CM ਮਾਨ ਦਾ ਅਹਿਮ ਐਲਾਨ- ਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਦਿੱਤੀ ਜਾਵੇਗੀ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ
Saturday, Oct 14, 2023 - 08:41 PM (IST)
ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਆਪਣੀ ਨੀਤੀ ਅਨੁਸਾਰ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਦੇਵੇਗੀ।
ਇੱਥੇ ਜਾਰੀ ਬਿਆਨ 'ਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਪ੍ਰਤੀ ਕੇਂਦਰ ਭਾਵੇਂ ਕੋਈ ਵੀ ਨੀਤੀ ਅਪਣਾਏ ਪਰ ਸਾਡੀ ਸਰਕਾਰ ਪੰਜਾਬ ਦੇ ਅਜਿਹੇ ਸੂਰਬੀਰ ਪੁੱਤਰਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਮਾਨ ਨੇ ਕਿਹਾ ਕਿ ਇਹ ਚੈੱਕ ਜਲਦ ਹੀ ਪੀੜਤ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਗਾਂਧੀ ਪਰਿਵਾਰ ਨੇ ਸਾਰਿਆਂ ਨੂੰ ਠੱਗਿਆ, ਕਮਲਨਾਥ ਗਾਂਧੀ ਪਰਿਵਾਰ ਨੂੰ ਹੀ ਠੱਗ ਰਹੇ : ਸ਼ਿਵਰਾਜ
ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਇਸ ਸ਼ਹੀਦ ਦੇ ਪਰਿਵਾਰ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਪੰਜਾਬ ਦੇ ਇਸ ਪੁੱਤਰ ਦੀ ਸ਼ਹਾਦਤ ਦਾ ਨਿਰਾਦਰ ਕਰਨਾ ਅਤਿ-ਨਿੰਦਣਯੋਗ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਜਲਦ ਹੀ ਇਸ ਮੁੱਦੇ ਨੂੰ ਭਾਰਤ ਸਰਕਾਰ ਕੋਲ ਉਠਾਉਣਗੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8