ਜਾਣੋ ਕੌਣ ਹੈ ਉਹ ਕੁੜੀ ਜਿਸ ਨਾਲ ਭਗਵੰਤ ਮਾਨ ਲੈਣਗੇ ਫੇਰੇ, ਕਿੱਥੇ ਹੋਵੇਗਾ ਵਿਆਹ, ਕੌਣ ਹੋਵੇਗਾ ਸ਼ਾਮਲ

Wednesday, Jul 06, 2022 - 06:43 PM (IST)

ਜਾਣੋ ਕੌਣ ਹੈ ਉਹ ਕੁੜੀ ਜਿਸ ਨਾਲ ਭਗਵੰਤ ਮਾਨ ਲੈਣਗੇ ਫੇਰੇ, ਕਿੱਥੇ ਹੋਵੇਗਾ ਵਿਆਹ, ਕੌਣ ਹੋਵੇਗਾ ਸ਼ਾਮਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ 48 ਵਰ੍ਹਿਆਂ ਦੀ ਉਮਰ ਵਿਚ ਕੱਲ੍ਹ 7 ਜੁਲਾਈ ਨੂੰ ਦੂਜਾ ਵਿਆਹ ਕਰਨ ਜਾ ਰਹੇ ਹਨ। ਇਹ ਵਿਆਹ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ’ਤੇ ਹੋਵੇਗਾ। ਜਿਸ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਪੰਜਾਬ ਦੀ ਸਮੁੱਚੀ ਕੈਬਨਿਟ ਤੋਂ ਇਲਾਵਾ ਕੁੱਝ ਸੀਨੀਅਰ ਆਗੂਆਂ ਨੂੰ ਹੀ ਸੱਦਾ ਦਿੱਤਾ ਗਿਆ ਹੈ। ਜਿਸ ਕੁੜੀ ਨਾਲ ਭਗਵੰਤ ਮਾਨ ਦਾ ਵਿਆਹ ਹੋਣ ਜਾ ਰਿਹਾ ਹੈ, ਉਨ੍ਹਾਂ ਦੇ ਨਾਮ ਗੁਰਪ੍ਰੀਤ ਕੌਰ ਹੈ ਅਤੇ ਉਹ ਪੇਸ਼ੇ ਵਜੋਂ ਡਾਕਟਰ ਹਨ। ਦੱਸਿਆ ਜਾ ਰਿਹਾ ਹੈ ਕਿ ਡਾ. ਗੁਰਪ੍ਰੀਤ ਕੌਰ ਹਰਿਆਣਾ ਦੇ ਪਿਹੋਵਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਇਸ ਰਿਸ਼ਤੇ ਨੂੰ ਭਗਵੰਤ ਮਾਨ ਹੁਰਾਂ ਦੀ ਮਾਂ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਹੀ ਤੈਅ ਕੀਤਾ ਹੈ। ਪਰਿਵਾਰ ਦੇ ਕਹਿਣ ’ਤੇ ਹੀ ਮੁੱਖ ਮੰਤਰੀ ਨੇ ਵਿਆਹ ਲਈ ਸਹਿਮਤੀ ਪ੍ਰਗਟਾਈ ਹੈ। ਦੱਸਿਆ ਜਾ ਰਿਹਾ ਹੈ ਕਿ ਡਾ. ਗੁਰਪ੍ਰੀਤ ਕੌਰ ਦੀ ਮਾਨ ਦੀ ਭੈਣ ਮਨਪ੍ਰੀਤ ਕੌਰ ਨਾਲ ਪਹਿਲਾਂ ਦੀ ਜਾਣ-ਪਛਾਣ ਹੈ। 

ਇਹ ਵੀ ਪੜ੍ਹੋ : ਕੱਲ੍ਹ ਵਿਆਹ ਕਰਵਾਉਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਦਾ ਇਹ ਦੂਜਾ ਵਿਆਹ

ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਦੂਜਾ ਵਿਆਹ ਹੈ। ਉਨ੍ਹਾਂ ਦਾ 6 ਸਾਲ ਪਹਿਲਾਂ 2015 ਵਿਚ ਤਲਾਕ ਹੋ ਗਿਆ ਸੀ। ਪਹਿਲੇ ਵਿਆਹ ਵਿਚ ਮਾਨ ਦੇ ਦੋ ਬੱਚੇ ਹਨ, ਜਿਹੜੇ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿਚ ਵੀ ਸ਼ਾਮਲ ਹੋਏ ਸਨ। ਤਲਾਕ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਬੱਚੇ ਅਮਰੀਕਾ ਚਲੇ ਗਏ ਸਨ। 

ਇਹ ਵੀ ਪੜ੍ਹੋ : ਭਗਵੰਤ ਮਾਨ ਨੇ ਵਜ਼ਾਰਤ ਬਣਾ ਕੇ ਸਿਰਜਿਆ ਨਵਾਂ ਇਤਿਹਾਸ, ਉਹ ਕਰ ਵਿਖਾਇਆ ਜੋ ਅੱਜ ਤੱਕ ਨਹੀਂ ਹੋਇਆ

ਵਿਆਹ ਦਾ ਖਰਚਾ ਭਗਵੰਤ ਮਾਨ ਖੁਦ ਚੁੱਕ ਰਹੇ ਹਨ

ਭਗਵੰਤ ਮਾਨ ਦਾ ਵਿਆਹ ਸਿੱਖ ਰੀਤੀ-ਰਿਵਾਜ਼ਾਂ ਅਨੁਸਾਰ ਹੋਵੇਗਾ, ਜਿਸ ਨੂੰ ਮੁੱਖ ਰੱਖਦਿਆਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਮੁੱਖ ਮੰਤਰੀ ਵਿਆਹ ਦਾ ਖਰਚਾ ਖੁਦ ਚੁੱਕ ਰਹੇ ਹਨ। ਇਹ ਵੀ ਪਤਾ ਲੱਗਾ ਹੈ ਕਿ ਮਾਨ ਦੇ ਵਿਆਹ ਦੀਆਂ ਤਿਆਰੀਆਂ ਦੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਸਿਰ ਹੈ। ਰਾਘਵ ਚੱਢਾ ਖੁਦ ਸਾਰੀਆਂ ਤਿਆਰੀਆਂ ਕਰ ਰਹੇ ਹਨ। ਪਤਾ ਲੱਗਾ ਹੈ ਕਿ ਮਾਨ ਦੇ ਵਿਆਹ ਵਿਚ ਰਿਸ਼ਤੇਦਾਰਾਂ ਤੋਂ ਇਲਾਵਾ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਪਰਿਵਾਰ ਸਮੇਤ ਸ਼ਾਮਲ ਹੋ ਸਕਦੇ ਹਨ। ਇਸ ਤੋਂ ਇਲਾਵਾ ਸਮੁੱਚੀ ਕੈਬਨਿਟ ਅਤੇ ਕਰੀਬੀ ਦੋਸਤ ਵੀ ਇਸ ਵਿਆਹ ਵਿਚ ਸ਼ਿਰਕਤ ਕਰ ਸਕਦੇ ਹਨ। 

ਇਹ ਵੀ ਪੜ੍ਹੋ : ਵੱਡੀ ਕਾਰਵਾਈ ਦੀ ਤਿਆਰੀ ’ਚ ਭਗਵੰਤ ਮਾਨ ਸਰਕਾਰ, ਸਾਬਕਾ ਮੰਤਰੀ ਤੇ ਵਿਧਾਇਕ ਰਡਾਰ ’ਤੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


 


author

Gurminder Singh

Content Editor

Related News