ਹੁਸ਼ਿਆਰਪੁਰ : ਵਿਦੇਸ਼ ਜਾਣ ਲਈ ਕੁੜੀ ਨੇ ਫਾਇਨਾਂਸਰਾਂ ਤੋਂ ਚੁੱਕੇ ਪੈਸੇ, ਫਿਰ ਉਹ ਹੋਇਆ ਜੋ ਸੋਚਿਆ ਨਾ ਸੀ

Sunday, Jun 13, 2021 - 10:09 PM (IST)

ਹੁਸ਼ਿਆਰਪੁਰ : ਵਿਦੇਸ਼ ਜਾਣ ਲਈ ਕੁੜੀ ਨੇ ਫਾਇਨਾਂਸਰਾਂ ਤੋਂ ਚੁੱਕੇ ਪੈਸੇ, ਫਿਰ ਉਹ ਹੋਇਆ ਜੋ ਸੋਚਿਆ ਨਾ ਸੀ

ਹੁਸ਼ਿਆਰਪੁਰ (ਅਮਰੀਕ) : ਮੁਹੱਲਾ ਭਗਤ ਨਗਰ ’ਚ ਇਕ 21 ਸਾਲਾ ਨੌਜਵਾਨ ਕੁੜੀ ਨੇ ਫਾਇਨਾਂਸਰਾਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ। ਸਥਾਨਕ ਸਿਵਲ ਹਸਪਤਾਲ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਕੁੜੀ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਮਨੀਸ਼ਾ ਕੁਮਾਰੀ ਵਲੋਂ ਵਿਦੇਸ਼ ਜਾਣ ਲਈ 2 ਵਿਅਕਤੀਆਂ ਕੋਲੋਂ ਜੋ ਕਿ ਫਾਇਨਾਂਸ ਦਾ ਕੰਮ ਕਰਦੇ ਹਨ, ਤੋਂ ਪੈਸੇ ਲਏ ਹੋਏ ਸਨ ਅਤੇ ਜਿਨ੍ਹਾਂ ਵਲੋਂ ਮਨੀਸ਼ਾ ਕੁਮਾਰੀ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਉਕਤ ਫਾਇਨਾਂਸਰਾਂ ਤੋਂ ਤੰਗ ਆ ਕੇ ਮਨੀਸ਼ਾ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਜਿਸ ਤੋਂ ਤੁਰੰਤ ਬਾਅਦ ਮਨੀਸ਼ਾ ਕੁਮਾਰੀ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਜਿਥੇ ਕਿ ਉਸਦੀ ਹਾਲਤ ਨੂੰ ਨਾਜ਼ੁਕ ਦੇਖਦਿਆਂ ਡਾਕਟਰਾਂ ਵਲੋਂ ਉਸਨੂੰ ਨਿੱਜੀ ਹਸਪਤਾਲ ’ਚ ਰੈਫਰ ਕਰ ਦਿੱਤਾ, ਜਿਥੇ ਮਨੀਸ਼ਾ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪਠਾਨਕੋਟ ’ਚ ਵੱਡੀ ਵਾਰਦਾਤ, ਕਤਲ ਕਰਨ ਤੋਂ ਬਾਅਦ ਦਰਿਆ ’ਚ ਸੁੱਟੀਆਂ ਮਾਮੇ-ਭਾਣਜੇ ਦੀਆਂ ਲਾਸ਼ਾਂ

ਇਸ ਮੌਕੇ ਕੁੜੀ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਸ ਨੂੰ ਕਥਿਤ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮਾਡਲ ਟਾਊਨ ਦੇ ਐੱਸ. ਐੱਚ. ਓ. ਕਰਨੈਲ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਕਥਿਤ ਮੁਲਜ਼ਮਾਂ ਜਤਿੰਦਰ ਕਲਿਆਣ ਉਰਫ ਨਾਣੂ ਅਤੇ ਮੋਹਿਤ ਚੱਢਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਜੈਪਾਲ ਭੁੱਲਰ ਦੇ ਐਨਕਾਊਂਟਰ ਤੋਂ ਤਿੰਨ ਬਾਅਦ ਸਾਹਮਣੇ ਆਇਆ ਇਕ ਹੋਰ ਮਾਮਲਾ, ਖੁੱਲ੍ਹਿਆ ਭੇਦ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


author

Gurminder Singh

Content Editor

Related News