ਬਿਨਾਂ ਟਿਕਟ ਲੈ ਕੇ ਯਾਤਰਾ ਕਰਨ ਵਾਲਿਆਂ ਦੀ ਆਈ ਸ਼ਾਮਤ, 4.49 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ

05/22/2023 3:46:23 PM

ਜੈਤੋ (ਰਘੁਨੰਦਨ ਪਰਾਸ਼ਰ) : ਉੱਤਰੀ ਰੇਲਵੇ ਫਿਰੋਜ਼ਪੁਰ ਦੇ ਡਿਵੀਜ਼ਨਲ ਰੇਲਵੇ ਮੈਨੇਜਰ ਡਾ. ਸੀਮਾ ਸ਼ਰਮਾ ਅਤੇ ਸੀਨੀਅਰ ਡਿਵੀਜ਼ਨਲ ਕਮਰਸ਼ੀਅਲ ਮੈਨੇਜਰ ਸ਼ੁਭਮ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਡਿਵੀਜ਼ਨਲ ਕਮਰਸ਼ੀਅਲ ਮੈਨੇਜਰ, ਫਿਰੋਜ਼ਪੁਰ ਅਜੈ ਹਾਂਡਾ ਦੀ ਅਗਵਾਈ 'ਚ ਕੱਲ੍ਹ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਫੋਰਟ੍ਰੇਸ ਟਿਕਟ ਚੈਕਿੰਗ ਕੀਤੀ ਗਈ। ਇਸ ਦੌਰਾਨ 566 ਯਾਤਰੀਆਂ ਤੋਂ ਬਿਨਾਂ ਟਿਕਟ ਅਤੇ ਅਨਿਯਮਿਤ ਤੌਰ 'ਤੇ ਯਾਤਰਾ ਕਰਨ ਤਹਿਤ ਕੁੱਲ 4,49,160 ਰੁਪਏ ਜੁਰਮਾਨਾ ਵਸੂਲਿਆ ਗਿਆ। ਇਸ ਮੁਹਿੰਮ ਵਿੱਚ ਡੀ. ਸੀ. ਆਈ. ਟੀ. ਫਿਰੋਜ਼ਪੁਰ ਸੰਜੀਵ ਸ਼ਰਮਾ ਸਮੇਤ 18 ਟਿਕਟ ਚੈਕਿੰਗ ਸਟਾਫ਼ ਅਤੇ ਆਰ. ਪੀ. ਐੱਫ. ਦੇ ਜਵਾਨ ਸ਼ਾਮਲ ਸਨ।

ਇਹ ਵੀ ਪੜ੍ਹੋ- ਲਾਰੈਂਸ ਬਿਸ਼ਨੋਈ ਗੈਂਗ ਦੇ 4 ਸ਼ੂਟਰ ਹਥਿਆਰਾਂ ਸਣੇ ਗ੍ਰਿਫ਼ਤਾਰ, ਵਿਰੋਧੀਆਂ 'ਤੇ ਹਮਲਾ ਕਰਨ ਦੀ ਫਿਰਾਕ 'ਚ ਸਨ ਮੁਲਜ਼ਮ

ਡਿਵੀਜ਼ਨਲ ਕਮਰਸ਼ੀਅਲ ਮੈਨੇਜਰ ਨੇ ਦੱਸਿਆ ਕਿ ਬਿਨਾਂ ਟਿਕਟ ਯਾਤਰਾ ਕਰਨਾ ਕਾਨੂੰਨੀ ਜੁਰਮ ਹੈ। ਇਸ ਲਈ ਉਨ੍ਹਾਂ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਵੈਧ ਟਿਕਟਾਂ ਨਾਲ ਹੀ ਸਫ਼ਰ ਕਰਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ਫਿਰੋਜ਼ਪੁਰ ਡਵੀਜ਼ਨ ਦੇ ਸਟੇਸ਼ਨਾਂ ਅਤੇ ਰੇਲ ਗੱਡੀਆਂ 'ਚ ਲਗਾਤਾਰ ਜਾਰੀ ਰਹੇਗੀ।

ਇਹ ਵੀ ਪੜ੍ਹੋ- ਗੁਰੂਘਰ ਨਤਮਸਤਕ ਹੋਣ ਆਏ ਮੁੰਡਿਆਂ ਨਾਲ ਵਾਪਰਿਆ ਭਾਣਾ, ਸਰੋਵਰ 'ਚ ਡੁੱਬਣ ਕਾਰਨ 2 ਦੀ ਮੌਤ

ਇਸ ਮੌਕੇ ਉਨ੍ਹਾਂ ਨੇ ਆਉਣ-ਜਾਣ ਵਾਲੇ ਯਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ 'ਯੂ. ਟੀ. ਐੱਸ. ਆਨ ਮੋਬਾਈਲ ਐਪ' ਦੇ ਬਾਰੇ ਜਾਗਰੂਕ ਕੀਤਾ। 'ਯੂ. ਟੀ. ਐੱਸ. ਮੋਬਾਈਲ ਐਪ ਤੇ ਏ. ਟੀ. ਵੀ. ਐੱਮ. ਮਸ਼ੀਨਾਂ ਰਾਹੀਂ ਰਿਜ਼ਰਵਡ ਟਿਕਟਾਂ ਲੈਣ ਨਾਲ ਸਮੇਂ ਦੇ ਨਾਲ-ਨਾਲ ਪੈਸੇ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਯਾਤਰੀਆਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਦਿਆਂ ਸਟੇਸ਼ਨ ਨੂੰ ਸਾਫ਼-ਸੁਥਰਾ ਰੱਖਣ ਵਿੱਚ ਰੇਲਵੇ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News