ਲਾਕ ਡਾਊਨ/ਕਰਫਿਊ ਨੂੰ ਛੱਡ ''ਪੰਜਾਬ'' ਨੂੰ ਕੋਈ ਘਾਟਾ ਨਹੀਂ ਪਿਆ, ਆਬਕਾਰੀ ਵਿਭਾਗ ਦਾ ਖੁਲਾਸਾ

Saturday, May 16, 2020 - 08:24 AM (IST)

ਲਾਕ ਡਾਊਨ/ਕਰਫਿਊ ਨੂੰ ਛੱਡ ''ਪੰਜਾਬ'' ਨੂੰ ਕੋਈ ਘਾਟਾ ਨਹੀਂ ਪਿਆ, ਆਬਕਾਰੀ ਵਿਭਾਗ ਦਾ ਖੁਲਾਸਾ

ਚੰਡੀਗੜ੍ਹ : ਕਿਆਸਅਰਾਈਆਂ ਦੇ ਉਲਟ ਪੰਜਾਬ ਦੇ ਆਬਕਾਰੀ ਵਿਭਾਗ ਨੂੰ ਸਿਵਾਏ ਕੋਵਿਡ-19 ਕਾਰਨ ਲੱਗੇ ਕਰਫਿਊ/ਲਾਕ ਡਾਊਨ ਦੇ ਵਿੱਤੀ ਨੁਕਸਾਨ ਤੋਂ ਇਲਾਵਾ ਸਾਲ 2019-20 ਦੌਰਾਨ ਕੋਈ ਘਾਟਾ ਨਹੀਂ ਪਿਆ। ਲਾਕ ਡਾਊਨ ਕਾਰਨ ਲੱਗੇ ਵਿੱਤੀ ਨੁਕਸਾਨ ਦਾ ਅੰਦਾਜ਼ਾ ਲਾਇਆ ਜਾਣਾ ਅਜੇ ਬਾਕੀ ਹੈ। ਇਹ ਖੁਲਾਸਾ ਆਬਕਾਰੀ ਵਿਭਾਗ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਨਵੀਂ ਆਬਕਾਰੀ ਨੀਤੀ 'ਚ ਹੋਈਆਂ ਸੋਧਾਂ ਦੀ ਰੌਸ਼ਨੀ 'ਚ ਮੌਜੂਦਾ ਹਾਲਾਤਾਂ ਦੀ ਸਮੀਖਿਆ ਅਤੇ ਹੋਰ ਸਬੰਧਤ ਮੁੱਦਿਆਂ ਨੂੰ ਵਿਚਾਰਨ ਲਈ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਆਬਕਾਰੀ ਵਿਭਾਗ ਵੱਲੋਂ ਸਮੀਖਿਆ ਮੀਟਿੰਗ 'ਚ ਦੱਸਿਆ ਗਿਆ ਕਿ ਕੋਵਿਡ ਦੀ ਮਹਾਂਮਾਰੀ ਕਾਰਨ ਲਾਗੂ ਕੀਤੇ ਗਏ ਲਾਕ ਡਾਊਨ/ਕਰਫਿਊ ਸਦਕਾ ਹੋਏ ਨੁਕਸਾਨ ਤੋਂ ਇਲਾਵਾ ਵਿਭਾਗ ਨੂੰ 2019-20 ਵਿੱਤੀ ਵਰ੍ਹੇ ਦੌਰਾਨ ਕੋਈ ਵਿੱਤੀ ਘਾਟਾ ਨਹੀਂ ਪਿਆ।

ਮੁੱਖ ਮੰਤਰੀ ਵੱਲੋਂ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਕਿ ਠੇਕਿਆਂ ਦੀ ਨਿਲਾਮੀ ਬਾਬਤ ਬਾਕੀ ਰਹਿੰਦੇ ਕੰਮਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਨਾਲ ਹੀ ਕਿਹਾ ਕਿ ਆਮਦਨੀ ਨੂੰ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਵਿਭਾਗ ਨੂੰ ਲਾਕ ਡਾਊਨ ਕਾਰਨ ਪੈਦਾ ਹੋਏ ਹਾਲਾਤਾਂ ਦੀ ਜ਼ਮੀਨੀ ਹਕੀਕੀਤ ਦਾ ਸਮੇਂ ਸਿਰ ਪਤਾ ਲਗਾਉਣ ਲਈ ਹਰ ਸ਼ੁੱਕਰਵਾਰ ਵਿੱਤੀ ਵਸੂਲੀਆਂ ਨੂੰ ਰੀਵਿਊ ਕਰਨ ਲਈ ਵੀ ਆਖਿਆ। ਇਹ ਨਿਰਦੇਸ਼ ਕੋਵਿਡ ਸੰਕਟ ਦੇ ਸਨਮੁਖ ਸਾਲ 2020-21 ਦੀ ਆਬਕਾਰੀ ਨੀਤੀ 'ਚ ਮੁੱਖ ਮੰਤਰੀ ਵੱਲੋਂ ਪ੍ਰਵਾਨ ਕੀਤੀਆਂ ਗਈਆਂ ਪ੍ਰਮੁੱਖ ਸੋਧਾਂ ‘ਤੇ ਪੈਰਵੀ ਦੇ ਮਕਸਦ ਨਾਲ ਦਿੱਤੇ ਗਏ ਹਨ, ਜਿਸ ਸਦਕਾ ਜਦੋਂ ਪੰਜਾਬ ਅੰਦਰ ਸਾਰੇ ਅਲਾਟ ਕੀਤੇ ਠੇਕੇ, ਸਿਵਾਏ ਕੰਟੇਨਮੈਂਟ ਜ਼ੋਨਾ ਵਿਚਲੇ ਠੇਕਿਆਂ ਦੇ, ਖੁੱਲ ਚੁੱਕੇ ਹਨ।

ਸੂਬੇ 'ਚ 589 ਗਰੁੱਪਾਂ ਵੱਲੋਂ ਚਲਾਏ ਜਾ ਰਹੇ 4404 ਠੇਕੇ ਖੁੱਲ੍ਹ ਗਏ ਹਨ। ਆਬਕਾਰੀ ਵਿਭਾਗ ਵੱਲੋਂ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਕਿ ਭਾਵੇਂ ਵਿੱਤੀ ਸਾਲ 2019-29 ਦੀਆਂ ਵਸੂਲੀਆਂ ਨੂੰ ਹਾਲੇ ਅੰਤਿਮ ਰੂਪ ਦਿੱਤਾ ਜਾਣਾ ਹੈ ਪਰ ਅੰਕੜੇ ਸੰਕੇਤ ਦਿੰਦੇ ਹਨ ਕਿ ਇਸ ਸਾਲ ਦੀ ਆਬਕਾਰੀ ਆਮਦਨ ਪਿਛਲੇ ਵਿੱਤੀ ਵਰ੍ਹੇ ਨਾਲੋਂ ਜ਼ਿਆਦਾ ਹੈ। ਤੱਥ ਪੇਸ਼ ਕਰਦਿਆਂ ਵਿਭਾਗ ਨੇ ਦੱਸਿਆ ਕਿ ਸਾਲ 2017 'ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ਤੋਂ ਬਾਅਦ ਵਿੱਤੀ ਵਸੂਲੀਆਂ 'ਚ ਦਿੱਖਣਯੋਗ ਅਤੇ ਉਸਾਰੂ ਵਾਧਾ ਹੋਇਆ ਹੈ। ਵਿੱਤੀ ਸਾਲ 2016-17 'ਚ 4405 ਕਰੋੜ ਤੋਂ ਸਾਲ 2017-18 'ਚ ਰਾਜ ਦੇ ਖਜ਼ਾਨੇ ਨੂੰ ਹੋਈ ਆਮਦਨ ਵਧ ਕੇ 5135.68 ਕਰੋੜ ਹੋਈ ਹੈ, ਜੋ ਕਿ ਇਕ ਸਾਲ 'ਚ ਹੋਇਆ 16 ਫੀਸਦੀ ਵਾਧਾ ਹੈ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿੱਤੀ ਸਾਲ 2018-19 'ਚ ਕੋਟਾ ਅਤੇ ਕੀਮਤਾਂ ਘਟਣ ਦੇ ਨਾਲ-ਨਾਲ ਵੈਟ ਵਧਣ ਜੋ ਜੀ. ਐਸ. 'ਚ ਕੁਝ ਤਬਦੀਲੀਆਂ ਨਾਲ 14 ਫੀਸਦੀ ਤੱਕ ਵਧ ਗਿਆ, ਦੇ ਕਰਕੇ ਆਬਕਾਰੀ ਵਿਭਾਗ ਦੀ ਆਮਦਨ 'ਚ ਮਾਮੂਲੀ ਗਿਰਾਵਟ ਆਈ। ਇਹ ਘਾਟਾ ਮਾਮੂਲੀ ਸੀ ਅਤੇ 5073.79 ਕਰੋੜ ਰੁਪਏ ਦੀ ਅਸਲ ਵਸੂਲੀ ਹੋਈ।  


author

Babita

Content Editor

Related News