. ਏ.) ਵਿਚ ਪਸ਼ੂ ਧਨ ਖੇਤਰ ਦਾ ਹਿੱਸਾ 11.1 ਫੀਸਦੀ ਸੀ। ਉਨ੍ਹਾਂ ਕਿਹਾ ਕਿ ਅਗਾਊਂ ਅਨੁਮਾਨਾਂ ਅਨੁਸਾਰ 2022-23 ਵਿੱਚ ਪੰਜਾਬ ਦੀ ਪ੍ਰਤੀ ਵਿਅਕਤੀ ਆਮਦਨ ਕੌਮੀ ਪੱਧਰ ਪੱਧਰ ’ਤੇ 1,70,620 ਰੁਪਏ ਦੇ ਮੁਕਾਬਲੇ 1,73,873 ਰੁਪਏ ਹੋਣ ਦਾ ਅੰਦਾਜ਼ਾ ਹੈ। ਇਸ ਮੌਕੇ ਪ੍ਰਮੁੱਖ ਸਕੱਤਰ ਯੋਜਨਾ ਵਿਕਾਸ ਪ੍ਰਤਾਪ ਨੇ ਇਸ ਪੁਸਤਕ ਨੂੰ ਜਾਰੀ ਕਰਨ ਲਈ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੇ ਇਸ ਕਿਤਾਬ ਵਿਚ ਸ਼ਾਮਲ ਡੇਟਾ ਦੀਆਂ ਸਰੋਤ ਏਜੰਸੀਆਂ ਨੂੰ ਹਰੇਕ ਡਾਟਾ ਟੇਬਲ ਦੇ ਹੇਠਾਂ ਦਰਸਾਇਆ ਗਿਆ ਹੈ।

ਇਹ ਵੀ ਪੜ੍ਹੋ : 21 ਦੇਸ਼ਾਂ ਦੇ 100 ਸ਼ਰਧਾਲੂਆਂ ਨੇ ਕੀਤੇ ਪਵਿੱਤਰ ਵੇਈਂ ਦੇ ਦਰਸ਼ਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Anuradha

Content Editor

Related News