ਪਰਾਲੀ ਨੂੰ ਅੱਗ ਲਾਉਣ ''ਤੇ ਕਿਸਾਨਾਂ ਨੂੰ ਕੀਤੇ ਜੁਰਮਾਨੇ

Thursday, Oct 05, 2017 - 06:47 AM (IST)

ਪਰਾਲੀ ਨੂੰ ਅੱਗ ਲਾਉਣ ''ਤੇ ਕਿਸਾਨਾਂ ਨੂੰ ਕੀਤੇ ਜੁਰਮਾਨੇ

ਝਬਾਲ,   (ਨਰਿੰਦਰ)-  ਪਰਾਲੀ ਨੂੰ ਅੱਗ ਲਾ ਕੇ ਫੈਲਾਏ ਜਾ ਰਹੇ ਪ੍ਰਦੂਸ਼ਣ ਵਿਰੁੱਧ ਸਰਕਾਰ ਵੱਲੋਂ ਸ਼ੁਰੂ ਕੀਤੀ ਕਾਰਵਾਈ ਤਹਿਤ ਸਬ-ਤਹਿਸੀਲ ਝਬਾਲ ਦੇ ਨਾਇਬ ਤਹਿਸੀਲਦਾਰ ਜਗਮੋਹਨ ਸਿੰਘ ਨੇ ਅੱਜ ਡਿਪਟੀ ਕਮਿਸ਼ਨ ਦੇ ਹੁਕਮਾਂ 'ਤੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਜੁਰਮਾਨੇ ਕੀਤੇ। 
ਜਾਣਕਾਰੀ ਦਿੰਦਿਆਂ ਨਾਇਬ ਤਹਿਸੀਲਦਾਰ ਜਗਮੋਹਨ ਸਿੰਘ ਨੇ ਦੱਸਿਆ ਕਿ ਪਿੰਡ ਕਸੇਲ ਦੇ ਜੋਗਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਦੀ 2 ਏਕੜ ਜ਼ਮੀਨ ਜੋ ਰਵੇਲ ਸਿੰਘ ਪੁੱਤਰ ਅਜੈਬ ਸਿੰਘ ਕਾਸ਼ਤ ਕਰਦਾ ਸੀ, ਰਵੇਲ ਸਿੰਘ ਨੇ ਝੋਨਾ ਵੱਢਣ ਤੋਂ ਬਾਅਦ ਖੇਤਾਂ ਵਿਚ ਪਰਾਲੀ ਨੂੰ ਅੱਗ ਲਾ ਦਿੱਤੀ, ਜਿਸ ਦਾ ਪਤਾ ਲੱਗਣ 'ਤੇ ਡੀ. ਸੀ. ਸਾਹਿਬ ਦੇ ਹੁਕਮਾਂ 'ਤੇ ਸਬੰਧਿਤ ਕਿਸਾਨ ਨੂੰ 2500 ਰੁਪਏ ਜੁਰਮਾਨਾ ਕਰ ਕੇ ਮੌਕੇ 'ਤੇ ਹੀ ਜੁਰਮਾਨਾ ਵਸੂਲਿਆ ਗਿਆ।


Related News