ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

10/22/2020 8:55:22 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕੈਪਟਨ ਸਰਕਾਰ ਦੇ ਇਜਲਾਸ ਨੂੰ ਸੁਖਬੀਰ ਬਾਦਲ ਨੇ ਦੱਸਿਆ ਡਰਾਮਾ, ਮੈਨੀਫੈਸਟੋ 'ਤੇ ਵੀ ਚੁੱਕੇ ਸਵਾਲ (ਵੀਡੀਓ)
ਚੰਡੀਗੜ੍ਹ— ਕੈਪਟਨ ਸਰਕਾਰ ਵੱਲੋਂ ਤਿੰਨ ਦਿਨਾਂ ਦੇ ਸੱਦੇ ਗਏ ਇਜਲਾਸ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਡਰਾਮਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਦੇ ਚੋਣ ਮੈਨੀਫੈਸਟੋ 'ਤੇ ਵੀ ਸਵਾਲ ਚੁੱਕੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਗਈ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਸ੍ਰੀ ਮੁਕਤਸਰ ਸਾਹਿਬ 'ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨਿਆਂ ਨੌਜਵਾਨ
ਸ੍ਰੀ ਮੁਕਤਸਰ ਸਾਹਿਬ (ਰਿਣੀ,ਪਵਨ,ਜੁਨੇਜਾ): ਸ੍ਰੀ ਮੁਕਤਸਰ ਸਾਹਿਬ-ਮਲੋਟ ਰੋਡ ਤੇ ਪਿੰਡ ਔਲਖ ਨੇੜੇ ਕਾਰ ਸਵਾਰ ਵਿਅਕਤੀ ਤੇ ਅਣਪਛਾਤੇ ਵਿਅਕਤੀਆਂ ਚਲਾਈਆਂ ਗੋਲੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਕਾਰ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ।

ਵੱਡੀ ਖ਼ਬਰ: ਹੁਣ ਬਠਿੰਡਾ 'ਚ ਪਤੀ ਨੇ ਦੋ ਬੱਚਿਆਂ ਸਮੇਤ ਪਤਨੀ ਨੂੰ ਮਾਰੀ ਗੋਲੀ, ਆਪ ਵੀ ਕੀਤੀ ਖ਼ੁਦਕੁਸ਼ੀ
ਬਠਿੰਡਾ (ਕੁਨਾਲ ਬਾਂਸਲ,ਬਲਵਿੰਦਰ,ਵਿਜੈ): ਬਠਿੰਡਾ 'ਚ ਗ੍ਰਰੀਨ ਸਿਟੀ 'ਚ ਇਕ ਪਰਿਵਾਰ ਦੇ ਚਾਰ ਲੋਕਾਂ ਵਲੋਂ ਪਿਸਤੌਲ ਨਾਲ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਘਰ ਦੇ ਮਾਲਕ ਦਵਿੰਦਰ ਨੇ ਪਹਿਲਾਂ ਆਪਣੇ 2 ਬੱਚਿਆਂ ਅਤੇ ਪਤਨੀ ਨੂੰ ਗੋਲੀ ਮਾਰੀ ਅਤੇ ਫ਼ਿਰ ਖ਼ੁਦ ਸੁਸਾਇਡ ਕਰ ਲਇਆ।

ਨਵਾਂਸ਼ਹਿਰ 'ਚ ਕਿਸਾਨਾਂ ਅਤੇ ਭਾਜਪਾ ਆਗੂਆਂ ਵਿਚਕਾਰ ਹੱਥੋਪਾਈ, ਕਈ ਜ਼ਖਮੀਂ
ਨਵਾਂਸ਼ਹਿਰ : ਇੱਥੇ ਭਾਜਪਾ ਆਗੂ ਜਦੋਂ ਡਾ. ਅੰਬੇਡਕਰ ਦੇ ਬੁੱਤ 'ਤੇ ਹਾਰ ਪਹਿਨਾਉਣ ਲਈ ਆਏ ਤਾਂ ਕਿਸਾਨਾਂ ਨਾਲ ਉਨ੍ਹਾਂ ਦੀ ਸਿੱਧੀ ਟੱਕਰ ਹੋ ਗਈ। ਪੁਲਸ ਨੂੰ ਦੋਹਾਂ ਧਿਰਾਂ ਨੂੰ ਵੱਖ-ਵੱਖ ਕਰਨ ਲਈ ਲਾਠੀਚਾਰਜ ਤੱਕ ਕਰਨਾ ਪਿਆ। ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਉਹ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਤੱਕ ਭਾਜਪਾ ਆਗੂਆਂ ਨੂੰ ਕਿਸੇ ਵੀ ਪਿੰਡ ਜਾਂ ਸ਼ਹਿਰ 'ਚ ਵੜਨ ਨਹੀਂ ਦੇਣਗੇ।

ਪੰਜਾਬ ਵਿਧਾਨ ਸਭਾ ’ਚ ਪਾਸ ਖੇਤੀ ਬਿੱਲ: ਜਾਣੋ ਕੀ ਹੈ ਕਿਸਾਨ ਜਥੇਬੰਦੀਆਂ, ਕਿਸਾਨਾਂ ਤੇ ਮਾਹਿਰਾਂ ਦੀ ਪ੍ਰਤੀਕਿਰਿਆ
ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਕੇਂਦਰ ਸਰਕਾਰ ਦੁਆਰਾ ਖੇਤੀ ਕਾਨੂੰਨ ਪਾਸ ਕਰਨ ਉਪਰੰਤ ਕਿਸਾਨ ਲਗਾਤਾਰ ਇਨ੍ਹਾਂ ਕਾਲ਼ੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਦੀ ਲੰਬੀ ਜਦੋਜਹਿਦ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿਚ ਕੇਂਦਰ ਵੱਲੋਂ ਪਾਸ ਕੀਤੇ ਗਏ ਕਾਨੂੰਨਾਂ ਸਬੰਧੀ ਸੋਧ ਬਿੱਲ ਪਾਸ ਕੀਤੇ ਹਨ।

ਪੰਜਾਬ ਦੇ ਮਰੀਜ਼ਾਂ ਨੂੰ ਵੱਡੀ ਰਾਹਤ, ਸਰਕਾਰੀ ਹਸਪਤਾਲਾਂ 'ਚ 'ਚੋਣਵੇਂ ਆਪਰੇਸ਼ਨਾਂ' ਦੀ ਸਹੂਲਤ ਸ਼ੁਰੂ
ਚੰਡੀਗੜ੍ਹ (ਸ਼ਰਮਾ) : ਬੀਤੀ ਮਾਰਚ ਤੋਂ ਪੰਜਾਬ ਦੇ ਸਾਰੇ ਸਿਵਲ ਹਸਪਤਾਲਾਂ 'ਚ ਬੰਦ ਪਈ ਓ. ਪੀ. ਡੀ. ਸੇਵਾ ਅਤੇ ਚੋਣਵੇਂ ਆਪਰੇਸ਼ਨਾਂ ਦੀ ਸਹੂਲਤ ਹੁਣ ਸ਼ੁਰੂ ਹੋ ਗਈ ਹੈ। ਹੁਣ ਹਸਪਤਾਲਾਂ 'ਚ ਹਰ ਤਰ੍ਹਾਂ ਦੀਆਂ ਬੀਮਾਰੀਆਂ ਦਾ ਇਲਾਜ ਸੁਚਾਰੂ ਢੰਗ ਨਾਲ ਸ਼ੁਰੂ ਹੋ ਜਾਵੇਗਾ।

ਭਾਜਪਾ ਦੇ 'ਦਲਿਤ ਇਨਸਾਫ਼ ਮਾਰਚ' ਦੌਰਾਨ ਹੰਗਾਮਾ, ਸਾਬਕਾ ਕੇਂਦਰੀ ਮੰਤਰੀ ਸਾਂਪਲਾ ਸਣੇ ਕਈ ਆਗੂ ਲਏ ਹਿਰਾਸਤ 'ਚ (ਵੀਡੀਓ)
ਜਲੰਧਰ (ਸੋਨੂੰ)— ਕੈਪਟਨ ਸਰਕਾਰ ਵੱਲੋਂ ਦਲਿਤਾਂ 'ਤੇ ਕੀਤੇ ਜਾ ਰਹੇ ਅੱਤਿਆਚਾਰ, ਦਲਿਤ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਅਤੇ ਬੀਤੇ ਦਿਨੀਂ ਜਲਾਲਾਬਾਦ 'ਚ ਦਲਿਤ ਵਿਅਕਤੀ ਨੂੰ ਪਿਸ਼ਾਬ ਪਿਲਾਉਣ ਦੀ ਮੰਦਭਾਗੀ ਘਟਨਾ ਨਾਲ ਪੰਜਾਬ ਦੇ ਦਲਿਤ ਭਾਈਚਾਰੇ 'ਚ ਰੋਸ ਦੀ ਲਹਿਰ ਹੈ।

ਵੱਡੀ ਖ਼ਬਰ : 'ਕੈਪਟਨ-ਸਿੱਧੂ' ਵਿਚਕਾਰ ਗਿਲੇ-ਸ਼ਿਕਵੇ ਦੂਰ, ਕਿਸੇ ਵੀ ਵੇਲੇ ਖ਼ਤਮ ਹੋ ਸਕਦੈ ਸੱਤਾ ਤੋਂ ਬਨਵਾਸ
ਚੰਡੀਗੜ੍ਹ, ਜਲੰਧਰ (ਨਰੇਸ਼) : ਪਿਛਲੇ ਕਰੀਬ ਡੇਢ ਸਾਲ ਤੋਂ ਪੰਜਾਬ ਦੀ ਸੱਤਾ ਤੋਂ ਬੇਦਖ਼ਲ ਚੱਲ ਰਹੇ ਕਾਂਗਰਸ ਦੇ ਤੇਜ਼-ਤਰਾਰ ਨੇਤਾ ਨਵਜੋਤ ਸਿੰਘ ਸਿੱਧੂ ਦੀ ਦੁਸਹਿਰੇ ਤੋਂ ਬਾਅਦ ਕਿਸੇ ਵੀ ਸਮੇਂ ਸੱਤਾ 'ਚ ਵਾਪਸੀ ਹੋ ਸਕਦੀ ਹੈ। ਮੰਗਲਵਾਰ ਨੂੰ ਵਿਧਾਨ ਸਭਾ 'ਚ ਸਿੱਧੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ਼ ਕੀਤੇ ਜਾਣ ਤੋਂ ਬਾਅਦ ਦੋਹਾਂ ਨੇਤਾਵਾਂ ਦਰਮਿਆਨ ਗਿਲੇ-ਸ਼ਿਕਵੇ ਦੂਰ ਹੋ ਗਏ, ਜਿਸ ਤੋਂ ਬਾਅਦ ਬੁੱਧਵਾਰ ਨੂੰ ਨਵਜੋਤ ਸਿੰਘ ਸਿੱਧੂ ਦੀ ਕੈਪਟਨ ਨਾਲ ਉਨ੍ਹਾਂ ਦੇ ਫਾਰਮ ਹਾਊਸ ਵਿਖੇ ਮੁਲਾਕਾਤ ਹੋਈ ਹੈ।

ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸ਼ੁਰੂ, ਚਿੱਤਰ ਪ੍ਰਦਰਸ਼ਨੀ ਬਣੇਗੀ ਖਿੱਚ ਦਾ ਕੇਂਦਰ
ਅੰਮ੍ਰਿਤਸਰ (ਦੀਪਕ ਸ਼ਰਮਾ) : ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ 'ਚ ਆਈ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੌ ਸਾਲਾ ਸ਼ਤਾਬਦੀ ਮੌਕੇ ਕੀਤੇ ਜਾ ਰਹੇ ਵਿਸ਼ੇਸ਼ ਸਮਾਗਮਾਂ 'ਚ ਸਿੱਖ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।

ਨਹੀਂ ਰਹੇ ਪੰਜਾਬੀ ਲੋਕ ਗਾਇਕ ਕੇ ਦੀਪ
ਜਲੰਧਰ (ਬਿਊਰੋ) ਇਸ ਸਮੇਂ ਦੀ ਵੱਡੀ ਖਬਰ ਸੰਗੀਤ ਜਗਤ ਤੋਂ ਆ ਰਹੀ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਕੇ ਦੀਪ ਦਾ ਦਿਹਾਂਤ ਹੋ ਗਿਆ ਹੈ। ਕੇ ਦੀਪ ਪਿਛਲੇ ਲੰਮੇ ਸਮੇਂ ਤੋਂ ਗੰਭੀਰ ਬੀਮਾਰੀ ਦੇ ਚਲਦਿਆਂ ਹਸਪਤਾਲ ’ਚ ਇਲਾਜ ਅਧੀਨ ਸਨ, ਜਿਸ ਦੇ ਚਲਦਿਆਂ ਉਨ੍ਹਾਂ ਦਾ ਅੱਜ ਦਿਹਾਂਤ ਹੋ ਗਿਆ ਹੈ। ਕੇ ਦੀਪ ਨੇ ਲੁਧਿਆਣਾ ਦੇ ਦੀਪ ਹਸਪਤਾਲ ’ਚ ਆਖਰੀ ਸਾਹ ਲਏ।
 

Bharat Thapa

This news is Content Editor Bharat Thapa