ਅਸ਼ੀਰਵਾਦ ਸਕੀਮ ਤਹਿਤ 12,784 ਲਾਭਪਾਤਰੀਆਂ ਨੂੰ 65.20 ਕਰੋੜ ਦੀ ਵਿੱਤੀ ਸਹਾਇਤਾ ਜਾਰੀ : ਡਾ. ਬਲਜੀਤ ਕੌਰ
Sunday, Oct 25, 2026 - 09:14 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਯੋਗ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਹੈ ਤੇ ਇਕ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਦਾ ਲਾਭ ਲੈ ਸਕਦੀਆਂ ਹਨ। ਜਾਰੀ ਕੀਤੀ ਗਈ ਰਾਸ਼ੀ ’ਚੋਂ ਅਨੁਸੂਚਿਤ ਜਾਤੀ ਵਰਗ ਦੇ 8,774 ਲਾਭਪਾਤਰੀਆਂ ਨੂੰ 44.75 ਕਰੋੜ ਰੁਪਏ ਤੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ 4,010 ਲਾਭਪਾਤਰੀਆਂ ਨੂੰ 20.45 ਕਰੋੜ ਰੁਪਏ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਵਾਰਦਾਤ! ਮੁੰਡੇ ਦਾ ਹੱਥ ਵੱਢ ਕੇ ਗੁਆਂਢੀ ਨੂੰ ਫੜਾਇਆ ਤੇ ਫ਼ਿਰ...
ਡਾ. ਬਲਜੀਤ ਕੌਰ ਨੇ ਦੱਸਿਆ ਕਿ ਹੋਰ 13,525 ਲਾਭਪਾਤਰੀਆਂ ਦੇ ਮਾਮਲਿਆਂ ’ਚ ਸਹਾਇਤਾ ਜਾਰੀ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਭੇਜੀ ਜਾਂਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਹਰ ਯੋਗ ਪਰਿਵਾਰ ਤੱਕ ਸਮੇਂ ਸਿਰ ਸਹਾਇਤਾ ਪਹੁੰਚਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋੜਵੰਦ ਪਰਿਵਾਰਾਂ ਦੀ ਭਲਾਈ ਅਤੇ ਧੀਆਂ ਨੂੰ ਆਰਥਿਕ ਸਹਾਰਾ ਦੇਣ ਲਈ ਵਚਨਬੱਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
