ਦਾਰੂ ਪੀਣੀ ਪੈ ਗਈ ਭਾਰੀ, ਖੋਖੇ ’ਤੇ ਬੇਸੁੱਧ ਪਿਆ ਸੀ ਖ਼ਜ਼ਾਨਾ ਅਧਿਕਾਰੀ, ਹੋਈ ਵੱਡੀ ਕਾਰਵਾਈ

07/22/2023 6:30:43 PM

ਗੁਰਦਾਸਪੁਰ (ਹਰਮਨ)- ਬੀਤੇ ਦਿਨੀਂ ਇਕ ਅਫ਼ਸਰ ਦੀ ਆਪਣੇ ਹੀ ਦਫ਼ਤਰ ਦੇ ਬਾਹਰ ਫਾਈਲਾਂ ਤਿਆਰ ਕਰਨ ਵਾਲੇ ਇਕ‌ ਵਿਅਕਤੀ ਦੇ ਖੋਖੇ ਦੀ ਕੁਰਸੀ ’ਤੇ ਸ਼ਰਾਬ ਪੀ ਕੇ ਬੇਸੁੱਧ ਪਏ ਹੋਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਉਸ ਖ਼ਿਲਾਫ਼ ਐਕਸ਼ਨ ਲੈ ਲਿਆ ਹੈ। ਪੰਜਾਬ ਸਰਕਾਰ ਵੱਲੋਂ ਸੁਪਰਡੈਂਟ ਗ੍ਰੇਡ-2 ਕਾਰਜਕਾਰੀ ਜ਼ਿਲ੍ਹਾ ਖਜ਼ਾਨਾ ਅਧਿਕਾਰੀ ਗੁਰਦਾਸਪੁਰ ਦੇ ਅਹੁਦੇ ’ਤੇ ਤਾਇਨਾਤ ਮੋਹਨ ਦਾਸ ਨਾਂ ਦੇ ਇਸ ਅਧਿਕਾਰੀ ਨੂੰ ਤੁਰੰਤ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਅਜਨਾਲਾ ਦੀ ਦਾਣਾ ਮੰਡੀ 'ਚ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਲਾਇਆ ਕਤਲ ਦਾ ਇਲਜ਼ਾਮ

ਜਾਣਕਾਰੀ ਅਨੁਸਾਰ ਬੀਤੇ ਦਿਨ ਇਹ ਅਧਿਕਾਰੀ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਦੇ ਬਾਹਰ ਪੈਨਸ਼ਨ ਆਦਿ ਦੀਆਂ ਫ਼ਾਈਲਾਂ ਤਿਆਰ ਕਰਨ ਵਾਲੇ ਇਕ ਵਿਅਕਤੀ ਦੇ ਖੋਖੇ ਦੀ ਕੁਰਸੀ ’ਤੇ ਬੇਸੁੱਧ ਹੋਇਆ ਪਿਆ ਸੀ । ਜਿਸ ਦੌਰਾਨ ਕਿਸੇ ਵੱਲੋਂ ਇਸ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਗਈ। ਵੀਡੀਓ ਬਣਾਉਣ ਵਾਲੇ ਨੇ ਇਸ ਦੀ ਵੀਡੀਓ ਬਣਾ ਕੇ ਉਸ ’ਚ ਬਕਾਇਦਾ ਵਾਇਸ ਓਵਰ ਦੇ ਕੇ ਇਸ ਦੀ ਪਛਾਣ ਵੀ ਉਜਾਗਰ ਕੀਤੀ ਸੀ ਅਤੇ ਜਿਸ ਵਿਅਕਤੀ ਦੇ ਖੋਖੇ ਦੀ ਕੁਰਸੀ ਤੇ ਇਹ ਅਧਿਕਾਰੀ ਬੇਸੁੱਧ ਹੋਇਆ ਬੈਠਾ ਸੀ, ਉਸ ਵਿਅਕਤੀ ਨੂੰ ਇਸ ਦਾ ਖ਼ਾਸ ਮਿੱਤਰ ਦੱਸਿਆ ਸੀ। 

ਇਹ ਵੀ ਪੜ੍ਹੋ- ਗੁਰਬਾਣੀ ਪ੍ਰਸਾਰਣ ਦੇ ਮਾਮਲੇ 'ਚ ਜਥੇਦਾਰ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਇਹ ਆਦੇਸ਼

ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮਸ ’ਤੇ ਕਾਫ਼ੀ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਦੀ ਮੁਅੱਤਲੀ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਡਿਪਟੀ ਡਾਇਰੈਕਟਰ ਖ਼ਜ਼ਾਨਾ ਅਤੇ ਲੇਖਾ ਪੰਜਾਬ ਵੱਲੋਂ ਜਾਰੀ ਕੀਤੇ ਗਏ ਇਸ ਪੱਤਰ ਵਿੱਚ ਕਿਹਾ ਹੈ ਕਿ ਦੋਸ਼ ਸੂਚੀ ਸਬੰਧਤ ਖ਼ਜ਼ਾਨਾ ਅਧਿਕਾਰੀ ਨੂੰ ਅਲੱਗ ਤੋਂ ਭੇਜੀ ਜਾ ਰਹੀ ਹੈ ਅਤੇ ਮੁਅੱਤਲੀ ਦੌਰਾਨ ਉਸ ਦਾ ਹੈੱਡਕੁਆਰਟਰ ਜਲੰਧਰ ਦੇ ਖ਼ਜ਼ਾਨਾ ਦਫ਼ਤਰ ਵਿਖੇ ਫ਼ਿਕਸ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਹੇ 4 ਦੋਸਤਾਂ ਨਾਲ ਵਾਪਰੀ ਅਣਹੋਣੀ, ਇਕ ਦੀ ਮੌਕੇ 'ਤੇ ਹੋਈ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan