ਜਾਣੋ ਕੌਣ ਹਨ ਪੰਜਾਬ ਦੇ ਨਵੇਂ DGP ਵੀਰੇਸ਼ ਕੁਮਾਰ ਭਾਵਰਾ

Saturday, Jan 08, 2022 - 06:20 PM (IST)

ਜਾਣੋ ਕੌਣ ਹਨ ਪੰਜਾਬ ਦੇ ਨਵੇਂ DGP ਵੀਰੇਸ਼ ਕੁਮਾਰ ਭਾਵਰਾ

ਚੰਡੀਗੜ੍ਹ (ਬਿਊਰੋ)-ਵੀਰੇਸ਼ ਕੁਮਾਰ ਭਾਵਰਾ ਨੂੰ ਪੰਜਾਬ ਦਾ ਨਵਾਂ ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ. ਪੀ.) ਨਿਯੁਕਤ ਕੀਤਾ ਗਿਆ ਹੈ। ਯੂ. ਪੀ. ਐੱਸ. ਸੀ. ਵੱਲੋਂ ਡੀ. ਜੀ. ਪੀ. ਦੀ ਕੱਟ ਆਫ਼ ਡੇਟ 30 ਸਤੰਬਰ ਦੀ ਬਜਾਏ 5 ਅਕਤੂਬਰ ਨੂੰ ਮੰਨਣ ਕਾਰਨ ਮੌਜੂਦਾ ਕਾਰਜਕਾਰੀ ਡੀ. ਜੀ. ਪੀ. ਸਿਧਾਰਥ ਚਟੋਪਾਧਿਆਏ ਡੀ. ਜੀ. ਪੀ. ਬਣਨ ਦੀ ਦੌੜ ’ਚੋਂ ਬਾਹਰ ਹੋ ਗਏ ਸਨ। ਜ਼ਿਕਰਯੋਗ ਹੈ ਕਿ ਪੰਜਾਬ ’ਚ ਤਿੰਨ ਮਹੀਨਿਆਂ ਦੇ ਅੰਦਰ ਪੁਲਸ ਨੂੰ ਤੀਜਾ ਡਾਇਰੈਕਟਰ ਜਨਰਲ ਮਿਲਿਆ ਹੈ।

ਇਹ ਵੀ ਪੜ੍ਹੋ : ਅਦਾਕਾਰ ਸੋਨੂੰ ਸੂਦ ਦਾ ਪਰਿਵਾਰ ਫੜੇਗਾ ਕਾਂਗਰਸ ਦਾ ‘ਪੱਲਾ’, ਮੋਗਾ ਤੋਂ ਬਣ ਸਕਦੇ ਨੇ ਪਾਰਟੀ ਉਮੀਦਵਾਰ

ਜਾਣੋ ਵੀਰੇਸ਼ ਭਾਵਰਾ ਬਾਰੇ
ਪੰਜਾਬ ਦੇ ਨਵੇਂ ਡੀ. ਜੀ. ਪੀ. ਵੀਰੇਸ਼ ਭਾਵਰਾ 1987 ਬੈਚ ਦੇ ਆਈ. ਪੀ. ਐੱਸ. ਅਫ਼ਸਰ ਹਨ। ਉਨ੍ਹਾਂ ਨੂੰ ਪੁਲਸ ਮੈਡਲ ਮੈਰੀਟੋਰੀਅਸ ਸਰਵਿਸ ਤੇ ਵਧੀਆ ਸੇਵਾਵਾਂ ਲਈ ਰਾਸ਼ਟਰਪਤੀ ਪੁਲਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੇ ਪੰਜਾਬ, ਆਸਾਮ ਅਤੇ ਇੰਟੈਲੀਜੈਂਸ ਬਿਊਰੋ, ਭਾਰਤ ਸਰਕਾਰ ’ਚ ਵੱਖ-ਵੱਖ ਅਹੁਦਿਆਂ ’ਤੇ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ। ਉਹ ਐੱਸ. ਐੱਸ. ਪੀ. ਮਾਨਸਾ, ਡੀ. ਆਈ. ਜੀ. ਪਟਿਆਲਾ ਰੇਂਜ ਅਤੇ ਆਈ. ਜੀ. ਪੀ./ਬਠਿੰਡਾ ਵਜੋਂ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਵੀਰੇਸ਼ ਭਾਵਰਾ ਡੀ. ਜੀ. ਪੀ./ਏ.ਡੀ.ਜੀ.ਪੀ.-ਇੰਟੈਲੀਜੈਂਸ, ਪ੍ਰੋਵੀਜ਼ਨਿੰਗ ਅਤੇ ਆਧੁਨਿਕੀਕਰਨ, ਸੂਚਨਾ ਤਕਨਾਲੋਜੀ ਅਤੇ ਦੂਰਸੰਚਾਰ, ਬਿਊਰੋ ਆਫ ਇਨਵੈਸਟੀਗੇਸ਼ਨ, ਅੰਦਰੂਨੀ ਚੌਕਸੀ ਅਤੇ ਮਨੁੱਖੀ ਅਧਿਕਾਰ ਤੇ ਭਲਾਈ ਦੇ ਤੌਰ ’ਤੇ ਪੰਜਾਬ ਪੁਲਸ ਦੇ ਵੱਖ-ਵੱਖ ਵਿੰਗਾਂ ਦੇ ਮੁਖੀ ਵਜੋਂ ਵੀ ਕੰਮ ਕਰ ਚੁੱਕੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸੋਨੂੰ ਸੂਦ ਨੇ ਪੰਜਾਬ ਸਟੇਟ ਆਈਕਨ ਦਾ ਛੱਡਿਆ ਅਹੁਦਾ, ਦੱਸੀ ਇਹ ਵਜ੍ਹਾ (ਵੀਡੀਓ)

ਦੱਸ ਦੇਈਏ ਕਿ ਵੀਰੇਸ਼ ਭਾਵਰਾ ਨੇ ਬਿਊਰੋ ਆਫ ਇਨਵੈਸਟੀਗੇਸ਼ਨ ਦੀ ਸਿਰਜਣਾ ’ਚ ਅਹਿਮ ਭੂਮਿਕਾ ਨਿਭਾਈ ਅਤੇ ਬਿਊਰੋ ਦੇ ਪਹਿਲੇ ਨਿਰਦੇਸ਼ਕ ਵਜੋਂ ਵੀ ਤਾਇਨਾਤ ਰਹੇ ਹਨ। ਉਨ੍ਹਾਂ ਨੇ ਆਈ. ਟੀ. ਐਂਡ ਟੀ. ਵਿੰਗ ’ਚ ਆਪਣੀ ਤਾਇਨਾਤੀ ਦੌਰਾਨ ਸੀ. ਸੀ. ਟੀ. ਐੱਨ. ਐੱਸ. ਪ੍ਰੋਜੈਕਟ ਨੂੰ ਲਾਗੂ ਕਰਨ ਤੇ ਪੰਜਾਬ ਪੁਲਸ ਵੱਲੋਂ ਸੋਸ਼ਲ ਮੀਡੀਆ ਦੀ ਕਿਰਿਆਸ਼ੀਲ ਵਰਤੋਂ ਦੀ ਅਗਵਾਈ ਕੀਤੀ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News