ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

Tuesday, Oct 27, 2020 - 08:55 PM (IST)

ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਈ. ਡੀ. ਦਫ਼ਤਰ ਨਹੀਂ ਪੁੱਜੇ ਕੈਪਟਨ ਦੇ ਪੁੱਤਰ 'ਰਣਇੰਦਰ ਸਿੰਘ', ਵਕੀਲ ਨੇ ਦੱਸਿਆ ਕਾਰਨ
ਜਲੰਧਰ (ਮ੍ਰਿਦੂਲ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਫੇਮਾ ਕਾਨੂੰਨ ਉਲੰਘਣਾ ਮਾਮਲੇ 'ਚ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਸਾਹਮਣੇ ਪੇਸ਼ ਨਹੀਂ ਹੋਏ। ਰਣਇੰਦਰ ਦੇ ਵਕੀਲ ਜੈਬੀਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਰਣਇੰਦਰ ਸਿੰਘ ਨੇ ਓਲੰਪਿਕ 2021 ਖੇਡਾਂ ਦੀ ਮੀਟਿੰਗ 'ਚ ਹਿੱਸਾ ਲੈਣ ਲਈ ਜਾਣਾ ਸੀ, ਜਿਸ ਕਾਰਨ ਉਹ ਈ. ਡੀ. ਦਫ਼ਤਰ ਨਹੀਂ ਪਹੁੰਚ ਸਕੇ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਮਾਲ ਗੱਡੀਆਂ ਦੀ ਬਹਾਲੀ 'ਤੇ ਕੇਂਦਰ ਦਾ ਕੈਪਟਨ ਨੂੰ ਜਵਾਬ, 'ਸੁਰੱਖਿਆ ਦੀ ਗਾਰੰਟੀ ਦਿਓ, ਫਿਰ ਚੱਲਣਗੀਆਂ ਟਰੇਨਾਂ'
ਚੰਡੀਗੜ੍ਹ : ਪੰਜਾਬ 'ਚ ਕਿਸਾਨ ਅੰਦੋਲਨ ਦੇ ਚੱਲਦਿਆਂ ਰੇਲਵੇ ਨੇ ਫਿਰ ਸੂਬੇ ਅੰਦਰ ਮਾਲ ਗੱਡੀਆਂ ਦਾ ਸੰਚਾਲਨ ਬੰਦ ਕਰ ਦਿੱਤਾ, ਜਿਸ ਤੋਂ ਬਾਅਦ ਸੋਮਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਨੂੰ ਪੱਤਰ ਲਿਖ ਕੇ ਟਰੇਨਾਂ ਦੀ ਬਹਾਲੀ ਦੀ ਮੰਗ ਕੀਤੀ।

ਜਲੰਧਰ ਦੇ ਵਿਧਾਇਕ ਸੁਸ਼ੀਲ ਰਿੰਕੂ ਨਾਲ ਨਵਾਂਸ਼ਹਿਰ 'ਚ ਵਾਪਰਿਆ ਹਾਦਸਾ, ਫਾਰਚੂਨਰ ਦੇ ਉੱਡੇ ਪਰਖੱਚੇ
ਨਵਾਂਸ਼ਹਿਰ/ਜਲੰਧਰ (ਮਨੋਰੰਜਨ, ਸੋਮਨਾਥ) : ਜਲੰਧਰ ਪੱਛਮੀ ਤੋਂ ਕਾਂਗਰਸ ਦੇ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਦੀ ਫਾਰਚੂਨਰ ਗੱਡੀ ਅਤੇ ਟਰੈਕਟਰ/ਟਰਾਲੀ ਵਿਚ ਨਵਾਂਸ਼ਹਿਰ ਦੇ ਕੋਲ ਜਾਡਲਾ/ਦੌਲਤਪੁਰ ਚੌਕ ਵਿਚ ਹੋਈ ਸਿੱਧੀ ਟੱਕਰ ਵਿਚ ਵਿਧਾਇਕ ਸਮੇਤ ਗੱਡੀ 'ਚ ਸਵਾਰ ਤਿੰਨ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਨਵਾਂਸ਼ਹਿਰ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਟਾਂਡਾ : ਪੀੜਤ ਬੱਚੀ ਦੇ ਘਰ ਪੁੱਜੇ ਬੈਂਸ, ਪੰਜਾਬ ਸਰਕਾਰ ਤੋਂ ਕੀਤੀ ਇਹ ਮੰਗ
ਟਾਂਡਾ ਉੜਮੁੜ (ਮੋਮੀ, ਪੰਡਿਤ) : ਜਲਾਲਪੁਰ 'ਚ ਦਰਿੰਦਗੀ ਦਾ ਸ਼ਿਕਾਰ ਹੋਈ 6 ਸਾਲਾ ਪੀੜਤ ਬੱਚੀ ਦੇ ਪਰਿਵਾਰ ਨਾਲ ਅੱਜ ਲੋਕ ਇਨਸਾਫ ਪਾਰਟੀ ਦੇ ਕੌਮੀ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਮਿਲਣ ਪੁੱਜੇ। ਇਸ ਦੌਰਾਨ ਸਿਮਰਜੀਤ ਸਿੰਘ ਬੈਂਸ ਨੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ। 

ਸਕੂਲ ਜਾਣ ਵਾਲੇ ਬੱਚਿਆਂ 'ਤੇ ਮੰਡਰਾ ਰਿਹੈ ਖ਼ਤਰਾ, ਹੁਣ ਸਮਰਾਲਾ 'ਚ ਮਚੀ ਹਫੜਾ-ਦਫੜੀ (ਵੀਡੀਓ)
ਸਮਰਾਲਾ (ਵਿਪਨ) : ਕੋਰੋਨਾ ਕਾਲ ਦੌਰਾਨ ਭਾਵੇਂ ਹੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਦੁਬਾਰਾ ਸ਼ੁਰੂ ਕਰਵਾ ਦਿੱਤਾ ਗਿਆ ਹੈ ਪਰ ਅਜੇ ਵੀ ਸਕੂਲ ਜਾਣ ਵਾਲੇ ਵਿਦਿਆਰਥੀਆਂ 'ਤੇ ਖ਼ਤਰਾ ਮੰਡਰਾ ਰਿਹਾ ਹੈ ਕਿਉਂਕਿ ਸਕੂਲਾਂ 'ਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। 

ਹਰਿਆਣਾ ਅਤੇ ਪੰਜਾਬ ਸਮੇਤ 5 ਸੂਬਿਆਂ 'ਚ ਇਨਕਮ ਟੈਕਸ ਵਿਭਾਗ ਦਾ ਛਾਪਾ, ਕਰੋੜਾਂ ਦੀ ਨਕਦੀ ਜ਼ਬਤ
ਨਵੀਂ ਦਿੱਲੀ- ਇਨਕਮ ਟੈਕਸ ਵਿਭਾਗ ਨੇ ਫਰਜ਼ੀ ਬਿਲਿੰਗ ਕਰਨ ਵਾਲੇ ਇਕ ਗਿਰੋਹ ਦੇ ਦਿੱਲੀ-ਐੱਨ.ਸੀ.ਆਰ, ਹਰਿਆਣਾ, ਪੰਜਾਬ, ਉਤਰਾਖੰਡ ਅਤੇ ਗੋਆ 'ਚ ਸਥਿਤ 42 ਟਿਕਾਣਿਆਂ 'ਤੇ ਛਾਪੇਮਾਰੀ ਕਰ ਕੇ 500 ਕਰੋੜ ਰੁਪਏ ਦੀ ਬਿਲਿੰਗ ਦਾ ਖੁਲਾਸਾ ਕੀਤਾ ਹੈ। ਵਿਭਾਗ ਨੇ ਇੱਥੇ ਜਾਰੀ ਇਕ ਬਿਆਨ 'ਚ ਇਹ ਜਾਣਕਾਰੀ ਦਿੱਤੀ। 

ਮਾਲ ਗੱਡੀਆਂ ਰੋਕਣ ਬਾਰੇ 'ਜਾਖੜ' ਦਾ ਤੰਜ, 'ਮੱਕੀ ਦੀ ਰੋਟੀ ਤੇ ਸਰ੍ਹੋਂ ਦੇ ਸਾਗ 'ਤੇ ਵੀ ਪਾਬੰਦੀ ਨਾ ਲੱਗ ਜਾਵੇ'
ਚੰਡੀਗੜ੍ਹ (ਰਮਨਜੀਤ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਦੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ 'ਤੇ ਕੇਂਦਰ ਸਰਕਾਰ ਦੇ ਸਖ਼ਤ ਰਵੱਈਏ ਬਾਰੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਪੰਜਾਬ 'ਚ ਮਾਲ ਗੱਡੀਆਂ ਦੀ ਆਵਾਜਾਈ ਨੂੰ ਰੋਕਣ 'ਤੇ ਕੇਂਦਰ ਸਰਕਾਰ ਨੂੰ ਘੇਰਦਿਆਂ ਤਿੱਖੇ ਨਿਸ਼ਾਨੇ ਸਾਧੇ ਹਨ। ਇਸ ਬਾਰੇ ਜਾਖੜ ਵੱਲੋਂ ਮੰਗਲਵਾਰ ਸਵੇਰੇ 2 ਟਵੀਟ ਕੀਤੇ ਗਏ ਹਨ।

PGI ਜਾਣ ਵਾਲੇ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ, ਇਸ ਦਿਨ ਖੁੱਲ੍ਹਣ ਜਾ ਰਹੀ 'ਫਿਜ਼ੀਕਲ ਓ. ਪੀ. ਡੀ.'
ਚੰਡੀਗੜ੍ਹ (ਪਾਲ) : ਇੱਥੇ ਪੀ. ਜੀ. ਆਈ. ਜਾਣ ਵਾਲੇ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ ਹੈ। ਪਿਛਲੇ 7 ਮਹੀਨਿਆਂ ਤੋਂ ਬੰਦ ਪੀ. ਜੀ. ਆਈ. ਦੀ ਓ. ਪੀ. ਡੀ. ਸੇਵਾ 2 ਨਵੰਬਰ ਤੋਂ ਖੁੱਲ੍ਹਣ ਜਾ ਰਹੀ ਹੈ ਪਰ ਓ. ਪੀ. ਡੀ. 'ਚ ਟੈਲੀ ਕੰਸਲਟੇਸ਼ਨ ਤੋਂ ਬਾਅਦ ਹੀ ਮਰੀਜ਼ ਸਰੀਰਕ ਚੈੱਕਅਪ ਲਈ ਆ ਸਕੇਗਾ।

ਕਈ ਸਵਾਲੀਆ ਨਿਸ਼ਾਨ ਛੱਡ ਰਹੇ ਹਨ ਕੈਪਟਨ ਸਰਕਾਰ ਦੇ ਖ਼ੇਤੀਬਾੜੀ ਕਾਨੂੰਨਾਂ ਖਿਲਾਫ਼ ਪਾਸ ਕੀਤੇ ਬਿੱਲ!
ਜਲੰਧਰ (ਵਿਸ਼ੇਸ਼) - ਕੇਂਦਰ ਸਰਕਾਰ ਦੇ ਖ਼ੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕੈਪਟਨ ਸਰਕਾਰ ਵਲੋਂ ਪਾਸ ਕੀਤੇ ਗਏ ਬਿੱਲ ਵਿਵਾਦਾਂ ’ਚ ਘਿਰਦੇ ਜਾ ਰਹੇ ਹਨ। ਇਨ੍ਹਾਂ ਬਿੱਲਾਂ ਨੂੰ ਕੁਝ ਕਾਨੂੰਨੀ ਮਾਹਰ ਗ਼ੈਰ-ਸੰਵਿਧਾਨਕ ਮੰਨ ਰਹੇ ਹਨ, ਹਾਲਾਂਕਿ ਕੈਪਟਨ ਸਰਕਾਰ ਦਾ ਦਾਅਵਾ ਹੈ ਕਿ ਰਾਜਪਾਲ ਜਾਂ ਰਾਸ਼ਟਰਪਤੀ ਦੇ ਇਨ੍ਹਾਂ ਬਿੱਲਾਂ ’ਤੇ ਹਸਤਾਖ਼ਰ ਹੋਣ ’ਤੇ ਇਹ ਸੂਬੇ ’ਚ ਕਾਨੂੰਨ ਬਣ ਜਾਣਗੇ।

SGPC ਮੁਲਾਜ਼ਮਾਂ ਤੇ ਸਤਿਕਾਰ ਕਮੇਟੀ ਵਿਚਾਲੇ ਝੜਪ ਮਾਮਲੇ 'ਚ ਆਇਆ ਨਵਾਂ ਮੋੜ
ਚੰਡੀਗੜ੍ਹ (ਰਮਨਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਅਤੇ ਸਤਿਕਾਰ ਕਮੇਟੀ ਵਿਚਕਾਰ ਹੋਈ ਝੜਪ ਦੇ ਮਾਮਲੇ 'ਚ ਉਸ ਸਮੇਂ ਨਵਾਂ ਮੋੜ ਆ ਗਿਆ, ਜਦੋਂ ਇਹ ਮਾਮਲਾ ਡੀ. ਜੀ. ਪੀ. ਦਫ਼ਤਰ ਤੱਕ ਪਹੁੰਚ ਗਿਆ।

ਨੇਹਾ-ਰੋਹਨ ਦੀ ਚੰਡੀਗੜ੍ਹ ’ਚ ਹੋਈ ਗਰੈਂਡ ਰਿਸੈਪਸ਼ਨ, ਪੰਜਾਬੀ ਕਲਾਕਾਰਾਂ ਨੇ ਪਾਈਆਂ ਧੁੰਮਾਂ
ਜਲੰਧਰ (ਬਿਊਰੋ)– ਬੀਤੀ ਰਾਤ ਬਾਲੀਵੁੱਡ ਗਾਇਕਾ ਨੇਹਾ ਕੱਕਰ ਤੇ ਪੰਜਾਬੀ ਗਾਇਕ ਰੋਹਨਪ੍ਰੀਤ ਸਿੰਘ ਦੇ ਵਿਆਹ ਦੀ ਗਰੈਂਡ ਰਿਸੈਪਸ਼ਨ ਪਾਰਟੀ ਰੱਖੀ ਗਈ। ਦੋਵਾਂ ਦੀ ਰਿਸੈਪਸ਼ਨ ਪਾਰਟੀ ਚੰਡੀਗੜ੍ਹ ਦੇ ‘ਦਿ ਅਮਾਲਟਸ’ ਰਿਜ਼ਾਰਟ ਵਿਖੇ ਆਯੋਜਿਤ ਹੋਈ, ਜਿਸ ’ਚ ਮਸ਼ਹੂਰ ਪੰਜਾਬੀ ਕਲਾਕਾਰਾਂ ਨੇ ਸ਼ਿਰਕਤ ਕੀਤੀ। ਦੱਸਣਯੋਗ ਹੈ ਕਿ ਨੇਹਾ ਤੇ ਰੋਹਨਪ੍ਰੀਤ ਦਾ ਵਿਆਹ ਦਿੱਲੀ ਵਿਖੇ 24 ਅਕਤੂਬਰ ਨੂੰ ਹੋਇਆ।


author

Bharat Thapa

Content Editor

Related News