10,000 ਰੁਪਏ ਦੀ ਨਕਦੀ ਖੋਹਣ ਵਾਲੇ ਵਿਅਕਤੀ ਨੂੰ 5 ਸਾਲ ਦੀ ਕੈਦ ਅਤੇ ਜੁਰਮਾਨਾ

06/06/2024 6:21:10 PM

ਮੋਗਾ (ਸੰਦੀਪ ਸ਼ਰਮਾ) : ਜ਼ਿਲ੍ਹਾ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਨੇ 2 ਸਾਲ ਪਹਿਲਾਂ 10 ਹਜ਼ਾਰ ਰੁਪਏ ਦੀ ਨਕਦੀ ਖੋਹਣ ਵਾਲੇ ਵਿਅਕਤੀ ਨੂੰ ਸਜ਼ਾ ਸੁਣਾਈ ਹੈ। ਵਿਅਕਤੀ ਨੂੰ ਸਬੂਤਾਂ ਅਤੇ ਗਵਾਹਾਂ ਦੇ ਆਧਾਰ ’ਤੇ ਦੋਸ਼ੀ ਕਰਾਰ ਦਿੱਤਾ ਗਿਆ ਹੈ। ਮੁਲਜ਼ਮ ਨੂੰ ਥਾਣਾ ਸਿਟੀ ਪੁਲਸ ਨੇ 2 ਸਾਲ ਪਹਿਲਾਂ ਇਸ ਕੇਸ ਵਿਚ ਵੱਖ-ਵੱਖ ਧਾਰਾਵਾਂ ਤਹਿਤ ਨਾਮਜ਼ਦ ਕੀਤਾ ਸੀ। ਮਾਣਯੋਗ ਅਦਾਲਤ ਨੇ ਦੋਸ਼ੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ 5 ਸਾਲ ਦੀ ਕੈਦ ਅਤੇ 10,000 ਰੁਪਏ ਜੁਰਮਾਨਾ ਭਰਨ ਦਾ ਹੁਕਮ ਦਿੱਤਾ ਹੈ। ਇਸ ਮਾਮਲੇ ਸਬੰਧੀ ਸ਼ਿਕਾਇਤਕਰਤਾ ਨਿਰਮਲ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਬੀਬੀ ਜਾਨਕੀ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਨਗਰ ਮੋਗਾ ਨੇ ਥਾਣਾ ਸਿਟੀ ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਘਟਨਾ ਵਾਲੇ ਦਿਨ ਉਹ ਵਾਪਸ ਆ ਗਿਆ ਸੀ।

ਕੋਟਕਪੂਰਾ ਬਾਈਪਾਸ ’ਤੇ ਆਪਣੇ ਇਕ ਰਿਸ਼ਤੇਦਾਰ ਨੂੰ ਘਰ ਛੱਡ ਕੇ ਜਦੋਂ ਉਹ ਲੁਧਿਆਣਾ ਰੋਡ ’ਤੇ ਸਥਿਤ ਆਈ. ਟੀ. ਆਈ. ਨੇੜੇ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਦਾ ਪੈਟਰੋਲ ਖਤਮ ਹੋ ਗਿਆ, ਜਿਸ ਕਾਰਨ ਉਹ ਮੋਟਰਸਾਈਕਲ ਲੈ ਕੇ ਪੈਦਲ ਹੀ ਪੈਟਰੋਲ ਪੰਪ ਵੱਲ ਜਾਣ ਲੱਗਾ। ਇਸ ਦੌਰਾਨ ਪਿੱਛੇ ਤੋਂ ਇਕ ਨੌਜਵਾਨ ਆਇਆ ਅਤੇ ਪਹਿਲਾਂ ਉਸ ਨੂੰ ਬਾਈਕ ਦਾ ਤੇਲ ਖਤਮ ਹੋਣ ਬਾਰੇ ਸਵਾਲ ਪੁੱਛਿਆ ਤੇ ਉਸ ਨੇ ਦੱਸਿਆ ਕਿ ਉਸ ਦੇ ਮੋਟਰਸਾਈਕਲ ਦਾ ਤੇਲ ਖਤਮ ਹੋ ਗਿਆ ਸੀ ਤਾਂ ਉਕਤ ਵਿਅਕਤੀ ਨੇ ਉਸ ਦੀ ਜੇਬ ’ਚੋਂ ਜ਼ਬਰਦਸਤੀ 10 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਉਸ ਨੂੰ ਜ਼ਮੀਨ ’ਤੇ ਧੱਕਾ ਦੇ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ, ਜਿਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਦਲਬੀਰ ਸਿੰਘ ਪੁੱਤਰ ਫਤਿਹ ਸਿੰਘ ਵਾਸੀ ਪਿੰਡ ਡਾਲਾ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ, ਜਿਸ ’ਤੇ ਪੁਲਸ ਨੇ ਦਲਜੀਤ ਸਿੰਘ ਖਿਲਾਫ ਥਾਣਾ ਸਦਰ ’ਚ ਧਾਰਾ 379 ਅਤੇ 411 ਆਈ. ਪੀ. ਸੀ. ਇਸ ਮਾਮਲੇ ’ਚ ਅੰਤਿਮ ਸੁਣਵਾਈ ਤੋਂ ਬਾਅਦ ਅੱਜ ਮਾਣਯੋਗ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ।


Gurminder Singh

Content Editor

Related News