ਜਨਤਾ ਬਜਟ ''ਤੇ ਉਦਯੋਗਪਤੀਆਂ ਦੇ ਸੁਝਾਅ ਲੈਣ ਪੁੱਜੇ ਵਿੱਤ ਮੰਤਰੀ ਨੇ ਪਿਛਲੀਆਂ ਸਰਕਾਰਾਂ ''ਤੇ ਵਿੰਨ੍ਹੇ ਨਿਸ਼ਾਨੇ

05/07/2022 1:04:57 AM

ਲੁਧਿਆਣਾ (ਵਿੱਕੀ) : ਪੰਜਾਬ ਦੇ ਵਿੱਤ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪਿਛਲੀ ਸਰਕਾਰ ਨੇ ਸਾਢੇ 4 ਸਾਲ ਦੇ ਸਾਸ਼ਨ ਤੋਂ ਬਾਅਦ ਜੋ ਕੁਝ ਕਰਨ ਦੀ ਕੋਸ਼ਿਸ਼ ਕੀਤੀ, ਉਹ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ 'ਚ ਆਉਣ ਦੇ ਪਹਿਲੇ 50 ਦਿਨਾਂ 'ਚ ਹੀ ਕਰ ਦਿਖਾਇਆ। ਚੀਮਾ ਨੇ ਇਹ ਗੱਲ ਅੱਜ ਸਥਾਨਕ ਬੱਚਤ ਭਵਨ 'ਚ ਲੁਧਿਆਣਾ ਦੇ ਉਦਯੋਗਪਤੀਆਂ ਕੋਲ ਪੁੱਜ ਕੇ 'ਜਨਤਾ ਬਜਟ' ਲਈ ਸੁਝਾਅ ਲੈਣ ਮੌਕੇ ਕਹੀ। ਉਨ੍ਹਾਂ ਕਿਹਾ ਕਿ ਆਗਾਮੀ 'ਜਨਤਾ ਬਜਟ' ਦੇ ਸਬੰਧ 'ਚ ਲੋਕਾਂ ਤੋਂ ਸੁਝਾਅ ਲੈਣਾ ਇਕ ਇਤਿਹਾਸਕ ਬਦਲਾਅ ਹੈ।

ਇਹ ਵੀ ਪੜ੍ਹੋ : ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਾਂ ਦਾ ਬਿਆਨ ਆਇਆ ਸਾਹਮਣੇ, ਕਹੀ ਵੱਡੀ ਗੱਲ

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਨਤਾ ਬਜਟ ਲਈ ਲੋਕਾਂ ਤੋਂ ਸੁਝਾਅ ਮੰਗ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ 26,000 ਤੋਂ ਵੱਧ ਸਰਕਾਰੀ ਨੌਕਰੀਆਂ ਦਾ ਇਸ਼ਤਿਹਾਰ ਜਾਰੀ ਕਰ ਚੁੱਕੀ ਹੈ। ਇਸ ਤੋਂ ਇਲਾਵਾ ਕਈ ਹੋਰ ਜਨ-ਹਿਤੈਸ਼ੀ ਫੈਸਲੇ ਵੀ ਪਹਿਲਾਂ ਹੀ ਲਏ ਜਾ ਚੁੱਕੇ ਹਨ। ਇਸ ਮੌਕੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਉਦਯੋਗ ਨਾਲ ਸਬੰਧਿਤ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ, ਜਿਸ ਕਾਰਨ ਵਿਕਾਸ ਸਹੀ ਢੰਗ ਨਾਲ ਨਹੀਂ ਹੋ ਸਕਿਆ। ਜੇਕਰ ਕਾਰੋਬਾਰ ਨੂੰ ਫਿਰ ਤੋਂ ਰਸਤੇ 'ਤੇ ਲਿਆਉਣ ਲਈ ਸਹੀ ਕਦਮ ਨਾ ਚੁੱਕੇ ਗਏ ਤਾਂ ਇਸ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਇਹ ਵੀ ਪੜ੍ਹੋ : ਨਾਜਾਇਜ਼ ਕਬਜ਼ਿਆਂ 'ਤੇ ਪੰਜਾਬ ਸਰਕਾਰ ਦੀ ਕਾਰਵਾਈ, ਜਲੰਧਰ ਦੇ ਇਕ ਸਾਬਕਾ ਅਧਿਕਾਰੀ ਨੂੰ ਲਿਆ ਨਿਸ਼ਾਨਾ 'ਤੇ

ਸਾਰੇ ਵਰਗਾਂ ਤੋਂ ਮੰਗੇ ਜਾ ਰਹੇ ਸੁਝਾਅ
ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਜਨਤਾ ਬਜਟ' ਸਬੰਧੀ ਸਮਾਜ ਦੇ ਹਰ ਵਰਗ ਦੇ ਲੋਕਾਂ ਤੋਂ ਸੁਝਾਅ ਮੰਗ ਰਹੀ ਹੈ ਕਿ ਇਨ੍ਹਾਂ ਸੁਝਾਵਾਂ ਨੂੰ ਆਉਣ ਵਾਲੇ ਬਜਟ ਵਿਚ ਸ਼ਾਮਲ ਕੀਤਾ ਜਾਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਜਦ ਲੋਕ ਆਪਣੇ ਸੁਝਅ ਦਿੰਦੇ ਹਨ ਤਾਂ ਉਨ੍ਹਾਂ ਨੂੰ ਆਪਣੀਆਂ ਸ਼ਿਕਾਇਤਾਂ ਵੀ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ, ਜਿਨ੍ਹਾਂ ਦਾ ਹੱਲ ਕੀਤਾ ਜਾਵੇਗਾ। ਲਿਖਤੀ ਸੁਝਅ ਵੀ ਬਜਟ ਵਿਚ ਪੇਸ਼ ਕੀਤੇ ਜਾਣਗੇ।

ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਦੁੱਧ ਨਾਲ ਨਹਾਉਂਦੇ ਵਿਅਕਤੀ ਦੀ ਵੀਡੀਓ ਦਾ ਵੇਰਕਾ ਨਾਲ ਕੋਈ ਸਬੰਧ ਨਹੀਂ

ਹੁਣ ਤੱਕ ਪ੍ਰਾਪਤ ਹੋਏ 1 ਲੱਖ ਸੁਝਾਅ
ਉਨ੍ਹਾਂ ਕਿਹਾ ਕਿ ਸੁਝਾਅ ਦੇਣ ਦੇ ਇੱਛੁਕ 10 ਮਈ ਤੱਕ ਪੋਰਟਲ finance.punjab.gov.in 'ਤੇ ਜਾਂ ਈਮੇਲ ਆਈਡੀ punjabdabudget@gmail.com 'ਤੇ ਮੈਸੇਜ ਭੇਜ ਕੇ ਬਜਟ ਦੀ ਤਿਆਰੀ ਵਿਚ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਹਿਲਾਂ ਹੀ ਸਾਰੇ ਵਿਧਾਇਕਾਂ ਨੂੰ ਆਪੋ-ਆਪਣੇ ਹਲਕਿਆਂ ਵਿਚ ਲੋਕਾਂ ਨਾਲ ਗੱਲ ਕਰਨ ਅਤੇ ਉਨ੍ਹਾਂ ਦੇ ਸੁਝਾਅ ਲੈਣ ਦੇ ਨਿਰਦੇਸ਼ ਜਾਰੀ ਕੀਤੇ ਹੋਏ ਹਨ। ਬਜਟ ਸਬੰਧੀ ਆਪਣੇ ਸੁਝਾਅ ਦੇਣ ਵਾਲੇ ਕਾਰੋਬਾਰੀਆਂ 'ਚ ਨੀਰਜ ਸਤੀਜਾ, ਅਮਿਤ ਥਾਪਰ, ਰਾਹੁਲ ਆਹੂਜਾ, ਗੁਰਮੀਤ ਸਿੰਘ ਕੁਲਾਰ, ਅਸ਼ਵਨੀ ਨਾਗਪਾਲ, ਰਜਨੀਸ਼ ਆਹੂਜਾ, ਗੁਰਪਰਗਟ ਸਿੰਘ ਕਾਹਲੋਂ, ਜੰਗ ਬਹਾਦਰ, ਵਿਨੋਦ ਥਾਪਰ, ਰਾਜਨ ਗੁਪਤਾ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : 'ਆਪ' ਸਰਕਾਰ ਪੰਜਾਬ ਪੁਲਸ ਦੀ ਕਰ ਰਹੀ ਦੁਰਵਰਤੋਂ : ਸੁਖਬੀਰ ਬਾਦਲ

ਮੀਟਿੰਗ 'ਚ ਸਰਬਜੀਤ ਕੌਰ ਮਾਣੂਕੇ, ਮਦਨ ਲਾਲ ਬੱਗਾ, ਦਲਜੀਤ ਗਰੇਵਾਲ ਭੋਲਾ, ਰਜਿੰਦਰਪਾਲ ਕੌਰ ਛੀਨਾ, ਜੀਵਨ ਸਿੰਘ ਸੰਗੋਵਾਲ, ਹਾਕਮ ਸਿੰਘ ਠੇਕੇਦਾਰ, ਹਰਦੀਪ ਸਿੰਘ ਮੁੰਡੀਆਂ, ਕੁਲਵੰਤ ਸਿੰਘ ਸਿੱਧੂ, ਮਨਵਿੰਦਰ ਸਿੰਘ ਗਿਆਸਪੁਰਾ, ਗੁਰਪ੍ਰੀਤ ਗੋਗੀ, ਡਾ. ਕੇ. ਐੱਨ. ਐੱਸ., ਅਮਨਦੀਪ ਸਿੰਘ ਮੋਹੀ, ਡਿਪਟੀ ਸਕੱਤਰ ਵਿੱਤ ਉਦੇਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ, ਐਡੀਸ਼ਨਲ ਡਿਪਟੀ ਕਮਿਸ਼ਨਰ ਖੰਨਾ, ਅਮਰਜੀਤ ਸਿੰਘ ਬੈਂਸ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਬੱਗਾ ਦੀ ਗ੍ਰਿਫ਼ਤਾਰੀ ’ਤੇ ਕੈਪਟਨ ਦਾ ਬਿਆਨ, ਕਿਹਾ-ਪੰਜਾਬ ਪੁਲਸ ਬਾਹਰੀ ਵਿਅਕਤੀ ਦੇ ਹੁਕਮਾਂ ਅੱਗੇ ਨਾ ਝੁਕੇ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News