ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ
Wednesday, Oct 28, 2020 - 08:58 PM (IST)
ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਪੰਜਾਬ 'ਚ ਮੰਡਰਾਇਆ ਬਲੈਕ ਆਊਟ ਦਾ ਖਤਰਾ, ਬਾਹਰੋਂ ਬਿਜਲੀ ਖਰੀਦਣ ਲੱਗਾ ਪਾਵਰਕਾਮ
ਪਟਿਆਲਾ (ਜੋਸਨ) : ਕਿਸਾਨ ਸੰਘਰਸ਼ ਵਿਚਾਲੇ ਪੰਜਾਬ ਬਲੈਕ ਆਊਟ ਹੋਣ ਕਿਨਾਰੇ ਜਾ ਖੜ੍ਹਿਆ ਹੈ। ਇਸ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ 'ਚ ਕਿਸਾਨ ਅੰਦੋਲਨ ਸਿਖ਼ਰਾਂ 'ਤੇ ਹੈ। ਅਜਿਹੇ 'ਚ ਕੇਂਦਰ ਸਰਕਾਰ ਨੇ ਸੂਬੇ 'ਚ ਮਾਲ ਗੱਡੀਆਂ 'ਤੇ ਬ੍ਰੇਕ ਲਾ ਦਿੱਤੀ ਹੈ। ਮਾਲ ਗੱਡੀਆਂ ਰੁਕਣ ਨਾਲ ਪੰਜਾਬ 'ਚ ਵੱਡਾ ਕੋਲਾ ਸੰਕਟ ਖੜ੍ਹਾ ਹੋ ਗਿਆ ਹੈ, ਜਿਸ ਕਾਰਣ ਪੰਜਾਬ ਦੇ ਥਰਮਲ ਪਲਾਂਟ ਲਗਭਗ ਬੰਦ ਹੋ ਗਏ ਹਨ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਬਠਿੰਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ,ਇਕ ਬੱਚੇ ਸਣੇ 5 ਦੀ ਮੌਤ
ਬਠਿੰਡਾ,(ਵਿਜੇ ਵਰਮਾ)ਛ- ਬਠਿੰਡਾ ਦੇ ਕੋਟਸ਼ਮੀਰ ਨੇੜੇ ਅੱਜ ਦੇਰ ਸ਼ਾਮ ਇਕ ਭਿਆਨਕ ਹਾਦਸਾ ਵਾਪਰ ਗਿਆ, ਜਿਸ ਦੌਰਾਨ 4 ਲੋਕਾਂ ਸਣੇ ਇਕ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਕਾਰ ਸਵਾਰ ਬਠਿੰਡਾ ਤੋਂ ਮਾਨਸਾ ਵੱਲ ਜਾ ਰਹੇ ਸਨ, ਇਸ ਦੌਰਾਨ ਅੱਗੇ ਤੋਂ ਤੇਜ਼ ਰਫਤਾਰ ਨਾਲ ਆ ਰਹੇ ਟਰੱਕ ਦੀ ਕਾਰ ਨਾਲ ਸਿੱਧੀ ਟੱਕਰ ਹੋਈ, ਜਿਸ ਕਾਰਣ ਕਾਰ ਦੇ ਪਰਖੱਚੇ ਉਡ ਗਏ ਅਤੇ 5 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ।
ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਭਾਈ ਮੋਹਕਮ ਸਿੰਘ ਤੇ ਭਾਈ ਮਨਜੀਤ ਸਿੰਘ ਭੋਮਾ ਦੀ ਦੋਗਲੀ ਨੀਤੀ 'ਤੇ ਚੁੱਕੇ ਸਵਾਲ
ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ, ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਜਾਰੀ ਇੱਕ ਸਾਂਝੇ ਬਿਆਨ 'ਚ ਕੁਝ ਜਥੇਬੰਦੀਆਂ ਵੱਲੋਂ ਵਿਰਾਸਤੀ ਮਾਰਗ 'ਤੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਕੀਤੇ ਗਏ ਪ੍ਰਦਰਸ਼ਨ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤਾ ਹੈ।
ਤਰੁਣ ਚੁੱਘ ਦੀ ਕਿਸਾਨਾਂ ਨੂੰ ਖਾਸ ਅਪੀਲ, ਕਾਂਗਰਸ ਨੂੰ ਵੀ ਲਾਏ ਰਗੜੇ
ਜਲੰਧਰ— ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ ਹਨ ਅਤੇ ਜੇਕਰ ਉਨ੍ਹਾਂ ਨੂੰ ਕਿਸਾਨ ਬਿੱਲਾਂ 'ਤੇ ਕੋਈ ਵੀ ਖਦਸ਼ਾ ਹੈ ਤਾਂ ਉਹ ਲਿਖਤੀ 'ਚ ਲਿਖ ਕੇ ਦੇ ਦੇਣ ਅਤੇ ਬੈਠ ਕੇ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਲੇ ਲੋਕਾਂ ਤੋਂ ਵੀ ਬਚਣ ਲਈ ਕਿਹਾ।
ਹੁਣ ਬਰਨਾਲਾ 'ਚ ਸ਼ਰਮਸਾਰ ਹੋਈ ਇਨਸਾਨੀਅਤ, 4 ਸਾਲਾ ਬੱਚੀ ਨਾਲ ਟੱਪੀਆਂ ਹੱਦਾਂ
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਇਥੋਂ ਦੇ ਇਕ ਨਜ਼ਦੀਕੀ ਪਿੰਡ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਕੇ ਰੱਖ ਦੇਣ ਵਾਲਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਹਵਸ ਅੰਨ੍ਹੇ ਦਰਿੰਦੇ ਵਲੋਂ ਇਕ 4 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਵਰਗੀ ਸ਼ਰਮਨਾਕ ਘਟਨਾ ਨੂੰ ਅੰਜਾਮ ਦਿੱਤਾ ਗਿਆ।
ਪੰਜਾਬ ਸਰਕਾਰ ਦਾ ਐਲਾਨ, ਈ. ਟੀ. ਟੀ. ਅਧਿਆਪਕਾਂ ਦੀ ਭਰਤੀ ਲਈ ਇਸ ਦਿਨ ਹੋਵੇਗਾ ਇਮਤਿਹਾਨ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਪੇਪਰ 29 ਨਵੰਬਰ 2020 ਨੂੰ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਵਿਭਾਗ ਵੱਲੋਂ 6 ਮਾਰਚ 2020 ਨੂੰ ਇਸ਼ਤਿਹਾਰ ਦਿੱਤਾ ਗਿਆ ਸੀ।
ਮੋਦੀ ਸਰਕਾਰ 'ਤੇ ਵਰ੍ਹੇ ਜਾਖੜ, ਕਿਹਾ- ਵੇਖਿਓ ਕਿਤੇ ਕਿਸਾਨਾਂ ਨੂੰ ਵੀ ਨਾ ਦੇਸ਼ਧ੍ਰੋਹੀ ਐਲਾਨ ਦਿਓ
ਅਜਨਾਲਾ: ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਮਾਰੂ ਪ੍ਰਭਾਵਾਂ ਅਤੇ ਇਨ੍ਹਾਂ ਬਿਲਾਂ ਨੂੰ ਬੇਅਸਰ ਕਰਨ ਲਈ ਪੰਜਾਬ ਸਰਕਾਰ ਵਲੋਂ ਲਏ ਨਵੇਂ ਫ਼ੈਸਲਿਆਂ ਸਬੰਧੀ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਅੱਜ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਜਨਾਲਾ ਦੇ ਕਸਬਾ ਚਮਿਆਰੀ ਪਹੁੰਚੇ।
ਜਲੰਧਰ: ਗੁਰੂ ਨਾਨਕ ਆਟੋ ਇੰਟਰਪ੍ਰਾਈਜਿਜ਼ ਦੇ ਮਾਲਕ ਦੇ ਪੁੱਤਰ ਨੇ ਖ਼ੁਦ ਨੂੰ ਮਾਰੀ ਗ਼ੋਲੀ
ਜਲੰਧਰ/ਗੋਰਾਇਆ (ਮ੍ਰਿਦੁਲ, ਮੁਨੀਸ਼)— ਜੀ. ਐੱਨ. ਏ. ਦੇ ਮਾਲਕ ਦੇ ਬੇਟੇ ਵੱਲੋਂ ਦੇਰ ਰਾਤ ਖ਼ੁਦ ਨੂੰ ਗ਼ੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਗੋਰਾਇਆ ਦੇ ਪਿੰਡ ਵਿਰਕਾਂ ਦੇ ਰਹਿਣ ਵਾਲੇ ਜੀ. ਐੱਨ. ਏ. (ਗੁਰੂ ਨਾਨਕ ਆਟੋ ਇੰਟਰਪ੍ਰਾਈਜਿਜ਼) ਦੇ ਮਾਲਕ ਜਗਦੀਸ਼ ਸਿੰਘ ਦੇ ਬੇਟੇ ਗੁਰਿੰਦਰ ਸਿੰਘ ਨੇ ਘਰੇਲੂ ਕਲੇਸ਼ ਦੇ ਚਲਦਿਆਂ ਦੇਰ ਰਾਤ ਆਪਣੀ ਲਾਇਸੈਂਸੀ ਰਿਵਾਲਵਰ ਦੇ ਨਾਲ ਸਿਰ 'ਚ ਗੋਲੀ ਮਾਰ ਲਈ।
ਮਾਲੀਏ 'ਚੋਂ ਸੂਬਿਆਂ ਦੀ ਹਿੱਸੇਦਾਰੀ ਹੋਰ ਘਟਾਉਣ ਨਾਲ ਸੂਬੇ ਕੇਂਦਰ ਦੇ ਗੁਲਾਮ ਬਣ ਜਾਣਗੇ : ਸੁਖਬੀਰ
ਚੰਡੀਗੜ੍ਹ (ਅਸ਼ਵਨੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਵਲੋਂ ਮਾਲੀਆ ਭੰਡਾਰ 'ਚੋਂ ਸੂਬਿਆਂ ਦੀ ਹਿੱਸੇਦਾਰੀ ਹੋਰ ਘਟਾਉਣ ਦੀ ਤਜਵੀਜ਼ ਦਾ ਜ਼ੋਰਦਾਰ ਵਿਰੋਧ ਕੀਤਾ ਤੇ ਆਪਣੀ ਪਾਰਟੀ ਦੀ ਮੰਗ ਮੁੜ ਦੁਹਰਾਈ ਕਿ ਇਸ ਮਾਲੀਆ ਭੰਡਾਰ 'ਚੋਂ ਸੂਬਿਆਂ ਦੀ ਹਿੱਸੇਦਾਰੀ ਵਧਾ ਕੇ ਘੱਟੋ-ਘੱਟ 50 ਫ਼ੀਸਦੀ ਕੀਤੀ ਜਾਣੀ ਚਾਹੀਦੀ ਹੈ।