ਨਹਿਰ ’ਚ ਰੁੜ੍ਹੇ ਬੱਚਿਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਆਰਥਿਕ ਮਦਦ : ਮੰਤਰੀ ਧਾਲੀਵਾਲ

06/22/2024 10:45:06 AM

ਅਜਨਾਲਾ (ਨਿਰਵੈਲ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਿੰਡ ਤੋਲੇ ਨੰਗਲ ਵਿਖੇ ਉਨ੍ਹਾਂ ਬੱਚਿਆਂ ਦੇ ਪਰਿਵਾਰਾਂ ਵਿਚ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚੇ, ਜਿਨ੍ਹਾਂ ਦੇ ਬੱਚੇ ਬੀਤੇ ਦਿਨ ਰਾਜਾਸਾਂਸੀ ਵਿਖੇ ਇਕ ਧਾਰਮਿਕ ਮੇਲੇ ਦੌਰਾਨ ਨਹਿਰ ਵਿਚ ਨਹਾਉਂਦੇ ਸਮੇਂ ਆਪਣੀ ਜਾਨ ਗਵਾ ਬੈਠੇ ਹਨ। ਇਸ ਮੌਕੇ ਧਾਲੀਵਾਲ ਨੇ ਬੱਚਿਆਂ ਦੇ ਪਰਿਵਾਰਾਂ ਨਾਲ ਦਿੱਲੀ ਹਮਦਰਦੀ ਪ੍ਰਗਟ ਕਰਦੇ ਦੁੱਖ ਦਾ ਇਜ਼ਹਾਰ ਕੀਤਾ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਭਰੋਸਾ ਦਿੱਤਾ ਕਿ ਬੱਚਿਆਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਖ਼ਾਸ ਖ਼ਬਰ, ਕਮਰਾ ਬੁੱਕ ਕਰਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਉਨ੍ਹਾਂ ਕਿਹਾ ਕਿ ਬੱਚਿਆਂ ਦਾ ਇਸ ਜਹਾਨ ਤੋਂ ਤੁਰ ਜਾਣਾ ਬਹੁਤ ਵੱਡਾ ਘਾਟਾ ਹੈ, ਜਿਸ ਨੂੰ ਕਿਸੇ ਵੀ ਤਰ੍ਹਾਂ ਪੂਰਾ ਨਹੀਂ ਕੀਤਾ ਜਾ ਸਕਦਾ, ਪਰ ਇਸ ਸੰਕਟ ਦੀ ਘੜੀ ਇਨ੍ਹਾਂ ਪਰਿਵਾਰਾਂ ਦੀ ਬਾਂਹ ਫੜਨਾ ਸਾਡਾ ਫਰਜ਼ ਹੈ ਅਤੇ ਮੈਂ ਪੰਜਾਬ ਸਰਕਾਰ ਦੀ ਤਰਫੋਂ ਇਨ੍ਹਾਂ ਪਰਿਵਾਰਾਂ ਨੂੰ ਵਿੱਤੀ ਮਦਦ ਜ਼ਰੂਰ ਦੇਵਾਂਗਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ, ਗੁਰਸ਼ਰਨ ਸਿੰਘ ਛੀਨਾ ਜਨਰਲ ਸਕੱਤਰ ਪੰਜਾਬ, ਸਾਬਕਾ ਸਰਪੰਚ ਹਰਜੀਤ ਸਿੰਘ ਵਰਨਾਲੀ,ਨਿਸ਼ਾਨ ਸਿੰਘ ਸਰਪੰਚ, ਕੁਲਵਿੰਦਰ ਸਿੰਘ ਰਾਜਾਸਾਂਸੀ ਅਤੇ ਹੋਰ ਆਗੂ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਅਹਿਮ ਖ਼ਬਰ : ਅਟਾਰੀ-ਵਾਹਗਾ ਸਰਹੱਦ ''ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News