ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

10/26/2020 8:54:07 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਯੂ-ਟਰਨ ਦੇ ਇਲਜ਼ਾਮਾਂ 'ਤੇ ਮਜੀਠੀਆ ਦਾ ਕੈਪਟਨ ਨੂੰ ਠੋਕਵਾਂ ਜਵਾਬ (ਵੀਡੀਓ)
ਜਲੰਧਰ/ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਗਏ ਯੂ-ਟਰਨ ਦੇ ਇਲਜ਼ਾਮਾਂ ਦਾ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਠੋਕਵਾਂ ਜਵਾਬ ਦਿੱਤਾ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਿਹੜੇ ਮੁੱਦੇ ਮੈਂ ਬਾਹਰ ਚੁੱਕੇ ਸਨ, ਉਹੀ ਮੁੱਦੇ ਵਿਧਾਨ ਸਭਾ 'ਚ ਵੀ ਚੁੱਕੇ ਹਨ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਭਾਈ ਲੌਂਗੋਵਾਲ ਦਾ ਵੱਡਾ ਬਿਆਨ, ਕਿਹਾ-ਧਰਨੇ 'ਤੇ ਬੈਠੇ ਲੋਕ ਕਰਦੇ ਹਨ ਨਸ਼ੇ (ਵੀਡੀਓ)
ਅੰਮ੍ਰਿਤਸਰ (ਸੁਮਿਤ ਖੰਨਾ) : ਸਿੱਖ ਜਥੇਬੰਦੀਆਂ ਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫ਼ੋਰਸ ਵਿਚਾਲੇ ਹੋਈ ਝੜਪ 'ਤੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਇਹ ਬਹੁਤ ਹੀ ਅਫ਼ਸੋਸਜਨਕ ਘਟਨਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨਹੀਂ ਹੋਣੀ ਚਾਹੀਦੀ ਕਿਉਂਕਿ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਅਤ ਦਾ ਕੇਂਦਰ ਹੈ, ਇਥੇ ਨਾਨਕ ਨਾਮ ਲੇਵਾ ਸੰਗਤਾਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਨਤਮਸਤਕ ਹੁੰਦੀਆਂ ਹਨ। 

ਕੈਪਟਨ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ 'ਤੇ 'ਧਰਮਸੋਤ' ਦਾ ਪਹਿਲਾ ਬਿਆਨ ਆਇਆ ਸਾਹਮਣੇ
ਨਾਭਾ (ਰਾਹੁਲ) : ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰੋਗਰਾਮ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤੁਲਨਾ ਕੈਪਟਨ ਦੇ ਪਰਿਵਾਰ ਨਾਲ ਕਰਨ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ, ਜਿਸ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਦਾ ਬਿਆਨ ਸਾਹਮਣੇ ਆਇਆ ਹੈ।

ਬਠਿੰਡਾ ਪੁਲਸ ਨੇ 2 ਗੈਂਗਸਟਰ ਗਰੁੱਪਾਂ ਦੇ 6 ਮੈਂਬਰ ਕੀਤੇ ਗ੍ਰਿਫਤਾਰ
ਬਠਿੰਡਾ,(ਸੁਖਵਿੰਦਰ)- ਬਠਿੰਡਾ ਪੁਲਸ ਨੇ 2 ਗੈਂਗਸਟਰ ਗਰੁੱਪਾਂ ਦਾ ਪਰਦਾਫਾਸ਼ ਕਰ ਕੇ ਦੋਵੇਂ ਗਿਰੋਹਾਂ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ 'ਚੋਂ ਇਕ ਗਿਰੋਹ ਜੋਰਡਨ ਗਰੁੱਪ ਰਾਜਸਥਾਨ ਦਾ ਮੁੱਖ ਸਰਗਨਾ ਹੈ। ਪੁਲਸ ਵੱਲੋਂ ਉਕਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 9 ਪਿਸਤੌਲ, ਕਾਰਤੂਸ ਅਤੇ 2 ਕਾਰਾਂ ਬਰਾਮਦ ਕੀਤੀਆਂ ਗਈਆਂ ਹਨ।

ਇਨਸਾਨੀਅਤ ਸ਼ਰਮਸਾਰ, ਸਕੀ ਨਾਬਾਲਗ ਭਾਣਜੀ ਨਾਲ ਮਾਮੇ ਦੀ ਘਟੀਆ ਕਰਤੂਤ
ਵਲਟੋਹਾ (ਗੁਰਮੀਤ) : ਸਰਹੱਦੀ ਕਸਬਾ ਵਲਟੋਹਾ ਵਿਖੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਕਾਰਾ ਸਾਹਮਣੇ ਆਇਆ ਹੈ। ਸੂਤਰਾਂ ਅਨੁਸਾਰ ਮਾਮੇ ਵਲੋਂ ਆਪਣੀ ਸਕੀ ਨਾਬਾਲਗ ਭਣੇਵੀਂ ਨਾਲ ਜਬਰ ਜ਼ਿਨਾਹ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਸਬੰਧੀ ਥਾਣਾ ਵਲਟੋਹਾ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਚੰਡੀਗੜ੍ਹ ਵਾਸੀਆਂ ਲਈ ਜ਼ਰੂਰੀ ਖ਼ਬਰ, 'ਇੰਟਰਨੈਸ਼ਨਲ ਫਲਾਈਟ' ਲਈ ਕਰਨੀ ਪਵੇਗੀ ਹੋਰ ਉਡੀਕ
ਚੰਡੀਗੜ੍ਹ (ਲਲਨ) : ਚੰਡੀਗੜ੍ਹ ਦੇ ਲੋਕਾਂ ਨੂੰ ਇੰਟਰਨੈਸ਼ਨਲ ਫਲਾਈਟ ਲਈ ਅਜੇ ਹੋਰ ਉਡੀਕ ਕਰਨੀ ਪਵੇਗੀ ਕਿਉਂਕਿ ਚੰਡੀਗੜ੍ਹ ਇੰਟਰਨੈਸ਼ਨਲ ਹਵਾਈ ਅੱਡਾ ਅਥਾਰਟੀ ਵੱਲੋਂ ਸਰਦੀਆਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ ਪਰ ਉਸ 'ਚ ਇੱਕ ਵੀ ਇੰਟਰਨੈਸ਼ਨਲ ਫਲਾਈਟ ਸ਼ਾਮਲ ਨਹੀਂ ਹੈ। ਅਜਿਹੇ 'ਚ ਸਿਰਫ ਏਅਰਪੋਰਟ ਦਾ ਨਾਂ ਹੀ ਇੰਟਰਨੈਸ਼ਨਲ ਏਅਰਪੋਰਟ ਤੱਕ ਸਿਮਟ ਗਿਆ ਹੈ।

ਹੁਣ 'ਪਰਾਲੀ' ਤੋਂ ਬਣੇਗਾ ਘਰੇਲੂ ਸਾਮਾਨ, ਘਰ ਬੈਠੇ ਕਮਾਈ ਕਰ ਸਕਣਗੀਆਂ ਸੁਆਣੀਆਂ (ਤਸਵੀਰਾਂ)
ਲੁਧਿਆਣਾ (ਨਰਿੰਦਰ) : ਪੰਜਾਬ 'ਚ ਲੰਬੇ ਸਮੇਂ ਤੋਂ ਪਰਾਲੀ ਸੂਬਾ ਸਰਕਾਰ ਲਈ ਇਕ ਵੱਡੀ ਚੁਣੌਤੀ ਬਣੀ ਹੋਈ ਹੈ। ਸੂਬੇ ਦੇ ਕਿਸਾਨ ਕਣਕ ਬੀਜਣ ਤੋਂ ਪਹਿਲਾਂ ਫ਼ਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ 'ਚ ਹੀ ਨਸ਼ਟ ਕਰਨ ਲਈ ਉਸ ਨੂੰ ਅੱਗ ਲਾ ਦਿੰਦੇ ਹਨ, ਜਿਸ ਨਾਲ ਨਾ ਸਿਰਫ਼ ਜ਼ਮੀਨ ਦਾ ਨੁਕਸਾਨ ਹੁੰਦਾ ਹੈ, ਸਗੋਂ ਮਿੱਤਰ ਕੀੜੇ ਖਤਮ ਹੋ ਜਾਂਦੇ ਹਨ ਅਤੇ ਪ੍ਰਦੂਸ਼ਣ ਵੱਖਰਾ ਫੈਲਦਾ ਹੈ

ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਐੱਸ. ਆਈ. ਟੀ. ਅੱਗੇ ਪੇਸ਼
ਮੋਹਾਲੀ : ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿਚ ਪੁਲਸ ਜਾਂਚ ਵਿਚ ਸ਼ਾਮਲ ਹੋਣ ਲਈ ਸੋਮਵਾਰ ਨੂੰ ਆਪਣੇ ਵਕੀਲਾਂ ਨਾਲ ਮਟੌਰ ਥਾਣੇ ਪਹੁੰਚੇ। ਸਾਬਕਾ ਡੀ. ਜੀ. ਪੀ. ਆਪਣੇ ਵਕੀਲਾਂ ਅਤੇ ਸੁਰੱਖਿਆ ਅਮਲੇ ਨਾਲ ਸਵੇਰੇ ਕਰੀਬ ਸਵਾ 11 ਵਜੇ ਮਟੌਰ ਥਾਣੇ ਪਹੁੰਚੇ। 

ਰਵਨੀਤ ਬਿੱਟੂ ਨੇ 'ਸਿੱਧੂ' ਦਾ ਨਾਂ ਲਏ ਬਗੈਰ ਮੁੜ ਕੱਢੀ ਭੜਾਸ, ਬਿਆਨਾਂ ਨੂੰ ਦੱਸਿਆ ਹਵਾ 'ਚ ਤੀਰ
ਚੰਡੀਗੜ੍ਹ (ਟੱਕਰ) : ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇੱਕ ਵੀਡੀਓ ਜਾਰੀ ਕਰਕੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਨਾਮ ਲਏ ਬੈਗਰ ਮੁੜ ਮਨ ਦੀ ਭੜਾਸ ਕੱਢੀ ਹੈ। ਰਵਨੀਤ ਬਿੱਟੂ ਨੇ ਕਿਹਾ ਹੈ ਕਿ ਕੁੱਝ ਸਿਆਸੀ ਆਗੂ ਬੇਤੁਕੇ ਬਿਆਨ ਦੇ ਰਹੇ ਹਨ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਸਮਰਥਨ ਮੁੱਲ ’ਤੇ ਖਰੀਦ ਕਰੇ, ਜੋ ਕਿ ਸੰਭਵ ਹੀ ਨਹੀਂ ਅਤੇ ਨਾਲ ਹੀ ਉਨ੍ਹਾਂ ਨਸੀਹਤ ਦਿੰਦਿਆਂ ਕਿਹਾ ਕਿ ਭਾਰਤ ਤੇ ਪੰਜਾਬ ਵੱਖਰੇ ਨਹੀਂ ਅਤੇ ਨਾ ਹੀ ਇਸ 'ਚ ਪਾੜ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣ। 

ਬੁਰੀ ਖ਼ਬਰ : ਪੰਜਾਬ 'ਚ ਪੂਰੀ ਤਰ੍ਹਾਂ ਗੁੱਲ ਹੋ ਜਾਵੇਗੀ 'ਬੱਤੀ', ਡੂੰਘੀ ਚਿੰਤਾ 'ਚ ਕੈਪਟਨ
ਪਟਿਆਲਾ : ਪੰਜਾਬ 'ਚ ਆਉਣ ਵਾਲੇ 2-4 ਦਿਨਾਂ ਅੰਦਰ ਬੱਤੀ ਪੂਰੀ ਤਰ੍ਹਾਂ ਗੁੱਲ ਹੋ ਜਾਵੇਗੀ, ਜਿਸ ਦੀ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਿਰੰਦਰ ਸਿੰਘ ਵੱਲੋਂ ਦਿੱਤੀ ਗਈ ਹੈ। ਕੈਪਟਨ ਨੇ ਇਸ ਸਬੰਧੀ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਕਿਸਾਨਾਂ ਨੇ ਆਪਣਾ ਧਰਨਾ ਖਤਮ ਨਾ ਕੀਤਾ ਤਾਂ 2-4 ਦਿਨਾਂ ਬਾਅਦ ਪੰਜਾਬ ਪੂਰੀ ਤਰ੍ਹਾਂ ਹਨ੍ਹੇਰੇ 'ਚ ਡੁੱਬ ਜਾਵੇਗਾ।

ਵੱਡੀ ਵਾਰਦਾਤ : ਘਰ 'ਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ
ਜਲਾਲਾਬਾਦ (ਸੇਤੀਆ): ਗੋਬਿੰਦ ਨਗਰੀ 'ਚ ਬੀਤੀ ਰਾਤ ਕੁਝ ਵਿਅਕਤੀ ਵਲੋਂ ਘਰ 'ਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Bharat Thapa

Content Editor

Related News