ਇਰਾਕ ''ਚ ਮਰੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਦਿੱਤੀ ਵਿੱਤੀ ਸਹਾਇਤਾ

Tuesday, Apr 17, 2018 - 04:48 AM (IST)

ਜਲੰਧਰ, (ਅਮਿਤ)– ਡੀ. ਸੀ. ਅਤੇ ਐੱਸ. ਐੱਸ. ਪੀ. (ਦਿਹਾਤੀ) ਗੁਰਪ੍ਰੀਤ ਸਿੰਘ ਭੁੱਲਰ ਨੇ ਸੋਮਵਾਰ ਨੂੰ ਇਰਾਕ ਵਿਚ ਮਾਰੇ ਗਏ ਪਿੰਡ ਢੱਡੇ ਵਾਸੀ ਨੌਜਵਾਨ ਬਲਵੰਤ ਰਾਏ ਦੇ ਪਰਿਵਾਰ ਨੂੰ ਮਿਲ ਕੇ ਵਿੱਤੀ ਸਹਾਇਤਾ ਦਾ 5 ਲੱਖ ਦਾ ਚੈੱਕ ਦਿੱਤਾ। ਮਰਨ ਵਾਲੇ ਦੀ ਪਤਨੀ ਗਿਆਨ ਕੌਰ ਨੂੰ ਚੈੱਕ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੂਰਾ ਜ਼ਿਲਾ ਪ੍ਰਸ਼ਾਸਨ ਇਸ ਦੁੱਖ ਦੇ ਸਮੇਂ ਵਿਚ ਉਨ੍ਹਾਂ ਨਾਲ ਹੈ। ਡੀ. ਸੀ. ਨੇ ਉਨ੍ਹਾਂ ਨੂੰ ਇਸ ਗੱਲ ਦਾ ਭਰੋਸਾ ਦਿੱਤਾ ਕਿ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਇਸ ਮੌਕੇ ਇਰਾਕ ਤੋਂ ਆਏ ਦਸਤਾਵੇਜ਼ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐੱਸ. ਡੀ. ਐੱਮ. ਜਲੰਧਰ-1 ਰਾਜੀਵ ਵਰਮਾ, ਨਾਇਬ ਤਹਿਸੀਲਦਾਰ-1 ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ। 
ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ : ਚੌਧਰੀ 
ਕਰਤਾਰਪੁਰ, (ਸਾਹਨੀ)- ਇਰਾਕ ਵਿਚ ਮਾਰੇ ਗਏ ਕੁਲਵਿੰਦਰ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵਲੋਂ ਐਲਾਨੀ ਗਈ 5 ਲੱਖ ਦੀ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਨੂੰ ਅੱਜ ਹਲਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਖੁਦ ਮ੍ਰਿਤਕ ਦੇ ਪਿੰਡ ਖਾਣਕੇ ਜਾ ਕੇ ਪਰਿਵਾਰ ਨੂੰ ਮਿਲ ਕੇ ਪੂਰਾ ਕੀਤਾ। ਉਨ੍ਹਾਂ ਪਰਿਵਾਰ ਦੀ ਹਰ ਸੰਭਵ ਮਦਦ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਐੱਸ. ਡੀ. ਐੱਮ. ਪਰਮਵੀਰ ਸਿੰਘ ਅਤੇ ਡੀ. ਐੱਸ. ਪੀ. ਕਰਤਾਰਪੁਰ ਸਰਬਜੀਤ ਰਾਏ ਵੀ ਹਾਜ਼ਰ ਸਨ। ਇਸ ਵਿੱਤੀ ਸਹਾਇਤਾ ਦਾ ਚੈੱਕ ਸਵ. ਕੁਲਵਿੰਦਰ ਸਿੰਘ ਦੇ ਪਰਿਵਾਰ ਨੂੰ ਸੌਂਪਦੇ ਹੋਏ ਚੌਧਰੀ ਸੁਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿਚ ਪੂਰੀ ਤਰ੍ਹਾਂ ਨਾਲ ਇਸ ਪਰਿਵਾਰ ਨਾਲ ਖੜ੍ਹੀ ਹੈ। ਕੇਂਦਰ ਜਾਂ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਦਿੱਤੀ ਜਾਂਦੀ ਹਰ ਸਹਾਇਤਾ ਇਸ ਪਰਿਵਾਰ ਨੂੰ ਪਹੁੰਚਾਈ ਜਾਵੇਗੀ। ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਅਮਰਜੀਤ ਸਿੰਘ ਕੰਗ, ਪ੍ਰਿੰਸੀਪਲ ਆਰ. ਐੱਲ. ਸੈਲੀ, ਸੀਨੀਅਰ ਆਗੂ ਮਹਿੰਦਰ ਸਿੰਘ ਖਾਨਕੇ ਤੇ ਪਿੰਡ ਦੇ ਪਤਵੰਤੇ ਵੀ ਹਾਜ਼ਰ ਸਨ। 


Related News