ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਦੇਹੀ ਦੇ ਦੋਸ਼ ’ਚ ਕੇਸ ਦਰਜ
Sunday, Sep 27, 2020 - 02:42 PM (IST)

ਪਟਿਆਲਾ (ਬਲਜਿੰਦਰ) : ਥਾਣਾ ਸਿਵਲ ਲਾਈਨ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਦੇਹੀ ਦੇ ਦੋਸ਼ ’ਚ ਰਾਜੂ ਖਾਨ ਪੁੱਤਰ ਬਾਬੂ ਖਾਨ ਵਾਸੀ ਪਿੰਡ ਸਾਰੋ ਜ਼ਿਲ੍ਹਾ ਸੰਗਰੂਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਸ ਮਾਮਲੇ ’ਚ ਨਰਿੰਦਰ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਆਨੰਦ ਨਗਰ ਐਕਸਟੈਂਸ਼ਨ ਤ੍ਰਿਪੜੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਾਜੂ ਖਾਨ ਨੇ ਉਸ ਦੇ ਲੜਕੇ ਨੂੰ ਵਰਕ ਪਰਮਿਟ ’ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 50 ਹਜ਼ਾਰ ਲਏ ਅਤੇ ਬਾਅਦ ’ਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਪੜਤਾਲ ਤੋਂ ਬਾਅਦ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।